ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਨਵੀਂ ਪਾਰਟੀ ਦਾ ਗਠਨ, 60+ ਸੀਟਾਂ ‘ਤੇ ਨਜ਼ਰ    ਚੁੰਮੇ ਵਾਲੀ ਭਾਬੀ ਤੇ ਪਤੀ ਖ਼ਿਲਾਫ਼ ਪਰਚਾ ਦਰਜ,ਮਨਪ੍ਰੀਤ ਸਿੰਘ ਖ਼ਾਲਸਾ ਦੀ ਸ਼ਿਕਾਇਤ 'ਤੇ ਕੀਤੀ ਗਈ ਕਾਰਵਾਈ    ਕੈਨੇਡਾ 'ਚ ਵਾਪਰਿਆ ਦਰਦਨਾਕ ਹਾਦਸਾ, ਪੰਜਾਬ ਦੇ ਦੋ ਨੌਜਵਾਨਾਂ ਦੀ ਨਹਿਰ ਵਿੱਚ ਡੁੱਬਣ ਨਾਲ ਮੌਤ    ਜਥੇਦਾਰ ਗੜਗੱਜ ਨੇ ਸਤਲੁਜ ਫ਼ਿਲਮ 'ਤੇ ਭਾਰਤ ਅੰਦਰ ਪਾਬੰਦੀ ਦੀ ਕੀਤੀ ਨਿੰਦਾ    ਪੰਜਾਬੀ ਭਾਈਚਾਰੇ ਦੀ ਧੀ ਜਸਨੂਰ ਕੌਰ ਹਾਂਸ ਸਟੇਟ ਰਿਪ੍ਰੀਜ਼ੈਂਟੇਟਿਵ ਦੀ ਚੋਣ ਲੜੇਗੀ    ਪੰਜਾਬੀ ਭਾਈਚਾਰੇ ਦੀ ਧੀ ਜਸਨੂਰ ਕੌਰ ਹਾਂਸ ਸਟੇਟ ਰਿਪ੍ਰੀਜ਼ੈਂਟੇਟਿਵ ਦੀ ਚੋਣ ਲੜੇਗੀ    ਪੰਜਾਬੀ ਭਾਈਚਾਰੇ ਦੀ ਧੀ ਜਸਨੂਰ ਕੌਰ ਹਾਂਸ ਸਟੇਟ ਰਿਪ੍ਰੀਜ਼ੈਂਟੇਟਿਵ ਦੀ ਚੋਣ ਲੜੇਗੀ    ਮਾਈਕ੍ਰੋਸਾਫਟ ਵੱਲੋਂ 4,800 ਕਰਮਚਾਰੀਆਂ ਦੀ ਛਾਂਟੀ, ਐਕਸਬਾਕਸ ਡਿਵੀਜ਼ਨ ਸਭ ਤੋਂ ਵੱਧ ਪ੍ਰਭਾਵਿਤ    ਕੈਂਟ (ਵਾਸ਼ਿੰਗਟਨ) ਦੇ 19 ਸਾਲਾ ਹਰਸ਼ਵੀਰ ਸਿੰਘ ਸੁੱਜੋਂ ਨੇ ਅਮਰੀਕਾ ਦੀ ਕੁਦਰਤੀ ਬਾਡੀਬਿਲਡਿੰਗ ਚੈਂਪੀਅਨਸ਼ਿਪ ਵਿੱਚ ਜਿੱਤੇ ਤਗਮੇ    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕੇ.ਸੀ.ਵੇਣੂਗੋਪਾਲ ਅਤੇ ਭੂਪੇਸ਼ ਬਘੇਲ ਖ਼ਿਲਾਫ਼ ਕੀਤੀ ਇਤਰਾਜ਼ਯੋਗ ਟਿੱਪਣੀ   
ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਨਵੀਂ ਪਾਰਟੀ ਦਾ ਗਠਨ, 60+ ਸੀਟਾਂ ‘ਤੇ ਨਜ਼ਰ
July 7, 2026
New-political-party-shiromani-ak

ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਨਵੀਂ ਪਾਰਟੀ ਦਾ ਗਠਨ, 60+ ਸੀਟਾਂ ‘ਤੇ ਨਜ਼ਰ

ਪੰਜਾਬ ‘ਚ ਵੱਡਾ ਸਿਆਸੀ ਧਮਾਕਾ! ਇੱਕ ਹੋਰ ਰਾਜਨੀਤਕ ਪਾਰਟੀ ਦੀ ਐਂਟਰੀ
ਪੰਜਾਬ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਨੇੜੇ ਆਉਣ ਦੇ ਨਾਲ ਹੀ ਪੰਜਾਬ ਦਾ ਸਿਆਸੀ ਮਾਹੌਲ ਵੀ ਗਰਮਾਉਂਦਾ ਨਜ਼ਰ ਆ ਰਿਹਾ ਹੈ। ਦੱਸ ਦਈਏ ਕਿ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਹੀ ਪੰਜਾਬ ਵਿੱਚ ਇੱਕ ਹੋਰ ਰਾਜਨੀਤਕ ਪਾਰਟੀ ਦੀ ਐਂਟਰੀ ਹੋ ਚੁੱਕੀ ਹੈ ਜਿਸ ਦਾ ਨਾਮ ‘ਸ਼੍ਰੋਮਣੀ ਅਕਾਲੀ ਦਲ ਸ੍ਰੀ ਅਨੰਦਪੁਰ ਸਾਹਿਬ’ ਹੈ।
ਦੱਸ ਦਈਏ ਕਿ ਇਸ ਦੀ ਟੀਮ ਨੇ ਪਾਰਟੀ ਪ੍ਰਧਾਨ ਦਵਿੰਦਰ ਸਿੰਘ ਦੀ ਅਗਵਾਈ ਹੇਠ ਬੀਤੇ ਦਿਨੀਂ ਖਾਲਸਾ ਪੰਥ ਦੇ ਜਨਮ ਅਸਥਾਨ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਇਸ ਉਪਰੰਤ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ। ਪ੍ਰਧਾਨ ਦਵਿੰਦਰ ਸਿੰਘ ਨੇ ਕਿਹਾ ਕਿ ਅਸੀਂ ਪੰਜਾਬ ਦੀਆਂ 60 ਤੋਂ ਵੱਧ ਸੀਟਾਂ ‘ਤੇ ਚੋਣ ਲੜਨ ਦੀ ਤਿਆਰੀ ਕਰ ਰਹੇ ਹਾਂ।
ਨਵੇਂ ਬਣੇ ਅਕਾਲੀ ਦਲ ਦੇ ਪ੍ਰਧਾਨ ਦਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਅੰਦਰ ਕਈ ਵਾਰ ਰਾਜ ਕਰ ਚੁੱਕੀਆਂ ਪਾਰਟੀਆਂ ਨੇ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਤਾਂ ਹਥਿਆ ਲਈ ਪਰ ਲੋਕਾਂ ਦੀਆਂ ਆਸਾਂ ’ਤੇ ਪੂਰੀ ਨਹੀਂ ਉਤਰ ਸਕੀ। ਉਨ੍ਹਾਂ ਕਿਹਾ ਕਿ ਕਾਫੀ ਸੋਚ-ਵਿਚਾਰ ਤੋਂ ਬਾਅਦ ਸਾਡੇ ਵੱਲੋਂ ‘ਸ਼੍ਰੋਮਣੀ ਅਕਾਲੀ ਦਲ ਸ੍ਰੀ ਅਨੰਦਪੁਰ ਸਾਹਿਬ’ ਦੇ ਨਾਮ ਹੇਠ ਨਵਾਂ ਅਕਾਲੀ ਦਲ ਹੋਂਦ ’ਚ ਲਿਆਂਦਾ ਗਿਆ ਹੈ, ਜੋ ਪੰਜਾਬ ਦੇ ਲੋਕਾਂ ਦੀਆਂ ਆਸਾਂ ’ਤੇ ਪੂਰਾ ਉਤਰੇਗਾ ਅਤੇ ਸੱਤਾ ’ਚ ਆਉਣ ਉਪਰੰਤ ਕੇਂਦਰ ਤੋਂ ਪੰਜਾਬ ਦੇ ਸਾਰੇ ਮਸਲੇ ਹੱਲ ਕਰਵਾਏਗਾ। ਉਨ੍ਹਾਂ ਨੇ ਪੰਜਾਬ ਦੀ ਨੌਜਵਾਨੀ ‘ਚ ਦਿਨੋ- ਦਿਨ ਵਿਦੇਸ਼ਾ ‘ਚ ਜਾਣ ਦੇ ਵੱਧ ਰਹੇ ਰੁਝਾਨ ‘ਤੇ ਵੀ ਚਿੰਤਾ ਪ੍ਰਗਟਾਈ।
 

New political party shiromani akali dal


Recommended Posts