ਅਮਿਤ ਸ਼ਾਹ ਨਾਲ ਮੁਲਾਕਾਤ ਪਿੱਛੋਂ ਸੁਖਜਿੰਦਰ ਰੰਧਾਵਾ ਨੇ ਦਿੱਤਾ ਵੱਡਾ ਬਿਆਨ
July 3, 2026 / main news
ਅਮਿਤ ਸ਼ਾਹ ਨਾਲ ਮੁਲਾਕਾਤ ਪਿੱਛੋਂ ਸੁਖਜਿੰਦਰ ਰੰਧਾਵਾ ਨੇ ਦਿੱਤਾ ਵੱਡਾ ਬਿਆਨ
ਗੁਰਦਾਸਪੁਰ ਤੋਂ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਰੰਧਾਵਾ ਨੇ ਦੱਸਿਆ ਕਿ
ਉਨ੍ਹਾਂ ਨੇ ਸਰਹੱਦੀ ਪੱਟੀ ਦੀ ਸੁਰੱਖਿਆ ਸਥਿਤੀ ਅਤੇ ਆਪਣੇ ਇਲਾਕੇ ਵਿੱਚ ਵਧ ਰਹੀ ਗੈਂਗਸਟਰ
ਸਮੱਸਿਆ ਨੂੰ ਲੈ ਕੇ ਵਿਸਥਾਰ ਨਾਲ ਚਰਚਾ ਕੀਤੀ ਹੈ।
ਰੰਧਾਵਾ ਨੇ ਕਿਹਾ ਕਿ ਗੁਰਦਾਸਪੁਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਇੱਕ ਗੈਂਗਸਟਰ
ਦਾ ਖੌਫ ਹੈ, ਜਿਸ ਕਾਰਨ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਇਸ ਮੁੱਦੇ ‘ਤੇ ਸਖ਼ਤ ਕਾਰਵਾਈ ਕਰਨ ਦੀ
ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਬਾਰੇ ਉਹ ਪਹਿਲਾਂ ਹੀ
ਇੱਕ ਪੱਤਰ ਲਿਖ ਚੁੱਕੇ ਹਨ ਅਤੇ ਇਸੇ ਸਬੰਧੀ ਮੁਲਾਕਾਤ ਲਈ ਵੀ ਸਮਾਂ ਮੰਗਿਆ ਗਿਆ ਸੀ। ਗ੍ਰਹਿ
ਮੰਤਰਾਲੇ ਵੱਲੋਂ ਅੱਜ ਉਨ੍ਹਾਂ ਨੂੰ ਮਿਲਣ ਲਈ ਸਮਾਂ ਦਿੱਤਾ ਗਿਆ ਸੀ।
ਜਦੋਂ ਉਹ ਦਿੱਲੀ ਆਏ ਸਨ ਤੇ ਅਮਿਤ ਸ਼ਾਹ ਨਾਲ ਉਨ੍ਹਾਂ ਦੀ ਮੁਲਾਕਾਤ ਸੀ ਤਾਂ
ਵੱਖ-ਵੱਖ ਸਿਆਸੀ ਅੰਦਾਜ਼ੇ ਲਾਏ ਜਾ ਰਹੇ ਸਨ, ਜਿਨ੍ਹਾਂ ਸਿਆਸੀ ਅਟਕਲਾਂ ਨੂੰ ਨਕਾਰਦੇ ਹੋਏ
ਰੰਧਾਵਾ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਬਾਖੂਬੀ ਨਿਭਾ ਰਹੇ ਹਨ। ਉਨ੍ਹਾਂ ਚਰਨਜੀਤ ਚੰਨੀ,
ਰਾਜਾ ਵੜਿੰਗ ਅਤੇ ਮਨੀਸ਼ ਤਿਵਾੜੀ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਉਹ
ਆਪਣੇ ਬਾਰੇ ਖੁਦ ਹੀ ਬਿਹਤਰ ਦੱਸ ਸਕਦੇ ਹਨ।
Sukhjinder randhawa statement