ਹਿਮਾਚਲ ਐਂਟਰੀ ਟੈਕਸ ਦਾ ਵਿਰੋਧ, 26 ਜੁਲਾਈ ਤੋਂ ਅਣਮਿੱਥੇ ਸਮੇਂ ਲਈ ਪੱਕਾ ਮੋਰਚੇ ਦਾ ਐਲਾਨ
July 6, 2026
ਹਿਮਾਚਲ ਐਂਟਰੀ ਟੈਕਸ ਦਾ ਵਿਰੋਧ, 26 ਜੁਲਾਈ ਤੋਂ ਅਣਮਿੱਥੇ ਸਮੇਂ ਲਈ ਪੱਕਾ ਮੋਰਚੇ ਦਾ ਐਲਾਨ
ਹਿਮਾਚਲ ਐਂਟਰੀ ਟੈਕਸ ਦੇ ਵਿਰੋਧ ਵਿੱਚ ਕਰੀਬ ਇੱਕ ਮਹੀਨੇ ਤੱਕ ਸ਼ਾਂਤ ਰਹੇ ਸੰਘਰਸ਼
ਨੇ ਐਤਵਾਰ ਨੂੰ ਨੂਰਪੁਰ ਬੇਦੀ ਤੋਂ ਇੱਕ ਵਾਰ ਫਿਰ ਨਵਾਂ ਰੁਖ ਅਖ਼ਤਿਆਰ ਕਰ ਲਿਆ। ਵੱਖ-ਵੱਖ ਕਿਸਾਨ,
ਟੈਕਸੀ ਅਤੇ ਧਾਰਮਿਕ ਜਥੇਬੰਦੀਆਂ ਨੇ ਸਾਂਝੇ ਮੰਚ ਤੋਂ ਹਿਮਾਚਲ ਸਰਕਾਰ ਖ਼ਿਲਾਫ਼
ਵੱਡੇ ਪੱਧਰ ਦੇ ਸੰਘਰਸ਼ ਦਾ ਐਲਾਨ ਕਰਦਿਆਂ 26 ਜੁਲਾਈ ਤੋਂ ਘਨੌਲੀਨਾਲਾਗੜ੍ਹ ਸਟੇਟ ਹਾਈਵੇ ਸਥਿਤ
ਢੇਰੋਵਾਲ ਐਂਟਰੀ ਟੋਲ ਨਾਕੇ ‘ਤੇ ਅਣਮਿੱਥੇ ਸਮੇਂ ਲਈ ਪੱਕਾ ਮੋਰਚਾ ਲਗਾਉਣ ਦਾ ਫ਼ੈਸਲਾ ਕੀਤਾ ਹੈ।
ਨੂਰਪੁਰ ਬੇਦੀ ਦੇ ਪੁਰਾਣੇ ਬੱਸ ਸਟੈਂਡ ਚੌਂਕ ਵਿਖੇ ਹੋਏ ਰੋਸ ਪ੍ਰਦਰਸ਼ਨ ਦੌਰਾਨ
ਪੰਜਾਬ ਮੋਰਚਾ, ਕਿਰਤੀ ਕਿਸਾਨ ਮੋਰਚਾ, ਭਾਰਤੀ ਕਿਸਾਨ ਯੂਨੀਅਨ (ਬਹਿਰਾਮਕੇ), ਆਜ਼ਾਦ
ਟੈਕਸੀ ਯੂਨੀਅਨ, ਨੂਰਪੁਰ ਬੇਦੀ ਟੈਕਸੀ ਯੂਨੀਅਨ ਅਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂਆਂ ਤੇ
ਵਰਕਰਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।
26 ਜੁਲਾਈ ਤੋਂ ਅਣਮਿੱਥੇ ਸਮੇਂ ਲਈ ਪੱਕਾ ਮੋਰਚਾ
ਆਗੂਆਂ ਨੇ ਕਿਹਾ ਕਿ 26 ਜੁਲਾਈ ਨੂੰ ਘਨੌਲੀਨਾਲਾਗੜ੍ਹ ਸਟੇਟ ਹਾਈਵੇ ‘ਤੇ ਪੱਕਾ ਮੋਰਚਾ ਲਗਾ ਕੇ ਸੰਘਰਸ਼ ਦੇ
ਅਗਲੇ ਪੜਾਅ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਲੜਾਈ ਕਿਸੇ ਸੂਬੇ ਜਾਂ ਲੋਕਾਂ ਦੇ
ਖ਼ਿਲਾਫ਼ ਨਹੀਂ, ਸਗੋਂ ਹਿਮਾਚਲ ਸਰਕਾਰ ਦੀ ਉਸ ਗਲਤ ਨੀਤੀ ਦੇ ਵਿਰੁੱਧ ਹੈ, ਜਿਸ ਕਾਰਨ
ਪੰਜਾਬ ਦੇ ਸਰਹੱਦੀ ਇਲਾਕਿਆਂ ਦੇ ਲੋਕਾਂ, ਟੈਕਸੀ ਚਾਲਕਾਂ, ਵਪਾਰੀਆਂ ਅਤੇ ਰੋਜ਼ਾਨਾ ਆਵਾਜਾਈ ਕਰਨ ਵਾਲਿਆਂ ਨੂੰ ਬੇਲੋੜਾ ਆਰਥਿਕ ਬੋਝ ਝੱਲਣਾ ਪੈ
ਰਿਹਾ ਹੈ।
ਵਕਤਾਵਾਂ ਨੇ ਇਲਜ਼ਾਮ ਲਗਾਇਆ ਕਿ ਵਾਰ-ਵਾਰ ਮੰਗ ਉਠਾਉਣ ਦੇ ਬਾਵਜੂਦ ਹਿਮਾਚਲ ਸਰਕਾਰ
ਸਰਹੱਦੀ ਇਲਾਕਿਆਂ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਅਣਡਿੱਠਾ ਕਰ ਰਹੀ ਹੈ। ਉਨ੍ਹਾਂ ਚਿਤਾਵਨੀ
ਦਿੱਤੀ ਕਿ ਜੇਕਰ ਐਂਟਰੀ ਟੈਕਸ ਵਾਪਸ ਨਾ ਲਿਆ ਗਿਆ ਤਾਂ ਸੰਘਰਸ਼ ਨੂੰ ਹੋਰ ਵਿਸ਼ਾਲ ਰੂਪ ਦਿੱਤਾ
ਜਾਵੇਗਾ ਅਤੇ ਹਿਮਾਚਲ ਦੇ ਉਦਯੋਗਿਕ ਖੇਤਰਾਂ ਤੱਕ ਇਸ ਦੀ ਗੂੰਜ ਸੁਣਾਈ ਦੇਵੇਗੀ।
Himachal entry tax protest
Recommended Posts
Religious
@Punjabi Pehchan
@Punjabi Pehchan
@Punjabi Pehchan
Latest
Most Visited Stories