ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ
July 4, 2026
ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ
ਚੋਣ ਕਮਿਸ਼ਨ ਵਲੋਂ ਐਤਵਾਰ (5 ਜੁਲਾਈ) ਨੂੰ ਨਗਰ ਨਿਗਮ ਹੁਸ਼ਿਆਰਪੁਰ ਦੀ ਚੋਣ
ਪ੍ਰਕਿਰਿਆ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਖਤਾ ਇੰਤਜ਼ਾਮ ਕੀਤੇ ਗਏ ਹਨ।ਡਿਪਟੀ ਕਮਿਸ਼ਨਰ-ਕਮ-
ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਐਤਵਾਰ ਸਵੇਰੇ 8 ਵਜੇ ਤੋਂ
ਸ਼ਾਮ 4 ਵਜੇ ਤੱਕ ਈ.ਵੀ.ਐਮ. ਰਾਹੀਂ ਵੋਟਾਂ ਪਾਈਆਂ ਜਾਣਗੀਆਂ।
ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਵੋਟਿੰਗ ਕਰਵਾਉਣ ਲਈ
ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ 50
ਵਾਰਡਾਂ ਲਈ ਕੁੱਲ 1,33,569 ਵੋਟਰ ਵੋਟ ਪਾਉਣਗੇ, ਜਿਸ ਲਈ
ਕੁੱਲ 139 ਬੂਥ ਬਣਾਏ ਗਏ ਹਨ ਅਤੇ ਕੁੱਲ 219 ਉਮੀਦਵਾਰ ਇਨ੍ਹਾਂ ਚੋਣਾਂ ਵਿਚ ਚੋਣ ਲੜ੍ਹ ਰਹੇ ਹਨ।
ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਿੰਗ ਉਪਰੰਤ ਹੀ ਉਸੇ
ਪੋਲਿੰਗ ਬੂਥ ’ਤੇ ਵੋਟਾਂ ਦੀ ਗਿਣਤੀ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਮਨ-ਕਾਨੂੰਨ
ਦੀ ਵਿਵਸਥਾ ਲਈ ਜ਼ਿਲ੍ਹਾ ਪੁਲਿਸ ਵਲੋਂ ਨਿਰਧਾਰਤ ਗਿਣਤੀ ਵਿਚ ਸੁਰੱਖਿਆ ਬਲ ਤਾਇਨਾਤ ਕੀਤਾ ਗਿਆ ਹੈ
ਤਾਂ ਜੋ ਪੂਰਾ ਚੋਣ ਕੰਮ ਸੁਚਾਰੂ ਢੰਗ ਨਾਲ ਮੁਕੰਮਲ ਕੀਤਾ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਰ ਕਾਰਡ ਨਾਲ ਵੋਟਰ ਆਪਣਾ ਵੋਟ ਪਾ ਸਕਣਗੇ। ਜੇਕਰ
ਕਿਸੇ ਵੋਟਰ ਪਾਸ ਵੋਟਰ ਕਾਰਡ ਨਹੀਂ ਹੈ, ਤਾਂ ਉਹ ਆਧਾਰ ਕਾਰਡ, ਪਾਸਪੋਰਟ, ਡਰਾਈਵਿੰਗ ਲਾਇਸੰਸ, ਫੋਟੋ ਵਾਲਾ ਪੈਨ ਕਾਰਡ, ਮਨਰੇਗਾ ਜਾਬ ਕਾਰਡ, ਰਾਸ਼ਨ ਕਾਰਡ/ਨੀਲਾ ਕਾਰਡ, ਫੋਟੋ ਵਾਲਾ ਅਸਲਾ ਲਾਇਸੰਸ, ਫੋਟੋ ਵਾਲਾ ਪੈਨਸ਼ਨ ਦਸਤਾਵੇਜ, ਸੁਤੰਤਰਤਾ
ਸੈਨਾਨੀ ਪਹਿਚਾਣ ਪੱਤਰ (ਫੋਟੋ ਸਮੇਤ), ਬੈਂਕ ਜਾਂ ਡਾਕਘਰ ਵਲੋਂ ਜਾਰੀ ਫੋਟੋ ਵਾਲੀ ਕਾਪੀ ਦਿਖਾ ਕੇ ਵੋਟ ਪਾ ਸਕਣਗੇ।
ਇਸੇ ਤਰ੍ਹਾਂ ਅਜਿਹੇ ਵੋਟਰ ਕਿਰਤ ਮੰਤਰਾਲੇ ਵਲੋਂ ਜਾਰੀ ਕੀਤੇ ਗਏ ਸਿਹਤ ਬੀਮਾ
ਸਮਾਰਟ ਕਾਰਡ, ਸੰਸਦ ਮੈਂਬਰਾਂ ਜਾਂ ਵਿਧਾਇਕਾਂ ਨੂੰ ਜਾਰੀ ਪਹਿਚਾਣ ਪੱਤਰ, ਸਮਾਜਿਕ
ਨਿਆਂ ਅਤੇ ਅਧਿਕਾਰਤਾ ਮੰਤਰਾਲਾ ਵਲੋਂ ਜਾਰੀ ਯ.ਡੀ.ਆਈ.ਡੀ. ਕਾਰਡ, ਕੇਂਦਰ
ਅਤੇ ਰਾਜ ਸਰਕਾਰ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਜਾਰੀ ਵਿਭਾਗੀ ਪਹਿਚਾਣ ਪੱਤਰ ਅਤੇ ਵਿਦਿਆਰਥੀਆਂ
ਨੂੰ ਮਾਨਤਾ ਪ੍ਰਾਪਤ ਵਿਦਿਅਕ ਸੰਸਥਾਵਾਂ ਵਲੋਂ ਜਾਰੀ ਫੋਟੋ ਵਾਲਾ ਪਹਿਚਾਣ ਪੱਤਰ ਦਿਖਾ ਕੇ ਵੋਟ ਪਾ
ਸਕਣਗੇ। ਉਨ੍ਹਾਂ ਦੱਸਿਆ ਕਿ ਸ਼ਨੀਵਾਰ ਬਾਅਦ ਦੁਪਹਿਰ ਤੱਕ ਪੋਲਿੰਗ ਪਾਰਟੀਆਂ ਅਤੇ ਜ਼ਰੂਰੀ ਸਟਾਫ਼
ਆਪਣੇ-ਆਪਣੇ ਪੋਲਿੰਗ ਬੂਥਾਂ ਲਈ ਰਵਾਨਾ ਕਰ ਦਿੱਤੀਆਂ ਗਈਆਂ।
hoshiarpur municipal corporation
Recommended Posts
Religious
@Punjabi Pehchan
@Punjabi Pehchan
@Punjabi Pehchan
Latest
Most Visited Stories