ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ ਪੰਜਾਬ ਨੂੰ ਕਾਰਵਾਈ ਚਾਹੀਦੀ ਹੈ, ਪ੍ਰਚਾਰ ਨਹੀਂ: ਸਪਲਾਈ ਚੇਨ ਨੂੰ ਤੋੜਿਆ ਜਾਣਾ ਚਾਹੀਦਾ ਹੈ: ਭਾਜਪਾ ਸਵੀਡਨ ਤੋਂ ਹਰਿਆਣਾ ਦੇ ਵਿਕਾਸ ਨੂੰ ਨਵੀਂ ਗਤੀ ਮੁੰਬਈ ਦੇ ਜੁਹੂ ਇਲਾਕੇ ਵਿੱਚ ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ਤੇ ਗੋਲੀਬਾਰੀ ਅਲਬਰਟਾ ਦੇ ਫ਼ੌਜੀ ਅੱਡੇ ਤੇ ਜ਼ੋਰਦਾਰ ਧਮਾਕੇ ਮਗਰੋਂ ਭਿਆਨਕ ਅੱਗ ਹੋਰਮੁਜ਼ ਜਲਡਮਰੂਮੱਧ ਚ ਡੁੱਬੇ ਕਾਰਗੋ ਜਹਾਜ਼ ਤੋਂ ਆਈਫੋਨ ਤੇ ਪਰਫਿਊਮ ਲੁੱਟਣ ਪਹੁੰਚੇ ਈਰਾਨੀ ਮਛੇਰੇ ਪੈਰਿਸ ਚ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ ਤੇ ਲੁੱਟਮਾਰ ਕ੍ਰਿਸਮਸ ਦੀ ਭੀੜ ਤੋਂ ਪਹਿਲਾਂ ਏਅਰ ਨਿਊਜ਼ੀਲੈਂਡ ਸਖ਼ਤ ਕਰੇਗੀ ਨਿਯਮ

ਅੱਜ ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ, ਜਥੇਦਾਰ ਗੜਗੱਜ ਨੇ ਪੀਤੜ ਪਰਿਵਾਰਾਂ ਦੇ ਇਨਸਾਫ਼ ਲਈ ਦਿੱਤਾ ਸੱਦਾ

ਅੱਜ ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ, ਜਥੇਦਾਰ ਗੜਗੱਜ ਨੇ ਪੀਤੜ ਪਰਿਵਾਰ


ਅੱਜ ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ, ਜਥੇਦਾਰ ਗੜਗੱਜ ਨੇ ਪੀਤੜ ਪਰਿਵਾਰਾਂ ਦੇ ਇਨਸਾਫ਼ ਲਈ ਦਿੱਤਾ ਸੱਦਾ

14 ਜੁਲਾਈ ਨੂੰ ਹਰੀਕੇ ਪੱਤਣ ਵਿਖੇ 1984 ਤੋਂ ਬਾਅਦ ਪੰਜਾਬ ‘ਚ ਸਰਕਾਰੀ ਤੇ ਪੁਲਿਸ ਕਾਰਵਾਈਆਂ ਦੌਰਾਨ ਕਥਿਤ ਤੌਰ ‘ਤੇ ਮਾਰੇ ਗਏ ਲੋਕਾਂ ਦੀ ਯਾਦ ‘ਚ ਤੇ ਉਨ੍ਹਾਂ ਦੇ ਪਰਿਵਾਰਾਂ ਲਈ ਇਨਸਾਫ਼ ਦੀ ਮੰਗ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਅਰਦਾਸ ਸਮਾਗਰ ਕਰਵਾਇਆ ਜਾ ਰਿਹਾ ਹੈ। ਦਰਿਆ ਦੇ ਕੰਢੇ ਹੋਣ ਵਾਲੇ ਇਸ ਸਮਾਗਮ ‘ਚ ਗੁਰਬਾਣੀ ਪਾਠ, ਕੀਰਤਨ ਤੇ ਸਮੂਹਿਕ ਅਰਦਾਸ ਹੋਵੇਗੀ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੱਸਿਆ ਕਿ ਇਹ ਸਮਾਗਮ ਉਨ੍ਹਾਂ ਬੇਕਸੂਰ ਵਿਅਕਤੀਆਂ ਦੀ ਯਾਦ ‘ਚ ਕਰਵਾਇਆ ਜਾ ਰਿਹਾ ਹੈ, ਜਿਨ੍ਹਾਂ ਦੇ ਕੇਸ ਜਸਵੰਤ ਸਿੰਘ ਖਾਲੜਾ ਨੇ ਸਾਹਮਣੇ ਲਿਆਂਦੇ ਸਨ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਪੀੜਤ ਪਰਿਵਾਰ ਆਪਣੇ ਅਜ਼ੀਜ਼ਾਂ ਨਾਲ ਸਬੰਧਤ ਘਟਨਾਵਾਂ ਬਾਰੇ ਪੂਰੀ ਜਾਣਕਾਰੀ ਤੋਂ ਅਣਜਾਣ ਹਨ ਤੇ ਇਨਸਾਫ਼ ਦੇ ਹੱਕਦਾਰ ਹਨ।
ਪੀੜਤ ਪਰਿਵਾਰਾਂ ਨੂੰ ਹਿੱਸਾ ਲੈਣ ਦੀ ਅਪੀਲ
ਜਥੇਦਾਰ ਨੇ 1984 ਤੇ ਉਸ ਤੋਂ ਬਾਅਦ ਦੇ ਸਾਲਾਂ ‘ਚ ਕਥਿਤ ਸਰਕਾਰੀ ਤੇ ਪੁਲਿਸ ਕਾਰਵਾਈਆਂ ਤੋਂ ਪੀੜਤ ਪਰਿਵਾਰਾਂ ਦੇ ਨਾਲ ਮਨੁੱਖੀ ਅਧਿਕਾਰ ਕਾਰਕੁਨਾਂ, ਵਕੀਲਾਂ ਤੇ ਸਮਾਜਿਕ ਸੰਗਠਨਾਂ ਨੂੰ ਇਸ ਇਕੱਠ ‘ਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਇਹ ਅਰਦਾਸ ਸਮਾਗਮ ਸ਼ਾਮ 6 ਵਜੇ ਹਰੀਕੇ ਪੱਤਣ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਹਜ਼ੂਰੀ ‘ਚ ਹੋਵੇਗਾ। ਇਹ ਸਮਾਗਮ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਹੇਠ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।
ਪਰਮਜੀਤ ਕੌਰ ਖਾਲੜਾ ਨੇ ਐਸਜੀਪੀਸੀ ਨੂੰ ਕੀਤੀ ਮੰਗ
ਸਮਾਗਮ ਤੋਂ ਪਹਿਲਾਂ ਜਾਰੀ ਇੱਕ ਲਿਖਤੀ ਸੰਦੇਸ਼ ‘ਚ ਜਸਵੰਤ ਸਿੰਘ ਖਾਲੜਾ ਦੀ ਪਤਨੀ ਪਰਮਜੀਤ ਕੌਰ ਖਾਲੜਾ ਨੇ ਤਿੰਨ ਮੁੱਖ ਮੰਗਾਂ ਰੱਖੀਆਂ। ਉਨ੍ਹਾਂ ਕਿਹਾ ਕਿ 1980 ਤੇ 1990 ਦੇ ਦਹਾਕੇ ਦੌਰਾਨ ਕਥਿਤ ਤੌਰ ‘ਤੇ ਲਾਪਤਾ ਵਿਅਕਤੀਆਂ, ਲਾਵਾਰਿਸ ਐਲਾਨੀਆਂ ਗਈਆਂ ਲਾਸ਼ਾਂ ਤੇ ਕਥਿਤ ਤੌਰ ‘ਤੇ ਝੂਠੇ ਪੁਲਿਸ ਮੁਕਾਬਲਿਆਂ ‘ਚ ਮਾਰੇ ਗਏ ਵਿਅਕਤੀਆਂ ਦੀ ਅਸਲ ਗਿਣਤੀ ਦਾ ਪਤਾ ਲਗਾਉਣ ਲਈ ਇੱਕ ਸੁਤੰਤਰ ਲੋਕ ਕਮਿਸ਼ਨ ਦਾ ਗਠਨ ਕੀਤਾ ਜਾਣਾ ਚਾਹੀਦਾ ਹੈ।
ਇਸ ਤੋਂ ਇਲਾਵਾ, ਉਨ੍ਹਾਂ ਮੰਗ ਕੀਤੀ ਕਿ ਜਸਵੰਤ ਸਿੰਘ ਖਾਲੜਾ ਦੁਆਰਾ ਪਛਾਣੀਆਂ ਗਈਆਂ ਅਣਪਛਾਤੀਆਂ ਲਾਸ਼ਾਂ ਦੀ ਯਾਦ ਨੂੰ ਕੇਂਦਰੀ ਸਿੱਖ ਅਜਾਇਬ ਘਰ ‘ਚ ਸਨਮਾਨਯੋਗ ਸਥਾਨ ਦਿੱਤਾ ਜਾਵੇ ਤੇ ਐਸਜੀਪੀਸੀ ਪ੍ਰਭਾਵਿਤ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰੇ।

Sgpc harike pattan ardaas samagam


Sports/Health/Entertainmant

Advertise Here

Reach thousands of visitors daily. High-visibility premium placement.

Get Started
Latest