< ">
ਹੈਵਾਨ ਬਣਿਆ ਪਤੀ, ਗਰਭਵਤੀ ਪਤਨੀ ਦਾ ਕੀਤਾ ਕਤਲ, 2 ਜੁੜਵਾਂ ਬੱਚਿਆਂ ਦੀ ਬਣਨ ਵਾਲੀ ਸੀ ਮਾਂ    ਮਾਮੂਲੀ ਝਗੜੇ ਨੇ ਧਾਰਿਆ ਖੂਨੀ ਰੂਪ, ਪਤੀ ਪਤਨੀ ਨੇ ਮਾਰੀ ਗੁਆਂਢੀ ਨੂੰ ਗੋਲੀ, ਹੋਈ ਮੌਤ    ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ ਤੋਂ ਬਾਅਦ ਭੂਪੇਸ਼ ਬਘੇਲ ਦਾ ਵੱਡਾ ਬਿਆਨ ਸਿਰਫ਼ ਜਿੱਤਣ ਵਾਲੇ ਨੂੰ ਟਿਕਟ...    ‘ਤੇਲ ਵੇਖਾਂਗੇ, ਤੇਲ ਦੀ ਧਾਰ ਵੇਖਾਂਗੇ…’, ਬਘੇਲ ਨਾਲ ਮੀਟਿੰਗ ਤੋਂ ਪਹਿਲਾਂ ਚੰਨੀ ਦਾ ਵੱਡਾ ਬਿਆਨ    ਅਮਰੀਕੀ ਏਅਰ ਫੋਰਸ ਅਕੈਡਮੀ ਵਿੱਚ ਦਾਖਲਾ ਲੈਣ ਵਾਲੇ ਪਹਿਲੇ ਕੇਸਧਾਰੀ ਸਿੱਖ ਅਮਰੀਕੀ ਬਣੇ ਚਿਰਾਗ ਵੀਰ ਸਿੰਘ ਸਰਾਓ    ਅਮਰੀਕੀ ਏਅਰ ਫੋਰਸ ਅਕੈਡਮੀ ਵਿੱਚ ਦਾਖਲਾ ਲੈਣ ਵਾਲੇ ਪਹਿਲੇ ਕੇਸਧਾਰੀ ਸਿੱਖ ਅਮਰੀਕੀ ਬਣੇ ਚਿਰਾਗ ਵੀਰ ਸਿੰਘ ਸਰਾਓ    ਸਰਪੰਚੀ ਦੇ ਝਗੜੇ ਨੇ ਲਈ ਜਾਨ, ਭਕਨਾ ਕਲਾਂ 'ਚ ਇੱਕ ਮੌਤ, ਇੱਕ ਜ਼ਖ਼ਮੀ    ਵੋਟਰਾਂ ਲਈ ਅੱਜ ਤੇ ਕੱਲ੍ਹ ਵਿਸ਼ੇਸ਼ SIR ਕੈਂਪ, ਹਰ ਬੂਥ 'ਤੇ ਮਿਲੇਗੀ ਸਹੂਲਤ    ਆਪਰੇਸ਼ਨ ਹਾਰਡ ਬਾਲ’ ਤਹਿਤ ਅਮਰੀਕਾ ਵਿੱਚ ਗੁਰਪ੍ਰੀਤ ‘ਹਰਮਨ’ ਸਿੰਘ ਗ੍ਰਿਫ਼ਤਾਰ, ਅੰਤਰਰਾਸ਼ਟਰੀ ਅਪਰਾਧਿਕ ਗਿਰੋਹ ਨਾਲ ਸਬੰਧਾਂ ਦੇ ਦੋਸ਼    ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ‘ਚ ਸ਼ਾਮਿਲ ਹੋਏ ਪੰਜਾਬੀ ਗਾਇਕ ਕਾਕਾ   
ਸਰਪੰਚੀ ਦੇ ਝਗੜੇ ਨੇ ਲਈ ਜਾਨ, ਭਕਨਾ ਕਲਾਂ 'ਚ ਇੱਕ ਮੌਤ, ਇੱਕ ਜ਼ਖ਼ਮੀ
July 11, 2026
Bhakna-kalan-sarpanchi-controver

ਸਰਪੰਚੀ ਵਿਵਾਦ ‘ਤੇ ਖੂਨੀ ਝੜਪ… ਅੰਮ੍ਰਿਤਸਰ ਦੇ ਭਕਨਾ ਕਲਾਂ ‘ਚ ਤਾਬੜਤੋੜ ਗੋਲੀਬਾਰੀ, ਇੱਕ ਦੀ ਮੌਤ ਤੇ ਇੱਕ ਜ਼ਖ਼ਮੀ

ਸਰਪੰਚੀ ਵਿਵਾਦ ‘ਤੇ ਖੂਨੀ ਝੜਪ… ਅੰਮ੍ਰਿਤਸਰ ਦੇ ਭਕਨਾ ਕਲਾਂ ‘ਚ ਤਾਬੜਤੋੜ ਗੋਲੀਬਾਰੀ, ਇੱਕ ਦੀ ਮੌਤ ਤੇ ਇੱਕ ਜ਼ਖ਼ਮੀ

 
ਅੰਮ੍ਰਿਤਸਰ ਦੇ ਘਰਿੰਡਾ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ‘ਚ ਆਉਣ ਵਾਲੇ ਭਕਨਾ ਕਲਾਂ ਪਿੰਡ ਦੀ ਦਾਣਾ ਮੰਡੀ ‘ਚ ਸਰਪੰਚੀ ਵਿਵਾਦ ਖੂਨੀ ਝੜਪ ‘ਚ ਬਦਲ ਗਿਆ। ਇਸ ਮਾਮਲੇ ‘ਚ ਕਾਰਵਾਈ ਕਰਦੇ ਹੋਏ ਪੁਲਿਸ ਨੇ ਹੁਣ ਤੱਕ 9 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂ ਕਿ ਹੋਰ ਨਾਮਜ਼ਦ ਸ਼ੱਕੀਆਂ ਨੂੰ ਫੜਨ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।
ਡੀਐਸਪੀ ਅਟਾਰੀ ਯਾਦਵਿੰਦਰ ਸਿੰਘ ਦੇ ਅਨੁਸਾਰ, ਘਰਿੰਡਾ ਪੁਲਿਸ ਸਟੇਸ਼ਨ ਦੇ ਐਸਐਚਓ ਇੰਸਪੈਕਟਰ ਅਮਨਦੀਪ ਸਿੰਘ ਨੂੰ 9 ਜੁਲਾਈ ਨੂੰ ਸ਼ਾਮ 7:30 ਵਜੇ ਦੇ ਕਰੀਬ ਸੂਚਨਾ ਮਿਲੀ ਕਿ ਪਿੰਡ ਭਕਨਾ ਕਲਾਂ ‘ਚ ਸਰਪੰਚ ਗੁਰਦੀਪ ਸਿੰਘ ਤੇ ਪੰਚਾਇਤ ਮੈਂਬਰ ਪ੍ਰਗਟ ਸਿੰਘ ਦੇ ਧੜੇ ਆਪਸ ‘ਚ ਭਿੜ ਰਹੇ ਹਨ। ਡੀਐਸਪੀ ਨੇ ਦੱਸਿਆ ਕਿ ਸਰਪੰਚ ਗੁਰਦੀਪ ਸਿੰਘ ਤੇ ਪੰਚਾਇਤ ਮੈਂਬਰ ਪ੍ਰਗਟ ਸਿੰਘ (ਉਰਫ਼ ਬੱਲੂ) ਵਿਚਕਾਰ ਸਰਪੰਚ ਅਹੁਦੇ ਨੂੰ ਲੈ ਕੇ ਲੰਬੇ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ।
ਦੋਵਾਂ ਧੜਿਆਂ ਨੇ ਇਸ ਵਿਵਾਦ ਸਬੰਧੀ ਦਾਣਾ ਮੰਡੀ ‘ਚ ਮਿਲਣ ਦਾ ਪ੍ਰਬੰਧ ਕੀਤਾ ਸੀ। ਦੋਵੇਂ ਪਾਸਿਆਂ ਤੋਂ 10 ਤੋਂ 15 ਗੱਡੀਆਂ ‘ਚ ਨੌਜਵਾਨ ਆਏ। ਗੱਲਬਾਤ ਦੌਰਾਨ ਬਹਿਸ ਤੇਜ਼ ਹੋ ਗਈ, ਜਿਸ ਕਾਰਨ ਦੋਵੇਂ ਪਾਸਿਓਂ ਗੋਲੀਬਾਰੀ ਸ਼ੁਰੂ ਹੋ ਗਈ।
ਗੋਲੀਬਾਰੀ ਵਿੱਚ ਇੱਕ ਦੀ ਮੌਤ, ਇੱਕ ਜ਼ਖਮੀ
ਸੂਚਨਾ ਮਿਲਣ ‘ਤੇ, ਇੱਕ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ, ਪਰ ਦੋਵਾਂ ਪਾਸਿਆਂ ਵੱਲੋਂ ਪਹਿਲਾਂ ਹੀ ਕਈ ਗੋਲੀਆਂ ਚਲਾਈਆਂ ਜਾ ਚੁੱਕੀਆਂ ਸਨ। ਗੋਲੀਬਾਰੀ ‘ਚ ਪ੍ਰਗਟ ਸਿੰਘ ਧਿਰ ਦੇ ਗੁਰਸ਼ਰਨ ਸਿੰਘ ਉਰਫ਼ ਚੀਨੀ ਦੀ ਮੌਤ ਹੋ ਗਈ। ਉਹ ਰਾਜਾਸਾਂਸੀ ਥਾਣੇ ਅਧੀਨ ਪੈਂਦੇ ਪਿੰਡ ਕੋਟਲੀ ਸੱਕਾ ਦਾ ਰਹਿਣ ਵਾਲਾ ਸੀ। ਇਸ ਘਟਨਾ ‘ਚ ਇੱਕ ਹੋਰ ਵਿਅਕਤੀ, ਸੁਖਮਨ ਜ਼ਖਮੀ ਹੋ ਗਿਆ।

Bhakna kalan sarpanchi controversy


Recommended Posts