ਸ੍ਰੀਨਗਰ ਏਅਰਪੋਰਟ ਤੇ ਸਵੇਰੇ-ਸਵੇਰੇ ਪਲੇਨ ਖੰਭੇ ਨਾਲ ਟਕਰਾਇਆ, ਯਾਤਰੀ ਬਾਲ-ਬਾਲ ਬਚੇ ਸੀਐਮ ਮਾਨ ਦੀ ਪਤਨੀ ਨੇ ਬਿਕਰਮ ਮਜੀਠੀਆ ਅਤੇ ਸੁਖਪਾਲ ਖੈਹਰਾ ਨੂੰ ਭੇਜਿਆ ਨੋਟਿਸ, ਬਿਜਲੀ ਕੁਨੈਕਸ਼ਨ ਤੇ ਸਵਾਲ, ਹਰਸਿਮਰਨ ਸਿੰਘ ਦੀ SDO ਨਾਲ ਗੱਲਬਾਤ ਵਾਇਰਲ ਧਨਾਸਰੀ ਮਹਲਾ ੧ ਘਰੁ ੧ ਚਉਪਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 04-09-2026 ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਹਲਵਾਰਾ ਏਅਰਪੋਰਟ ’ਤੇ ਉਡਾਣ ਭਰਨ ਤੋਂ ਪਹਿਲਾਂ ਜਹਾਜ਼ ’ਚ ਆਈ ਜ਼ੋਰਦਾਰ ਆਵਾਜ਼, 4 ਘੰਟੇ ਬਾਅਦ ਦਿੱਲੀ ਲਈ ਰਵਾਨਾ ਹੋਈ ਫਲਾਈਟ ਮਲੇਰਕੋਟਲਾ ’ਚ ਕਾਂਗਰਸ ਦਾ ਅੰਦਰੂਨੀ ਕਲੇਸ਼ ਸਟੇਜ ’ਤੇ ਆਇਆ, ਜੱਸੀ ਨੂੰ ਰੋਕਣ ’ਤੇ ਹੰਗਾਮਾ; ਵੜਿੰਗ ਨੇ ਸੰਭਾਲਿਆ ਮੋਰਚਾ

ਫਿਰੋਜ਼ਪੁਰ : 2 ਥਾਵਾਂ ਤੋਂ ਟੁੱਟ ਗਈ ਬੂਟੇਵਾਹ ਨਹਿਰ, ਪਿਆ 25 ਫੁੱਟ ਚੌੜਾ ਪਾੜ, ਪਾਣੀ ਵੜ ਗਿਆ ਖੇਤਾਂ ‘ਚ

ਫਿਰੋਜ਼ਪੁਰ : 2 ਥਾਵਾਂ ਤੋਂ ਟੁੱਟ ਗਈ ਬੂਟੇਵਾਹ ਨਹਿਰ, ਪਿਆ 25 ਫੁੱਟ ਚੌ


ਫਿਰੋਜ਼ਪੁਰ : 2 ਥਾਵਾਂ ਤੋਂ ਟੁੱਟ ਗਈ ਬੂਟੇਵਾਹ ਨਹਿਰ, ਪਿਆ 25 ਫੁੱਟ ਚੌੜਾ ਪਾੜ, ਪਾਣੀ ਵੜ ਗਿਆ ਖੇਤਾਂ ‘ਚ

ਫਿਰੋਜ਼ਪੁਰ ਦੇ ਮੱਲਾਂਵਾਲਾ ਨੇੜਲੇ ਪਿੰਡ ਜੈਮਲਵਾਲਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਹਰੀਕੇ ਹੈੱਡ ਵਰਕਸ ਤੋਂ ਨਿਕਲਦੀ ਬੂਟੇ ਵਾਹ ਨਹਿਰ ਦੋ ਥਾਵਾਂ ਤੋਂ ਟੁੱਟ ਗਈ, ਜਿਸ ਕਾਰਨ ਸੈਂਕੜੇ ਏਕੜ ਖੇਤੀਬਾੜੀ ਵਾਲੀ ਜ਼ਮੀਨ ਪਾਣੀ ਹੇਠ ਆ ਗਈ ਹੈ। ਝੋਨਾ, ਹਰਾ ਚਾਰਾ, ਸਬਜ਼ੀਆਂ ਅਤੇ ਮੱਕੀ ਦੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਪਹੁੰਚਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। 
ਪੀੜਤ ਕਿਸਾਨਾਂ ਨੇ ਦੱਸਿਆ ਕਿ ਸੀਜ਼ਨ ਦੀ ਸ਼ੁਰੂਆਤ ਤੋਂ ਹੀ ਨਹਿਰ ਵਿੱਚ ਪਾਣੀ ਓਵਰਫਲੋਅ ਹੋ ਰਿਹਾ ਸੀ। ਨਹਿਰ ਵਿੱਚ ਜ਼ਿਆਦਾ ਹਰੀ ਬੂਟੀ, ਜਿਸਨੂੰ ਕਲਾਲੀ ਕਿਹਾ ਜਾਂਦਾ ਹੈ, ਜਮ੍ਹਾ ਹੋਣ ਕਾਰਨ ਪਾਣੀ ਦੇ ਵਹਾਅ ਵਿੱਚ ਰੁਕਾਵਟ ਪੈ ਰਹੀ ਸੀ। ਕਿਸਾਨਾਂ ਦਾ ਦੋਸ਼ ਹੈ ਕਿ ਉਨ੍ਹਾਂ ਨੇ ਆਪਣੇ ਖ਼ਰਚੇ ’ਤੇ ਮਜ਼ਦੂਰ ਲਗਾ ਕੇ ਬੂਟੀ ਕੱਢਵਾਈ, ਪਰ ਨਹਿਰੀ ਵਿਭਾਗ ਵੱਲੋਂ ਕੋਈ ਸਹਾਇਤਾ ਨਹੀਂ ਦਿੱਤੀ ਗਈ।
ਕਿਸਾਨਾਂ ਮੁਤਾਬਕ, ਪਿੰਡ ਜੈਮਲਵਾਲਾ ਨੇੜੇ ਕਰੀਬ 20 ਤੋਂ 25 ਫੁੱਟ ਚੌੜਾ ਪਾੜ ਪੈ ਗਿਆ, ਜਿਸ ਕਾਰਨ ਪਾਣੀ ਖੇਤਾਂ ਵਿੱਚੋਂ ਹੁੰਦਾ ਹੋਇਆ ਮੱਲਾਂਵਾਲਾ–ਜੈਮਲਵਾਲਾ ਸੜਕ ਤੱਕ ਪਹੁੰਚ ਗਿਆ। ਇਸ ਨਾਲ ਕਰੀਬ 200 ਏਕੜ ਫ਼ਸਲ ਪ੍ਰਭਾਵਿਤ ਹੋਈ ਹੈ ਅਤੇ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਹਾਲਾਤ ਇੰਨੇ ਗੰਭੀਰ ਸਨ ਕਿ ਕਿਸਾਨਾਂ ਨੇ ਆਪਣੀ ਜਾਨ ਜੋਖਮ ਵਿੱਚ ਪਾ ਕੇ ਬੋਰੀਆਂ ਦੀ ਮਦਦ ਨਾਲ ਇੱਕ ਪਾੜ ਨੂੰ ਭਰਨ ਦੀ ਕੋਸ਼ਿਸ਼ ਕੀਤੀ, ਜਦਕਿ ਦੂਜੇ ਪਾੜ ਨੂੰ ਬੰਦ ਕਰਨ ਲਈ ਜੱਦੋ-ਜਹਿਦ ਜਾਰੀ ਰਹੀ।
ਇਸ ਮਾਮਲੇ ’ਤੇ ਐਸ.ਡੀ.ਓ. ਨਵਨੀਤ ਗੁਪਤਾ ਨੇ ਦੱਸਿਆ ਕਿ ਵਿਭਾਗ ਨੂੰ ਨਹਿਰ ਟੁੱਟਣ ਦੀ ਜਾਣਕਾਰੀ ਮਿਲ ਚੁੱਕੀ ਹੈ ਅਤੇ ਟੀਮਾਂ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਾਣੀ ਦਾ ਪੱਧਰ ਘਟਣ ਤੋਂ ਬਾਅਦ ਰਾਹਤ ਅਤੇ ਮੁਰੰਮਤ ਦਾ ਕੰਮ ਤੇਜ਼ੀ ਨਾਲ ਸ਼ੁਰੂ ਕੀਤਾ ਜਾਵੇਗਾ। ਉੱਧਰ ਸਥਾਨਕ ਕਿਸਾਨਾਂ ਦਾ ਦੋਸ਼ ਹੈ ਕਿ ਘਟਨਾ ਦੇ ਕਾਫ਼ੀ ਸਮੇਂ ਬਾਅਦ ਵੀ ਨਹਿਰੀ ਵਿਭਾਗ ਦਾ ਕੋਈ ਅਧਿਕਾਰੀ ਜਾਂ ਕਰਮਚਾਰੀ ਮੌਕੇ ’ਤੇ ਨਹੀਂ ਪਹੁੰਚਿਆ, ਜਿਸ ਕਾਰਨ ਲੋਕਾਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ।

Canal breaks


Sports/Health/Entertainmant

Advertise Here

Reach thousands of visitors daily. High-visibility premium placement.

Get Started
Latest