ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ ਪੰਜਾਬ ਨੂੰ ਕਾਰਵਾਈ ਚਾਹੀਦੀ ਹੈ, ਪ੍ਰਚਾਰ ਨਹੀਂ: ਸਪਲਾਈ ਚੇਨ ਨੂੰ ਤੋੜਿਆ ਜਾਣਾ ਚਾਹੀਦਾ ਹੈ: ਭਾਜਪਾ ਸਵੀਡਨ ਤੋਂ ਹਰਿਆਣਾ ਦੇ ਵਿਕਾਸ ਨੂੰ ਨਵੀਂ ਗਤੀ ਮੁੰਬਈ ਦੇ ਜੁਹੂ ਇਲਾਕੇ ਵਿੱਚ ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ਤੇ ਗੋਲੀਬਾਰੀ ਅਲਬਰਟਾ ਦੇ ਫ਼ੌਜੀ ਅੱਡੇ ਤੇ ਜ਼ੋਰਦਾਰ ਧਮਾਕੇ ਮਗਰੋਂ ਭਿਆਨਕ ਅੱਗ ਹੋਰਮੁਜ਼ ਜਲਡਮਰੂਮੱਧ ਚ ਡੁੱਬੇ ਕਾਰਗੋ ਜਹਾਜ਼ ਤੋਂ ਆਈਫੋਨ ਤੇ ਪਰਫਿਊਮ ਲੁੱਟਣ ਪਹੁੰਚੇ ਈਰਾਨੀ ਮਛੇਰੇ ਪੈਰਿਸ ਚ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ ਤੇ ਲੁੱਟਮਾਰ ਕ੍ਰਿਸਮਸ ਦੀ ਭੀੜ ਤੋਂ ਪਹਿਲਾਂ ਏਅਰ ਨਿਊਜ਼ੀਲੈਂਡ ਸਖ਼ਤ ਕਰੇਗੀ ਨਿਯਮ

ਵੋਟਰਾਂ ਲਈ ਅੱਜ ਤੇ ਕੱਲ੍ਹ ਵਿਸ਼ੇਸ਼ SIR ਕੈਂਪ, ਹਰ ਬੂਥ 'ਤੇ ਮਿਲੇਗੀ ਸਹੂਲਤ

ਵੋਟਰਾਂ ਲਈ ਅੱਜ ਤੇ ਕੱਲ੍ਹ ਵਿਸ਼ੇਸ਼ SIR ਕੈਂਪ, ਹਰ ਬੂਥ 'ਤੇ ਮਿਲੇਗੀ ਸ


ਵੋਟਰਾਂ ਲਈ ਅੱਜ ਤੇ ਕੱਲ੍ਹ ਵਿਸ਼ੇਸ਼ SIR ਕੈਂਪ, ਹਰ ਬੂਥ 'ਤੇ ਮਿਲੇਗੀ ਸਹੂਲਤ

ਵੋਟਰਾਂ ਲਈ ਅੱਜ ਤੇ ਕੱਲ੍ਹ ਵਿਸ਼ੇਸ਼ SIR ਕੈਂਪ, ਹਰ ਬੂਥ 'ਤੇ ਮਿਲੇਗੀ ਸਹੂਲਤ

ਵੋਟਰਾਂ ਲਈ ਸਕੂਲਾਂ ‘ਚ ਅੱਜ ਤੇ ਕੱਲ੍ਹ ਲੱਗਣਗੇ SIR ਕੈਂਪ, ਸਾਰੇ ਬੂਥਾਂ ‘ਤੇ ਵਿਸ਼ੇਸ਼ ਕੈਂਪ


ਪੰਜਾਬ ਵਿੱਚ ਵੋਟਰ ਸੂਚੀ ਦੀ ਚੱਲ ਰਹੀ ਵਿਸ਼ੇਸ਼ ਸੁਧਾਈ ਦੇ ਕੰਮ ਦੀ ਰਫਤਾਰ ਤੇਜ਼ ਕਰਨ ਲਈ ਸੂਬਾ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਇਸ ਪਹਿਲਕਦਮੀ ਤਹਿਤ 11 ਅਤੇ 12 ਜੁਲਾਈ ਨੂੰ ਪੰਜਾਬ ਦੇ ਹਰੇਕ ਪੋਲਿੰਗ ਸਟੇਸ਼ਨ ‘ਤੇ ਵਿਸ਼ੇਸ਼ ਕੈਂਪ ਲਗਾਏ ਗਏ ਹਨ। ਵੋਟਰ ਆਪਣੇ ਭਰੇ ਹੋਏ ਫਾਰਮ ਜਮ੍ਹਾ ਕਰਨ ਲਈ ਇਨ੍ਹਾਂ ਕੈਂਪਾਂ ‘ਤੇ ਜਾ ਸਕਦੇ ਹਨ ਜਾਂ ਆਪਣੇ ਭਰੇ ਹੋਏ ਫਾਰਮ ਇਕੱਠੇ ਕਰਕੇ ਉੱਥੇ ਜਮ੍ਹਾਂ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਬੂਥਾਂ ‘ਤੇ ਜਾ ਕੇ ਬੀਐੱਲਓ ਤੋਂ ਵੋਟਰ ਸੂਚੀ ਵਿਚ ਜੁੜਵਾਉਣ ਲਈ ਜਾਣਕਾਰੀ ਲੈ ਸਕਣਗੇ। ਇਹ ਵਿਸ਼ੇਸ਼ ਕੈਂਪ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਸਵੇਰੇ 8 ਵਜੇ ਤੋਂ ਦੁਪਹਿਰ 3 ਵਜੇ ਤੱਕ ਲਾਏ ਜਾਣਗੇ। 
ਦੂਜੇ ਪਾਸੇ ਜਿਨ੍ਹਾਂ ਬੀਐੱਲਓ ਨੇ ਫਾਰਮ ਇਕੱਠੇ ਕਰ ਲਏ ਹਨ, ਉਹ ਇਨ੍ਹਾਂ ਦੋ ਦਿਨਾਂ ਦੌਰਾਨ ਉਨ੍ਹਾਂ ਦੇ ਡਿਜੀਟਲਾਈਜ਼ੇਸ਼ਨ ਅਤੇ ਫਾਰਮਾਂ ਵਿਚ ਰਹਿ ਗਈਆਂ ਕਮੀਆਂ ਨੂੰ ਦੂਰ ਕਰਨ ‘ਤੇ ਵਿਸ਼ੇਸ਼ ਧਿਆਨ ਕੇਂਦ੍ਰਿਤ ਕਰਨਗੇ। ਇਸ ਦੇ ਲਈ ਸਰਕਾਰੀ ਛੁੱਟੀ ਦੇ ਦਿਨ ਵੀ ਸੂਬੇ ਦੇ ਸਾਰੇ ਸਰਕਾਰੀ ਤੇ ਸਹਾਇਤਾ ਪ੍ਰਾਪਤ (ਏਡਡ) ਸਕੂਲਾਂ ਨੂੰ ਆਮ ਦਿਨਾਂ ਵਾਂਗ ਪੂਰੀ ਤਰ੍ਹਾਂ ਤੋਂ ਖੁੱਲ੍ਹੇ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਮੁੱਖ ਚੋਣ ਅਧਿਕਾਰੀ ਨੇ ਸਾਰੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਇਨ੍ਹਾਂ ਕੈਂਪਾਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।
 
ਸਿੱਖਿਆ ਵਿਭਾਗ ਵੱਲੋਂ ਜਾਰੀ ਅਧਿਕਾਰਤ ਹੁਕਮਾਂ ਅਨੁਸਾਰ ਸਾਰੇ ਸਕੂਲ ਸਟਾਫ ਨੂੰ 11 ਅਤੇ 12 ਜੁਲਾਈ ਨੂੰ ਆਪਣੀਆਂ ਡਿਊਟੀਆਂ ‘ਤੇ ਹਾਜ਼ਰ ਹੋਣਾ ਪਵੇਗਾ। ਮੁੱਖ ਚੋਣ ਅਧਿਕਾਰੀ, ਪੰਜਾਬ ਦੇ ਨਿਰਦੇਸ਼ਾਂ ‘ਤੇ ਇਹ ਸਟਾਫ SIR-2026 ਨਾਲ ਸਬੰਧਤ ਕੰਮ ਵਿੱਚ ਚੋਣ ਸਟਾਫ ਦੀ ਪੂਰੀ ਸਹਾਇਤਾ ਕਰੇਗਾ।
ਦੱਸ ਦੇਈਏ ਕਿ ਸੂਬੇ ਵਿੱਚ 25 ਜੂਨ ਨੂੰ ਸ਼ੁਰੂ ਹੋਇਆ ਹਾਊਸ ਟੂ ਹਾਊਸ ਸਰਵੇਅ 24 ਜੁਲਾਈ ਤੱਕ ਚੱਲਣਾ ਹੈ। ਟੀਚਾ ਇਨ੍ਹਾਂ ਵਿਸ਼ੇਸ਼ ਕੈਂਪਾਂ ਰਾਹੀਂ ਇਸ ਪੂਰੀ ਪ੍ਰਕਿਰਿਆ ਨੂੰ ਤੈਅ ਸਮੇਂ ‘ਤੇ ਪੂਰਾ ਕਰਨ ਦਾ ਟੀਚਾ ਤੈਅ ਕੀਤਾ ਗਿਆ ਹੈ। ਕੈਂਪਾਂ ਦੇ ਸਫਲ ਸੰਚਾਲਨ ਲਈ ਸਿਰਫ ਸਕੂਲ ਸਟਾਫ ਹੀ ਨਹੀਂ, ਬਲਕਿ ਮਾਲੀਆ ਪਟਵਾਰੀ, ਆਂਗਨਵਾੜੀ ਵਰਕਰ ਅਤੇ ਸਥਾਨਕ ਸੰਸਥਾਵਾਂ ਦੇ ਸਟਾਫ ਦੀਆਂ ਵੀ ਵਿਸ਼ੇਸ਼ ਡਿਊਟੀਆਂ ਲਾਈਆਂ ਗਈਆਂ ਹਨ

SIR Camp In Punjab


Sports/Health/Entertainmant

Advertise Here

Reach thousands of visitors daily. High-visibility premium placement.

Get Started
Latest