'
ਹੈਵਾਨ ਬਣਿਆ ਪਤੀ, ਗਰਭਵਤੀ ਪਤਨੀ ਦਾ ਕੀਤਾ ਕਤਲ, 2 ਜੁੜਵਾਂ ਬੱਚਿਆਂ ਦੀ ਬਣਨ ਵਾਲੀ ਸੀ ਮਾਂ    ਮਾਮੂਲੀ ਝਗੜੇ ਨੇ ਧਾਰਿਆ ਖੂਨੀ ਰੂਪ, ਪਤੀ ਪਤਨੀ ਨੇ ਮਾਰੀ ਗੁਆਂਢੀ ਨੂੰ ਗੋਲੀ, ਹੋਈ ਮੌਤ    ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ ਤੋਂ ਬਾਅਦ ਭੂਪੇਸ਼ ਬਘੇਲ ਦਾ ਵੱਡਾ ਬਿਆਨ ਸਿਰਫ਼ ਜਿੱਤਣ ਵਾਲੇ ਨੂੰ ਟਿਕਟ...    ‘ਤੇਲ ਵੇਖਾਂਗੇ, ਤੇਲ ਦੀ ਧਾਰ ਵੇਖਾਂਗੇ…’, ਬਘੇਲ ਨਾਲ ਮੀਟਿੰਗ ਤੋਂ ਪਹਿਲਾਂ ਚੰਨੀ ਦਾ ਵੱਡਾ ਬਿਆਨ    ਅਮਰੀਕੀ ਏਅਰ ਫੋਰਸ ਅਕੈਡਮੀ ਵਿੱਚ ਦਾਖਲਾ ਲੈਣ ਵਾਲੇ ਪਹਿਲੇ ਕੇਸਧਾਰੀ ਸਿੱਖ ਅਮਰੀਕੀ ਬਣੇ ਚਿਰਾਗ ਵੀਰ ਸਿੰਘ ਸਰਾਓ    ਅਮਰੀਕੀ ਏਅਰ ਫੋਰਸ ਅਕੈਡਮੀ ਵਿੱਚ ਦਾਖਲਾ ਲੈਣ ਵਾਲੇ ਪਹਿਲੇ ਕੇਸਧਾਰੀ ਸਿੱਖ ਅਮਰੀਕੀ ਬਣੇ ਚਿਰਾਗ ਵੀਰ ਸਿੰਘ ਸਰਾਓ    ਸਰਪੰਚੀ ਦੇ ਝਗੜੇ ਨੇ ਲਈ ਜਾਨ, ਭਕਨਾ ਕਲਾਂ 'ਚ ਇੱਕ ਮੌਤ, ਇੱਕ ਜ਼ਖ਼ਮੀ    ਵੋਟਰਾਂ ਲਈ ਅੱਜ ਤੇ ਕੱਲ੍ਹ ਵਿਸ਼ੇਸ਼ SIR ਕੈਂਪ, ਹਰ ਬੂਥ 'ਤੇ ਮਿਲੇਗੀ ਸਹੂਲਤ    ਆਪਰੇਸ਼ਨ ਹਾਰਡ ਬਾਲ’ ਤਹਿਤ ਅਮਰੀਕਾ ਵਿੱਚ ਗੁਰਪ੍ਰੀਤ ‘ਹਰਮਨ’ ਸਿੰਘ ਗ੍ਰਿਫ਼ਤਾਰ, ਅੰਤਰਰਾਸ਼ਟਰੀ ਅਪਰਾਧਿਕ ਗਿਰੋਹ ਨਾਲ ਸਬੰਧਾਂ ਦੇ ਦੋਸ਼    ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ‘ਚ ਸ਼ਾਮਿਲ ਹੋਏ ਪੰਜਾਬੀ ਗਾਇਕ ਕਾਕਾ   
ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ ਤੋਂ ਬਾਅਦ ਭੂਪੇਸ਼ ਬਘੇਲ ਦਾ ਵੱਡਾ ਬਿਆਨ ਸਿਰਫ਼ ਜਿੱਤਣ ਵਾਲੇ ਨੂੰ ਟਿਕਟ...
July 11, 2026
Punjab-Congress-Ledar-Meeting

ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ ਤੋਂ ਬਾਅਦ ਭੂਪੇਸ਼ ਬਘੇਲ ਦਾ ਵੱਡਾ ਬਿਆਨ ਸਿਰਫ਼ ਜਿੱਤਣ ਵਾਲੇ ਨੂੰ ਟਿਕਟ...

'ਸਾਨੂੰ ਵਿਰੋਧੀਆਂ ਅੱਗੇ ਠੋਕ ਕੇ ਬੋਲਣ ਵਾਲਾ ਲੀਡਰ ਚਾਹੀਦਾ ਹੈ'; ਬਘੇਲ ਨਾਲ ਮੀਟਿੰਗ ਮਗਰੋਂ MP ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ
2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਫੁੱਟ ਪੈਣ ਦੇ ਖ਼ਤਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਚੰਨੀ ਅਤੇ ਏਆਈਸੀਸੀ ਇੰਚਾਰਜ ਭੁਪੇਸ਼ ਬਘੇਲ ਦੀ ਅਗਵਾਈ ਹੇਠ ਬਾਗ਼ੀ ਕਾਂਗਰਸੀ ਧੜੇ ਵਿਚਕਾਰ ਚੰਡੀਗੜ੍ਹ ਸਥਿਤ ਰਾਣਾ ਗੁਰਜੀਤ ਦੇ ਘਰ 'ਤੇ ਲਗਭਗ ਦੋ ਘੰਟੇ ਮੀਟਿੰਗ ਚੱਲੀ।ਅਸੀਂ ਵਰਕਰਾਂ ਦੀਆਂ ਭਾਵਨਾਵਾਂ ਭੁਪੇਸ਼ ਬਘੇਲ ਅੱਗੇ ਰੱਖੀਆਂ- ਰੰਧਾਵਾ 
ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਟਿੰਗ ਮਗਰੋਂ ਕਿਹਾ ਕਿ ਸਾਡੀ ਇੱਕ ਵਧੀਆ ਮਾਹੌਲ ’ਚ ਗੱਲਬਾਤ ਹੋਈ। ਉਨ੍ਹਾਂ ਨੇ ਕਿਹਾ ਕਿ ਕਈ ਵਾਰ ਪਾਰਟੀ ਨੂੰ ਕੁਝ ਫੈਸਲਿਆਂ ਨੂੰ ਉਲਟਾਉਣਾ ਪੈਂਦਾ ਹੈ। ਅੱਜ ਮੌਜੂਦ ਲੀਡਰਸ਼ਿਪ ਤੋਂ ਸਾਡੀ ਮੰਗ ਸਪੱਸ਼ਟ ਹੈ।ਸਾਨੂੰ ਵਿਰੋਧੀਆਂ ਅੱਗੇ ਠੋਕ ਕੇ ਬੋਲਣ ਵਾਲਾ ਲੀਡਰ ਚਾਹੀਦਾ ਹੈ'
ਉਨ੍ਹਾਂ ਨੇ ਅੱਗੇ ਕਿਹਾ ਕਿ ਅਸੀਂ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਚਾਹੁੰਦੇ ਹਾਂ, ਅਤੇ ਅਸੀਂ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਭ੍ਰਿਸ਼ਟਾਚਾਰ ਵਰਗੇ ਮੁੱਦਿਆਂ ਨੂੰ ਹੱਲ ਕਰਨਾ ਚਾਹੁੰਦੇ ਹਾਂ। ਅਜਿਹਾ ਕਰਨ ਲਈ, ਸਾਨੂੰ ਪਾਰਟੀ ਦੇ ਅੰਦਰ ਏਕਤਾ ਦੀ ਲੋੜ ਹੈ, ਪਰ ਸਾਨੂੰ ਅਜਿਹੇ ਨੇਤਾਵਾਂ ਦੀ ਵੀ ਲੋੜ ਹੈ ਜੋ ਦਲੇਰੀ ਅਤੇ ਫੈਸਲਾਕੁੰਨ ਢੰਗ ਨਾਲ ਗੱਲ ਕਰਦੇ ਹੋਣ। ਸਾਨੂੰ ਸਮਝੌਤਾਵਾਦੀ ਨੇਤਾਵਾਂ ਦੀ ਲੋੜ ਨਹੀਂ ਹੈ
ਮੈ ਸਾਰੇ ਆਗੂਆਂ ਦੀ ਗੱਲ ਹਾਈਕਮਾਨ ਤੱਕ ਪਹੁੰਚਾਵਾਂਗਾ- ਭੁਪੇਸ਼ ਬਘੇਲ 
ਦੱਸਣਯੋਗ ਹੈ ਕਿ ਪਾਰਟੀ ਦੇ ਸੂਬਾ ਇੰਚਾਰਜ ਭੁਪੇਸ਼ ਬਘੇਲ ਵਿਚਕਾਰ ਦੋ ਘੰਟੇ ਦੀ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ, ਬਘੇਲ ਨੇ ਕਿਹਾ ਕਿ ਮੈਂ ਆਪਣੇ ਵਿਚਾਰ ਪ੍ਰਗਟ ਕਰਨ ਵਾਲੇ ਸਾਥੀਆਂ ਦੇ ਵਿਚਾਰਾਂ 'ਤੇ ਇੱਕ ਰਿਪੋਰਟ ਤਿਆਰ ਕਰਾਂਗਾ ਅਤੇ ਇਸਨੂੰ ਹਾਈ ਕਮਾਂਡ ਨੂੰ ਸੌਂਪਾਂਗਾ। ਉਨ੍ਹਾਂ ਦੁਹਰਾਇਆ ਕਿ ਹਾਈ ਕਮਾਂਡ ਦੇ ਫੈਸਲੇ 'ਤੇ ਕਿਸੇ ਨੂੰ ਕੋਈ ਇਤਰਾਜ਼ ਨਹੀਂ ਹੈ। ਮੀਟਿੰਗ ਤੋਂ ਬਾਅਦ, ਬਘੇਲ ਰਾਏਪੁਰ ਲਈ ਰਵਾਨਾ ਹੋ ਗਏ।  
'ਜਿੱਤਣ ਦੇ ਲਾਇਕ ਸਾਰੇ ਆਗੂਆਂ ਨੂੰ ਮਿਲੇਗੀ ਟਿਕਟ
ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਜਿੱਤਣ ਦੇ ਲਾਇਕ ਸਾਰੇ ਆਗੂਆਂ ਨੂੰ ਟਿਕਟ ਮਿਲੇਗੀ। ਮੀਟਿੰਗ ’ਚ ਸਾਰੇ ਆਗੂਆਂ ਨੇ ਆਪਣੀਆਂ ਗੱਲ੍ਹਾਂ ਰੱਖੀਆਂ। ਇਸ ਮੀਟਿੰਗ ’ਚ ਪ੍ਰਧਾਨ ਬਦਲਣ ਨੂੰ ਲੈਕੇ ਗੱਲ ਨਹੀਂ ਹੋਈ ਹੈ।  

Punjab Congress Ledar Meeting


Recommended Posts