ਗੁਆਂਢੀ ਨੇ ਰਚੀ ਕਤਲ ਦੀ ਸਾਜ਼ਿਸ਼, 44 ਹਜ਼ਾਰ ਲੁੱਟ ਕੇ ਹੋਇਆ ਫਰਾਰ, ਗ੍ਰਿਫ਼ਤਾਰ    ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ ਰਾਜਾ ਵੜਿੰਗ!    ਪੰਜਾਬੀ ਪਹਿਲਵਾਨ ਦੇ ਇੱਕ ਥੱਪੜ ਨਾਲ ਬੇਹੋਸ਼ ਹੋਇਆ ਸਾਬਕਾ WWE ਚੈਂਪੀਅਨ, ਨਾਕਆਊਟ ਮਗਰੋਂ ਮੁੜ ਨਹੀਂ ਹੋ ਸਕਿਆ ਖੜ੍ਹਾ    ਸੁੱਤੇ ਪਏ ਪਰਿਵਾਰ ‘ਤੇ ਡਿੱਗੀ ਘਰ ਦੀ ਛੱਤ, ਮਾਂ-ਪੁੱਤਰ ਦੀ ਮੌਤ, ਦੋ ਕੁੜੀਆਂ ਗੰਭੀਰ ਰੂਪ ‘ਚ ਜ਼ਖਮੀ    ATM 'ਤੇ ਹੋਈ ਵੱਡੀ ਠੱਗੀ, 1000 ਰੁਪਏ ਕੱਢਦੇ ਹੀ ਖਾਤੇ 'ਚੋਂ 41 ਹਜ਼ਾਰ ਗਾਇਬ    ਅੱਜ ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ, ਜਥੇਦਾਰ ਗੜਗੱਜ ਨੇ ਪੀਤੜ ਪਰਿਵਾਰਾਂ ਦੇ ਇਨਸਾਫ਼ ਲਈ ਦਿੱਤਾ ਸੱਦਾ    ਰਾਜ਼ੀਨਾਮੇ ਤੋਂ ਬਾਅਦ ਵੀ ਨਾ ਮੁੱਕੀ ਰੰਜਿਸ਼, ਸਾਂਢੂ ਦਾ ਕਤਲ; ਪੁਲਿਸ ਨੇ 7 ਨੂੰ ਕੀਤਾ ਨਾਮਜ਼ਦ    'ਸਤਲੁਜ' ਫਿਲਮ 'ਤੇ ਛਿੜੇ ਵਿਵਾਦ ਵਿਚਾਲੇ ਕੈਪਟਨ ਦੀ ਐਂਟਰੀ, ਬੋਲੇ- ਬਿੱਟੂ ਦਾ ਇਤਰਾਜ਼ ਜਾਇਜ਼ ਨਹੀਂ    ਚੰਨੀ ਨੂੰ CM ਚਿਹਰਾ ਬਣਾਉਣ ਦੀ ਮੰਗ ਰੱਦ, ਬਘੇਲ ਨੇ ਕੀਤਾ ਸਪੱਸ਼ਟ ਐਲਾਨ    ਸਕੂਲ ਫੀਸ ਰੈਗੂਲੇਸ਼ਨ ਆਰਡੀਨੈਂਸ ਨੂੰ ਰਾਜਪਾਲ ਵੱਲੋਂ ਮਿਲੀ ਮਨਜ਼ੂਰੀ ; ਮੁੱਖ ਮੰਤਰੀ ਨੇ ਕੀਤਾ ਧੰਨਵਾਦ   
'ਸਤਲੁਜ' ਫਿਲਮ 'ਤੇ ਛਿੜੇ ਵਿਵਾਦ ਵਿਚਾਲੇ ਕੈਪਟਨ ਦੀ ਐਂਟਰੀ, ਬੋਲੇ- ਬਿੱਟੂ ਦਾ ਇਤਰਾਜ਼ ਜਾਇਜ਼ ਨਹੀਂ
July 14, 2026
Captain-Amrinder-Singh-On-Ravnee

'ਸਤਲੁਜ' ਫਿਲਮ 'ਤੇ ਛਿੜੇ ਵਿਵਾਦ ਵਿਚਾਲੇ ਕੈਪਟਨ ਦੀ ਐਂਟਰੀ, ਬੋਲੇ- ਬਿੱਟੂ ਦਾ ਇਤਰਾਜ਼ ਜਾਇਜ਼ ਨਹੀਂ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 'ਸਤਲੁਜ ਫ਼ਿਲਮ ਨੂੰ ਲੈ ਕੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਦਿੱਤੇ ਜਾ ਰਹੇ ਬਿਆਨਾਂ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਬਿੱਟੂ ਬਿਨਾਂ ਕਿਸੇ ਲੋੜ ਦੇ ਇਸ ਮੁੱਦੇ ਨੂੰ ਉਭਾਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸੰਵੇਦਨਸ਼ੀਲ ਮਾਮਲਿਆਂ ਨੂੰ ਸਿਆਸੀ ਰੰਗ ਦੇਣ ਦੀ ਬਜਾਏ ਸੰਜਮ ਅਤੇ ਜ਼ਿੰਮੇਵਾਰੀ ਨਾਲ ਪੇਸ਼ ਆਉਣਾ ਚਾਹੀਦਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਪਹਿਲਾਂ ਹੀ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਸੂਬੇ ਦੇ ਮਾਹੌਲ ਨੂੰ ਖ਼ਰਾਬ ਕਰਨ ਵਾਲੇ ਬਿਆਨਾਂ ਤੋਂ ਬਚਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਫ਼ਿਲਮ ਜਾਂ ਕਲਾਤਮਕ ਰਚਨਾ ਬਾਰੇ ਜੇਕਰ ਕਿਸੇ ਨੂੰ ਇਤਰਾਜ਼ ਹੈ ਤਾਂ ਉਸ ਲਈ ਕਾਨੂੰਨੀ ਪ੍ਰਕਿਰਿਆ ਅਤੇ ਸੈਂਸਰ ਨਾਲ ਸੰਬੰਧਿਤ ਸੰਸਥਾਵਾਂ ਮੌਜੂਦ ਹਨ। ਇਸ ਨੂੰ ਬੇਲੋੜਾ ਸਿਆਸੀ ਮੁੱਦਾ ਬਣਾਉਣਾ ਠੀਕ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਨੇ ਅਤੀਤ 'ਚ ਹਿੰਸਾ ਅਤੇ ਅਸ਼ਾਂਤੀ ਦਾ ਦੌਰ ਵੇਖਿਆ ਹੈ, ਇਸ ਲਈ ਸਾਰੇ ਸਿਆਸੀ ਆਗੂਆਂ ਨੂੰ ਅਜਿਹੇ ਬਿਆਨਾਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ, ਜੋ ਲੋਕਾਂ ਦੀਆਂ ਭਾਵਨਾਵਾਂ ਨੂੰ ਭੜਕਾਉਣ ਜਾਂ ਸਮਾਜ ਵਿਚ ਬੇਲੋੜਾ ਤਣਾਅ ਪੈਦਾ ਕਰਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਹਰ ਹਾਲਤ ਵਿਚ ਬਰਕਰਾਰ ਰੱਖਣਾ ਚਾਹੀਦਾ ਹੈ।
ਜ਼ਿਕਰਯੋਗ ਹੈ ਕਿ 'ਸਤਲੁਜ' ਫਿਲਮ ਨੂੰ ਲੈ ਕੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਹਾਲ ਹੀ ਵਿਚ ਫਿਲਮ ਦੇ ਨਿਰਮਾਤਾਵਾਂ ਅਤੇ ਅਦਾਕਾਰਾਂ 'ਤੇ ਤਿੱਖੇ ਸਵਾਲ ਉਠਾਏ ਸਨ। ਇਸ ਤੋਂ ਬਾਅਦ ਇਸ ਮਾਮਲੇ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਦਾ ਦੌਰ ਜਾਰੀ ਹੈ, ਜਿਸ 'ਚ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਤੋਂ ਬਾਅਦ ਹੁਣ ਕੈਪਟਨ ਅਮਰਿੰਦਰ ਸਿੰਘ ਵੀ ਖੁੱਲ੍ਹ ਕੇ ਸਾਹਮਣੇ ਆਏ ਹਨ।

Captain Amrinder Singh On Ravneet Bittu


Recommended Posts