ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ ਪੰਜਾਬ ਨੂੰ ਕਾਰਵਾਈ ਚਾਹੀਦੀ ਹੈ, ਪ੍ਰਚਾਰ ਨਹੀਂ: ਸਪਲਾਈ ਚੇਨ ਨੂੰ ਤੋੜਿਆ ਜਾਣਾ ਚਾਹੀਦਾ ਹੈ: ਭਾਜਪਾ ਸਵੀਡਨ ਤੋਂ ਹਰਿਆਣਾ ਦੇ ਵਿਕਾਸ ਨੂੰ ਨਵੀਂ ਗਤੀ ਮੁੰਬਈ ਦੇ ਜੁਹੂ ਇਲਾਕੇ ਵਿੱਚ ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ਤੇ ਗੋਲੀਬਾਰੀ ਅਲਬਰਟਾ ਦੇ ਫ਼ੌਜੀ ਅੱਡੇ ਤੇ ਜ਼ੋਰਦਾਰ ਧਮਾਕੇ ਮਗਰੋਂ ਭਿਆਨਕ ਅੱਗ ਹੋਰਮੁਜ਼ ਜਲਡਮਰੂਮੱਧ ਚ ਡੁੱਬੇ ਕਾਰਗੋ ਜਹਾਜ਼ ਤੋਂ ਆਈਫੋਨ ਤੇ ਪਰਫਿਊਮ ਲੁੱਟਣ ਪਹੁੰਚੇ ਈਰਾਨੀ ਮਛੇਰੇ ਪੈਰਿਸ ਚ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ ਤੇ ਲੁੱਟਮਾਰ ਕ੍ਰਿਸਮਸ ਦੀ ਭੀੜ ਤੋਂ ਪਹਿਲਾਂ ਏਅਰ ਨਿਊਜ਼ੀਲੈਂਡ ਸਖ਼ਤ ਕਰੇਗੀ ਨਿਯਮ

ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਦੀ ਚੋਣ ਪ੍ਰਕਿਰਿਆ ਸ਼ੁਰੂ

ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਦੀ ਚੋਣ ਪ੍ਰਕਿਰਿਆ ਸ਼ੁਰੂ


ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਦੀ ਚੋਣ ਪ੍ਰਕਿਰਿਆ ਸ਼ੁਰੂ

ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਨੂੰ ਲੈ ਕੇ ਅੱਜ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮ ਰਿਹਾ। ਨਗਰ ਕੌਂਸਲ ਦਫ਼ਤਰ ਵਿਖੇ ਚੋਣ ਅਧਿਕਾਰੀ-ਕਮ-ਐਸ ਡੀ. ਐਮ. ਜਸਜੀਤ ਸਿੰਘ ਦੀ ਅਗਵਾਈ ਹੇਠ ਚੋਣ ਪ੍ਰਕਿਰਿਆ ਸ਼ੁਰੂ ਹੋ ਗਈ, ਜਿੱਥੇ ਸਭ ਤੋਂ ਪਹਿਲਾਂ ਨਵ-ਚੁਣੇ ਕੌਂਸਲਰਾਂ ਦਾ ਸਹੁੰ ਚੁੱਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਤੋਂ ਬਾਅਦ ਨਗਰ ਕੌਂਸਲ ਦੇ ਨਵੇਂ ਪ੍ਰਧਾਨ ਦੀ ਚੋਣ ਹੋਵੇਗੀ।
ਮੀਟਿੰਗ ਵਿਚ ਨਗਰ ਕੌਂਸਲ ਦੇ 13 ਦੇ 13 ਜੇਤੂ ਕੌਂਸਲਰ ਹਾਜ਼ਰ ਹੋ ਚੁੱਕੇ ਹਨ। ਇਨ੍ਹਾਂ ਵਿਚ ਰਾਣਾ ਇੰਦਰ ਪ੍ਰਤਾਪ ਸਿੰਘ ਧੜੇ ਦੇ 7 ਕੌਂਸਲਰ, ਆਮ ਆਦਮੀ ਪਾਰਟੀ ਦੇ 5 ਅਤੇ ਸ਼੍ਰੋਮਣੀ ਅਕਾਲੀ ਦਲ ਦਾ 1 ਕੌਂਸਲਰ ਸ਼ਾਮਲ ਹੈ। ਚੋਣ ਨੂੰ ਲੈ ਕੇ ਸਿਆਸੀ ਸਮੀਕਰਨਾਂ 'ਤੇ ਹਰ ਕਿਸੇ ਦੀ ਨਜ਼ਰ ਟਿਕੀ ਹੋਈ ਹੈ।
ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਨਗਰ ਕੌਂਸਲ ਦਫ਼ਤਰ ਦੇ ਅੰਦਰ ਤੇ ਬਾਹਰ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ ਅਤੇ ਹਰ ਆਉਣ-ਜਾਣ ਵਾਲੇ 'ਤੇ ਕੜੀ ਨਿਗਰਾਨੀ ਰੱਖੀ ਜਾ ਰਹੀ ਹੈ।  ਹੁਣ ਸਭ ਤੋਂ ਵੱਡਾ ਸਵਾਲ ਇਹ ਬਣਿਆ ਹੋਇਆ ਹੈ ਕਿ ਨਗਰ ਕੌਂਸਲ ਦੀ ਪ੍ਰਧਾਨਗੀ ਦੀ ਕੁਰਸੀ 'ਤੇ ਕੌਣ ਕਾਬਜ਼ ਹੋਵੇਗਾ। ਇਸ ਚੋਣ ਨੂੰ ਲੈ ਕੇ ਪਹਿਲਾਂ ਹੀ ਸਿਆਸੀ ਤਣਾਅ ਦੇਖਣ ਨੂੰ ਮਿਲ ਰਿਹਾ ਹੈ। ਯਾਦ ਰਹੇ ਕਿ 2 ਜੁਲਾਈ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਹੋਣ ਤੋਂ ਬਾਅਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਸਰਕਾਰ 'ਤੇ ਦਬਾਅ ਬਣਾਉਣ ਦੇ ਗੰਭੀਰ ਦੋਸ਼ ਲਗਾਏ ਸਨ। ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਦੇ ਜੇਤੂ ਕੌਂਸਲਰਾਂ 'ਤੇ ਕਿਸੇ ਵੀ ਤਰ੍ਹਾਂ ਦਾ ਦਬਾਅ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਰਾਣਾ ਇੰਦਰ ਪ੍ਰਤਾਪ ਸਿੰਘ ਨੇ ਇਹ ਵੀ ਸਪਸ਼ਟ ਕੀਤਾ ਸੀ ਕਿ ਉਨ੍ਹਾਂ ਕੋਲ ਬਹੁਮਤ ਮੌਜੂਦ ਹੈ ਅਤੇ ਉਹ ਆਪਣੇ ਜੇਤੂ ਕੌਂਸਲਰਾਂ ਵਿਚੋਂ ਹੀ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਕਰਨਗੇ। ਉਨ੍ਹਾਂ ਕਿਹਾ ਸੀ ਕਿ "ਸਰਕਾਰ ਜੋ ਮਰਜ਼ੀ ਕਰ ਲਵੇ, ਸਾਡੇ ਸਾਰੇ ਕੌਂਸਲਰ ਇਕਜੁੱਟ ਹਨ ਅਤੇ ਨਗਰ ਕੌਂਸਲ ਦੀ ਅਗਵਾਈ ਸਾਡੇ ਧੜੇ ਦੇ ਹੱਥਾਂ ਵਿਚ ਹੀ ਰਹੇਗੀ।" ਫਿਲਹਾਲ ਚੋਣ ਪ੍ਰਕਿਰਿਆ ਜਾਰੀ ਹੈ ਅਤੇ ਕੁਝ ਹੀ ਸਮੇਂ ਵਿਚ ਇਹ ਸਪਸ਼ਟ ਹੋ ਜਾਵੇਗਾ ਕਿ ਸੁਲਤਾਨਪੁਰ ਲੋਧੀ ਨਗਰ ਕੌਂਸਲ ਦੀ ਕਮਾਨ ਕਿਸ ਦੇ ਹੱਥਾਂ ਵਿਚ ਜਾਂਦੀ ਹੈ। ਪੂਰੇ ਹਲਕੇ ਦੀਆਂ ਨਜ਼ਰਾਂ ਇਸ ਮਹੱਤਵਪੂਰਨ ਸਿਆਸੀ ਚੋਣ 'ਤੇ ਟਿਕੀਆਂ ਹੋਈਆਂ ਹਨ।

Election Process For President Of Sultanpur Lodhi


Sports/Health/Entertainmant

Advertise Here

Reach thousands of visitors daily. High-visibility premium placement.

Get Started
Latest