ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕੇ.ਸੀ.ਵੇਣੂਗੋਪਾਲ ਅਤੇ ਭੂਪੇਸ਼ ਬਘੇਲ ਖ਼ਿਲਾਫ਼ ਕੀਤੀ ਇਤਰਾਜ਼ਯੋਗ ਟਿੱਪਣੀ
July 6, 2026
ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕੇ.ਸੀ.ਵੇਣੂਗੋਪਾਲ ਅਤੇ ਭੂਪੇਸ਼ ਬਘੇਲ ਖ਼ਿਲਾਫ਼ ਕੀਤੀ ਇਤਰਾਜ਼ਯੋਗ ਟਿੱਪਣੀ
ਪਟਿਆਲਾ ਜ਼ਿਲ੍ਹੇ ਦੇ ਘਨੌਰ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਸਾਬਕਾ
ਵਿਧਾਇਕ ਮਦਨ ਲਾਲ ਜਲਾਲਪੁਰ ਖ਼ਿਲਾਫ਼ ਪੰਜਾਬ ਪ੍ਰਦੇਸ਼ ਕਮੇਟੀ ਰਾਹੀਂ ਇਕ ਸ਼ਿਕਾਇਤ ਪ੍ਰਾਪਤ ਹੋਈ
ਹੈ। ਇਸ ਸਬੰਧ ’ਚ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਅਵਤਾਰ ਹੈਨਰੀ ਵੱਲੋਂ ਸਾਬਕਾ ਵਿਧਾਇਕ
ਮਦਨ ਲਾਲ ਜਲਾਲਪੁਰ ਨੂੰ ਇਕ ਪੱਤਰ ਲਿਖਿਆ ਗਿਆ ਹੈ ਪੱਤਰ ਰਾਹੀਂ ਸ਼ਿਕਾਇਤ ਵਿਚ ਦੱਸਿਆ ਗਿਆ ਹੈ ਕਿ
ਤੁਸੀਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪਾਰਟੀ ਹਾਈ ਕਮਾਂਡ ਕੇ.ਸੀ. ਵੇਣੂਗੋਪਾਲ ਅਤੇ ਭੂਪੇਸ਼
ਬਘੇਲ ਖ਼ਿਲਾਫ਼ ਇਤਰਾਜ਼ਯੋਗ ਅਤੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਹਨ। ਮੀਡੀਆ ਨਾਲ ਹੋਈ ਉਕਤ
ਗੱਲਬਾਤ ਦੀ ਵੀਡੀਓ ਵੀ ਇਸ ਪੱਤਰ ਨਾਲ ਨੱਥੀ ਹੈ। ਤੁਹਾਡੀ ਇਸ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ
ਕਾਂਗਰਸ ਦੇ ਅਹੁਦੇਦਾਰਾਂ ਅਤੇ ਸਮੁੱਚੇ ਵਰਕਰਾਂ ਵਿਚ ਰੋਸ ਹੈ। ਤੁਸੀਂ ਕਾਂਗਰਸ ਹਾਈ ਕਮਾਂਡ
ਕੇ.ਸੀ. ਵੇਣੂਗੋਪਾਲ ਅਤੇ ਭੂਪੇਸ਼ ਬਘੇਲ ਵਿਰੁੱਧ ਇਤਰਾਜ਼ਯੋਗ ਅਤੇ ਅਪਮਾਨਜਨਕ ਟਿੱਪਣੀਆਂ ਕਿਉਂ
ਕੀਤੀਆਂ, ਇਸ ਦਾ ਜਵਾਬ ਦੇਣ ਲਈ ਤੁਹਾਨੂੰ 3 ਦਿਨਾਂ ’ਚ ਆਪਣਾ ਪੱਖਣ ਰੱਖਣ ਦਾ ਮੌਕਾ ਦਿੱਤਾ
ਜਾਂਦਾ ਹੈ। ਜੇਕਰ ਤੁਹਾਡੇ ਵੱਲੋਂ ਕੋਈ ਵੀ ਜਵਾਬ ਨਹੀਂ ਆਉਂਦਾ ਤਾਂ ਤੁਹਾਡੇ ਖ਼ਿਲਾਫ਼ ਬਣਦੀ
ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।
Former congress mla madan lal jalalpur
Recommended Posts
Religious
@Punjabi Pehchan
@Punjabi Pehchan
@Punjabi Pehchan
Latest
Most Visited Stories