ਨਿਹੰਗਾਂ ਨੇ ਉਤਰਾਖੰਡ ਵਿੱਚ ਗੁਰਦੁਆਰੇ ਤੋਂ ਛੱਡਿਆ ਕਬਜਾ, ਪੰਜਾਬ ਤੋਂ ਪਹੁੰਚੇ ਜੱਥੇ ਨੇ ਮਨਾਇਆ, 4 ਦਿਨਾਂ ਬਾਅਦ ਪਰਤੇ ਵਾਪਸ
June 23, 2026
ਨਿਹੰਗਾਂ ਨੇ ਉਤਰਾਖੰਡ ਵਿੱਚ ਗੁਰਦੁਆਰੇ ਤੋਂ ਛੱਡਿਆ ਕਬਜਾ, ਪੰਜਾਬ ਤੋਂ ਪਹੁੰਚੇ ਜੱਥੇ ਨੇ ਮਨਾਇਆ, 4 ਦਿਨਾਂ ਬਾਅਦ ਪਰਤੇ ਵਾਪਸ
ਉਤਰਾਖੰਡ ਦੇ ਗੁਰਦੁਆਰਾ ਸਾਹਿਬ ਦੀ ਚੌਥੀ ਮੰਜ਼ਿਲ ‘ਤੇ ਕਬਜ਼ਾ ਕਰਨ ਵਾਲੇ ਨਿਹੰਗ
ਆਖਰਕਾਰ ਹੇਠਾਂ ਉਤਰ ਆਏ ਹਨ। ਉਨ੍ਹਾਂ ਨੂੰ ਪੰਜਾਬ ਵਾਪਸ ਭੇਜ ਦਿੱਤਾ ਗਿਆ ਹੈ। ਪੰਜਾਬ ਦੇ ਨਿਹੰਗ
ਜੱਥੇ ਨੇ ਪ੍ਰਸ਼ਾਸਨ ਨਾਲ ਗੱਲਬਾਤ ਕੀਤੀ ਅਤੇ ਉਸਤੋਂ ਬਾਅਦ ਨਿਹੰਗਾਂ ਨੇ ਗੁਰਦੁਆਰਾ ਛੱਡਣ ਦਾ
ਐਲਾਨ ਕਰ ਦਿੱਤਾ।
ਪੰਜਾਬ ਤੋਂ ਪਹੁੰਚੇ ਜੱਥੇ ਨੇ ਉੱਥੇ ਮੌਜੂਦ ਨਿਹੰਗਾਂ ਨਾਲ ਗੱਲ ਕੀਤੀ ਅਤੇ ਉਨ੍ਹਾਂ
ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ। ਇਸ ਲਈ, ਉਹ ਹੇਠਾਂ
ਆ ਜਾਉਣ। ਜਿਸਤੋਂ ਬਾਅਦ ਨਿਹੰਗ ਹੇਠਾਂ ਉਤਰ ਆਏ।
ਇਸ ਤੋਂ ਪਹਿਲਾਂ, ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬੇਅੰਤ ਸਿੰਘ ਨੇ ਨਿਹੰਗਾਂ ਨੂੰ ਅਪੀਲ ਕਰਦੇ
ਹੋਏ ਕਿਹਾ ਸੀ, “ਪੁਲਿਸ ਚਲੀ ਗਈ ਹੈ, ਤੁਸਾਂ ਹੇਠਾਂ ਆ ਜਾਓ। ਲੰਗਰ ਖਾਣ ਤੋਂ ਬਾਅਦ, ਤੁਸੀਂ
ਪੰਜਾਬ ਲਈ ਰਵਾਨਾ ਹੋ ਜਾਓ।” ਪਰ, ਉਹ ਬੇਅੰਤ ਸਿੰਘ ਦੇ ਕਹਿਣ ‘ਤੇ ਹੇਠਾਂ ਨਹੀਂ ਆਏ। ਨਿਹੰਗਾਂ ਨੇ ਇਸ ਤੋਂ ਪਹਿਲਾਂ
ਇੱਕ ਸੇਵਾਦਾਰ ਨਾਲ ਕੁੱਟਮਾਰ ਵੀ ਕੀਤੀ ਸੀ।
ਨਿਹੰਗਾਂ ਦੀ ਕੋਈ ਮੰਗ ਨਹੀਂ
ਜੱਥੇ ਵਿੱਚ ਸ਼ਾਮਲ ਨਿਹੰਗ ਸਿੰਘ ਸਤਿਗਿਆਨੀ ਹਰਨਾਮ ਸਿੰਘ ਜੀ ਨੇ ਕਿਹਾ ਕਿ ਜਦੋਂ
ਉਨ੍ਹਾਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਹ ਤੁਰੰਤ ਆ ਗਏ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਈ ਮੰਗ
ਨਹੀਂ ਹੈ। “ਇਹ ਸਭ ਗੁੱਸੇ ਵਿੱਚ ਹੋਇਆ। ਉਨ੍ਹਾਂ ਅੱਗੇ ਕਿਹਾ ਕਿ ਗੁਰਦੁਆਰਾ ਸਾਹਿਬ ‘ਤੇ ਕਬਜ਼ਾ
ਕੀਤੇ ਜਾਣ ਦਾ ਕੋਈ ਮਾਮਲਾ ਨਹੀਂ ਹੈ।
ਮੁੱਖ ਮੰਤਰੀ ਧਾਮੀ ਨੂੰ ਮਿਲਿਆ ਵਫ਼ਦ
ਉਨ੍ਹਾਂ ਕਿਹਾ ਕਿ ਬਾਬਾ ਬੇਅੰਤ ਸਿੰਘ ਨੇ ਵੀ ਉਨ੍ਹਾਂ ਨੂੰ ਅਪੀਲ ਕੀਤੀ ਸੀ,
ਅਤੇ ਉਸ ਤੋਂ ਬਾਅਦ, ਉਹ ਹੇਠਾਂ ਆ ਗਏ ਹਨ। ਇਸ ਸਬੰਧ ਵਿੱਚ ਪ੍ਰਸ਼ਾਸਨ ਨਾਲ ਵੀ ਸਲਾਹ-ਮਸ਼ਵਰਾ ਕੀਤਾ ਗਿਆ
ਹੈ। ਮੰਗਲਵਾਰ ਨੂੰ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਦੀ
ਅਗਵਾਈ ਵਿੱਚ ਇੱਕ ਵਫ਼ਦ ਨੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਕਰਨਪ੍ਰਯਾਗ ਅਤੇ ਨਗਰਾਸੂ ਵਿੱਚ ਵਾਪਰੀਆਂ ਘਟਨਾਵਾਂ
ਸਬੰਧੀ ਨਿਰਪੱਖ ਕਾਰਵਾਈ ਕੀਤੀ ਜਾ ਰਹੀ ਹੈ। ਜਾਂਚ ਵਿੱਚ ਦੋਸ਼ੀ ਪਾਏ ਜਾਣ ਵਾਲਿਆਂ ‘ਤੇ ਕਾਨੂੰਨ
ਅਨੁਸਾਰ ਮੁਕੱਦਮਾ ਚਲਾਇਆ ਜਾ ਰਿਹਾ ਹੈ। ਤੱਥਾਂ ਦੇ ਆਧਾਰ ‘ਤੇ ਹੋਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
nagarasu gurudwara rudraprayag
Recommended Posts
Religious
@Punjabi Pehchan
@Punjabi Pehchan
@Punjabi Pehchan
Latest
Most Visited Stories