ਸ੍ਰੀਨਗਰ ਏਅਰਪੋਰਟ ਤੇ ਸਵੇਰੇ-ਸਵੇਰੇ ਪਲੇਨ ਖੰਭੇ ਨਾਲ ਟਕਰਾਇਆ, ਯਾਤਰੀ ਬਾਲ-ਬਾਲ ਬਚੇ ਸੀਐਮ ਮਾਨ ਦੀ ਪਤਨੀ ਨੇ ਬਿਕਰਮ ਮਜੀਠੀਆ ਅਤੇ ਸੁਖਪਾਲ ਖੈਹਰਾ ਨੂੰ ਭੇਜਿਆ ਨੋਟਿਸ, ਬਿਜਲੀ ਕੁਨੈਕਸ਼ਨ ਤੇ ਸਵਾਲ, ਹਰਸਿਮਰਨ ਸਿੰਘ ਦੀ SDO ਨਾਲ ਗੱਲਬਾਤ ਵਾਇਰਲ ਧਨਾਸਰੀ ਮਹਲਾ ੧ ਘਰੁ ੧ ਚਉਪਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 04-09-2026 ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਹਲਵਾਰਾ ਏਅਰਪੋਰਟ ’ਤੇ ਉਡਾਣ ਭਰਨ ਤੋਂ ਪਹਿਲਾਂ ਜਹਾਜ਼ ’ਚ ਆਈ ਜ਼ੋਰਦਾਰ ਆਵਾਜ਼, 4 ਘੰਟੇ ਬਾਅਦ ਦਿੱਲੀ ਲਈ ਰਵਾਨਾ ਹੋਈ ਫਲਾਈਟ ਮਲੇਰਕੋਟਲਾ ’ਚ ਕਾਂਗਰਸ ਦਾ ਅੰਦਰੂਨੀ ਕਲੇਸ਼ ਸਟੇਜ ’ਤੇ ਆਇਆ, ਜੱਸੀ ਨੂੰ ਰੋਕਣ ’ਤੇ ਹੰਗਾਮਾ; ਵੜਿੰਗ ਨੇ ਸੰਭਾਲਿਆ ਮੋਰਚਾ

ਕੈਨੇਡਾ 'ਚ ਵਾਪਰਿਆ ਦਰਦਨਾਕ ਹਾਦਸਾ, ਪੰਜਾਬ ਦੇ ਦੋ ਨੌਜਵਾਨਾਂ ਦੀ ਨਹਿਰ ਵਿੱਚ ਡੁੱਬਣ ਨਾਲ ਮੌਤ

ਕੈਨੇਡਾ 'ਚ ਵਾਪਰਿਆ ਦਰਦਨਾਕ ਹਾਦਸਾ, ਪੰਜਾਬ ਦੇ ਦੋ ਨੌਜਵਾਨਾਂ ਦੀ ਨਹਿਰ


ਕੈਨੇਡਾ 'ਚ ਵਾਪਰਿਆ ਦਰਦਨਾਕ ਹਾਦਸਾ, ਪੰਜਾਬ ਦੇ ਦੋ ਨੌਜਵਾਨਾਂ ਦੀ ਨਹਿਰ ਵਿੱਚ ਡੁੱਬਣ ਨਾਲ ਮੌਤ

ਕੈਨੇਡਾ ਤੋਂ ਇਕ ਬਹੁਤ ਹੀ ਦੁਖਦਾਈ ਅਤੇ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਕੈਨੇਡਾ ਗਏ ਪੰਜਾਬ ਦੇ ਦੋ ਨੌਜਵਾਨ ਕੈਨੇਡਾ ਦੇ ਮਾਂਟਰੀਅਲ ਵਿਚ ਇਕ ਨਹਿਰ ਵਿਚ ਡੁੱਬ ਗਏ। ਮ੍ਰਿਤਕਾਂ ਵਿਚੋਂ ਇਕ ਨੌਜਵਾਨ ਦੀ ਪਛਾਣ ਤਹਿਸੀਲ਼ ਬਾਬਾ ਬਕਾਲਾ ਸਾਹਿਬ ਦੇ ਪਿੰਡ ਨੌਰੰਗਪੁਰ-ਬੁਤਾਲਾ ਦੇ ਨੌਜਵਾਨ ਵਿਸ਼ਾਲਦੀਪ ਸਿੰਘ, ਉਮਰ 23 ਸਾਲ ਵਜੋਂ ਹੋਈ ਹੈ, ਜਦਕਿ ਦੁਸਰੇ ਦੀ ਪਛਾਣ 26 ਸਾਲਾਂ ਲਵਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਕਿ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੇ ਤਪਾ ਮੰਡੀ ਦਾ ਰਹਿਣ ਵਾਲਾ ਹੈ, ਜਦਕਿ ਇਹ ਘਟਨਾ ਕਥਿਤ ਤੌਰ 'ਤੇ ਕੈਨੇਡਾ ਦੇ ਮਾਂਟਰੀਅਲ ਵਿਚ ਲਾਚੀਨੇ ਨਹਿਰ ਵਿਚ ਉਸ ਸਮੇਂ ਵਾਪਰੀ, ਜਦੋਂ ਯੋਗਰਾਜ ਸਿੰਘ ਦਾ ਅਚਾਨਕ ਪੈਰ ਫਿਸਲ ਗਿਆ।
ਘਟਨਾ ਦਾ ਪਤਾ ਲੱਗਦਿਆਂ ਹੀ ਲਵਪ੍ਰੀਤ ਸਿੰਘ ਨੇ ਉਸਨੂੰ ਬਚਾਉਣ ਲਈ ਨਹਿਰ ਵਿਚ ਛਾਲ ਮਾਰ ਦਿੱਤੀ। ਹਾਲਾਂਕਿ ਆਪਣੇ ਦੋਸਤ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ, ਉਹ ਖੁਦ ਵੀ ਡੁੱਬ ਗਿਆ। ਘਟਨਾ ਦਾ ਪਤਾ ਲੱਗਦਿਆਂ ਹੀ ਕੈਨੇਡੀਅਨ ਅਧਿਕਾਰੀਆਂ ਨੇ ਉਨ੍ਹਾਂ ਨੂੰ ਬਚਾਉਣ ਲਈ ਅੱਧੀ ਰਾਤ ਤੱਕ ਕਈ ਘੰਟੇ ਅਣਥੱਕ ਮਿਹਨਤ ਕੀਤੀ। ਦੋਵਾਂ ਨੂੰ ਨਹਿਰ ਵਿਚੋਂ ਕੱਢ ਕੇ ਹਸਪਤਾਲ ਲਿਜਾਇਆ ਗਿਆ, ਪਰ ਦੋਵਾਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ।
ਵਿਸ਼ਾਲ ਅਜੇ ਦੋ ਸਾਲ ਪਹਿਲਾਂ ਹੀ ਕੈਨੇਡਾ ਗਿਆ ਸੀ। ਤਹਿਸੀਲ ਬਾਬਾ ਬਕਾਲਾ ਸਾਹਿਬ ਨਾਲ ਸਬੰਧਿਤ ਪਿੰਡ ਨੌਰੰਗਪੁਰ (ਬੁਤਾਲਾ) ਦਾ ਜੰਮਪਲ ਯੋਗਰਾਜ ਸਿੰਘ ਯੂਵੀ, ਜੋ ਮਹਿਜ 23 ਸਾਲ ਦਾ ਸੀ, ਉਸਨੇ ਬੀ.ਏ. ਪਾਸ ਕੀਤੀ ਹੋਈ ਸੀ ਅਤੇ ਅਤੇ ਅਗਸਤ 2023 ਵਿਚ ਮੈਲਟਾਰਨ ਗਿਆ ਸੀ ਅਤੇ ਪਹਿਲਾਂ ਬਰੰਪਟਨ ਵਿਖੇ ਕਿਸੇ ਕੰਪਨੀ ਵਿਚ ਕੰਮ ਕਰਦਾ ਸੀ ਉਸਤੋਂ ਬਾਅਦ ਮਾਂਟਰੀਅਲ ਵਿਚ ਕੰਮ ਕਰਨ ਲੱਗਾ। ਉਹ ਪਿਤਾ ਸੁਖਰਾਜ ਸਿੰਘ ਅਤੇ ਮਾਤਾ ਜਸਵੰਤ ਕੌਰ ਦਾ ਪੁੱਤਰ ਸੀ। ਉਹ ਦੋ ਭਰਾ ਹਨ ਅਤੇ ਇਕ ਭਰਾ ਜਸ਼ਨਪ੍ਰੀਤ ਸਿੰਘ (20 ਸਾਲ) ਦੁਬਈ ਗਿਆ ਹੋਇਆ ਹੈ।
ਇਸ ਮੌਕੇ 'ਤੇ ਮ੍ਰਿਤਕ ਯੋਗਰਾਜ ਸਿੰਘ ਦੇ ਮਾਪਿਆਂ ਪਿਤਾ ਸੁਖਰਾਜ ਸਿੰਘ ਅਤੇ ਮਾਤਾ ਜਸਵੰਤ ਕੌਰ ਨੇ ਰੋਂਦੇ ਹੋਇਆਂ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਵਿਦੇਸ਼ਾਂ ਵਿੱਚ ਰਹਿੰਦੇ ਸਮਾਜ ਸੇਵਕਾ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਇਸ ਦੁਖਦਾਈ ਘਟਨਾ ਵਿਚ ਸਾਰਿਆਂ ਦੇ ਸਹਿਯੋਗ ਦੀ ਲੋੜ ਹੈ। ਉਨ੍ਹਾਂ ਨੇ ਆਪਣੇ ਪੁੱਤਰ ਯੋਗਰਾਜ ਸਿੰਘ ਦੀ ਲਾਸ਼ ਨੂੰ ਪੰਜਾਬ (ਬੁਤਾਲਾ) ਲਿਆਉਣ ਵਿਚ ਸਹਾਇਤਾ ਦੀ ਬੇਨਤੀ ਕੀਤੀ ਤਾਂ ਜੋ ਉਹ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਉਸ ਦਾ ਅੰਤਿਮ ਸੰਸਕਾਰ ਕਰ ਸਕਣ। ਪੰਜਾਬ ਸਰਕਾਰ ਵਿਦੇਸ਼ਾਂ ਵਿਚ ਰਹਿੰਦੇ ਪ੍ਰਵਾਸੀ ਭਾਰਤੀਆਂ ਅਤੇ ਸਮਾਜ ਸੇਵਕਾ ਤੋਂ ਆਪਣੇ ਪੁੱਤਰ ਦੀ ਲਾਸ਼ ਨੂੰ ਘਰ (ਪੰਜਾਬ) ਸਿਆਉਣ ਲਈ ਸਹਾਇਤਾ ਦੀ ਬੇਨਤੀ ਕੀਤੀ ਹੈ।
 

Death In Amrica


Sports/Health/Entertainmant

Advertise Here

Reach thousands of visitors daily. High-visibility premium placement.

Get Started
Latest