ਹੈਵਾਨ ਬਣਿਆ ਪਤੀ, ਗਰਭਵਤੀ ਪਤਨੀ ਦਾ ਕੀਤਾ ਕਤਲ, 2 ਜੁੜਵਾਂ ਬੱਚਿਆਂ ਦੀ ਬਣਨ ਵਾਲੀ ਸੀ ਮਾਂ
July 11, 2026 / main news
ਹੈਵਾਨ ਬਣਿਆ ਪਤੀ, ਗਰਭਵਤੀ ਪਤਨੀ ਦਾ ਕੀਤਾ ਕਤਲ, 2 ਜੁੜਵਾਂ ਬੱਚਿਆਂ ਦੀ ਬਣਨ ਵਾਲੀ ਸੀ ਮਾਂ
ਮਾਨਸਾ ਜ਼ਿਲ੍ਹੇ ਦੇ ਪਿੰਡ ਠੂਠਿਆਂਵਾਲੀ ਵਿੱਚ ਇੱਕ ਗਰਭਵਤੀ ਔਰਤ ਦੇ ਕਤਲ ਦਾ
ਮਾਮਲਾ ਸਾਹਮਣੇ ਆਇਆ ਹੈ। ਦੋਸ਼ ਹੈ ਕਿ ਪਤੀ ਨੇ ਆਪਣੀ ਪਤਨੀ ਨੂੰ ਨਾਜਾਇਜ਼ ਸਬੰਧਾਂ ਦੇ ਸ਼ੱਕ
ਵਿੱਚ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਮ੍ਰਿਤਕਾ ਜੁੜਵਾਂ ਬੱਚਿਆਂ ਨੂੰ ਜਨਮ ਦੇ ਰਹੀ ਸੀ,
ਘਟਨਾ ਤੋਂ ਬਾਅਦ ਦੋਸ਼ੀ ਪਤੀ ਮੌਕੇ ਤੋਂ ਭੱਜ ਗਿਆ ਅਤੇ ਪੁਲਿਸ ਇਸ ਮਾਮਲੇ ਦੀ ਜਾਂਚ
ਕਰ ਰਹੀ ਹੈ।
ਰਿਪੋਰਟਾਂ ਅਨੁਸਾਰ ਠੂਠਿਆਂਵਾਲੀ ਪਿੰਡ ਦੀ 22 ਸਾਲਾ
ਸਿਮਰਜੀਤ ਕੌਰ ਨੇ ਬੁਰਜ ਰਾਠੀ ਪਿੰਡ ਦੇ ਇੱਕ ਨੌਜਵਾਨ ਨਾਲ ਪ੍ਰੇਮ ਵਿਆਹ ਕੀਤਾ ਸੀ। ਬਾਅਦ ਵਿੱਚ
ਦੋਵਾਂ ਪਰਿਵਾਰਾਂ ਦੀ ਸਹਿਮਤੀ ਨਾਲ ਉਨ੍ਹਾਂ ਦਾ ਆਨੰਦ ਕਾਰਜ ਸੰਪੰਨ ਹੋਇਆ। ਸਿਮਰਜੀਤ ਕੌਰ ਆਪਣੇ
ਜਣੇਪੇ ਲਈ ਆਪਣੇ ਪੇਕੇ ਘਰ ਰਹਿ ਰਹੀ ਸੀ।
Wife Murder By Husband