ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ ਪੰਜਾਬ ਨੂੰ ਕਾਰਵਾਈ ਚਾਹੀਦੀ ਹੈ, ਪ੍ਰਚਾਰ ਨਹੀਂ: ਸਪਲਾਈ ਚੇਨ ਨੂੰ ਤੋੜਿਆ ਜਾਣਾ ਚਾਹੀਦਾ ਹੈ: ਭਾਜਪਾ ਸਵੀਡਨ ਤੋਂ ਹਰਿਆਣਾ ਦੇ ਵਿਕਾਸ ਨੂੰ ਨਵੀਂ ਗਤੀ ਮੁੰਬਈ ਦੇ ਜੁਹੂ ਇਲਾਕੇ ਵਿੱਚ ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ਤੇ ਗੋਲੀਬਾਰੀ ਅਲਬਰਟਾ ਦੇ ਫ਼ੌਜੀ ਅੱਡੇ ਤੇ ਜ਼ੋਰਦਾਰ ਧਮਾਕੇ ਮਗਰੋਂ ਭਿਆਨਕ ਅੱਗ ਹੋਰਮੁਜ਼ ਜਲਡਮਰੂਮੱਧ ਚ ਡੁੱਬੇ ਕਾਰਗੋ ਜਹਾਜ਼ ਤੋਂ ਆਈਫੋਨ ਤੇ ਪਰਫਿਊਮ ਲੁੱਟਣ ਪਹੁੰਚੇ ਈਰਾਨੀ ਮਛੇਰੇ ਪੈਰਿਸ ਚ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ ਤੇ ਲੁੱਟਮਾਰ ਕ੍ਰਿਸਮਸ ਦੀ ਭੀੜ ਤੋਂ ਪਹਿਲਾਂ ਏਅਰ ਨਿਊਜ਼ੀਲੈਂਡ ਸਖ਼ਤ ਕਰੇਗੀ ਨਿਯਮ

ATM 'ਤੇ ਹੋਈ ਵੱਡੀ ਠੱਗੀ, 1000 ਰੁਪਏ ਕੱਢਦੇ ਹੀ ਖਾਤੇ 'ਚੋਂ 41 ਹਜ਼ਾਰ ਗਾਇਬ

ATM 'ਤੇ ਹੋਈ ਵੱਡੀ ਠੱਗੀ, 1000 ਰੁਪਏ ਕੱਢਦੇ ਹੀ ਖਾਤੇ 'ਚੋਂ 41 ਹਜ਼ਾਰ


ATM ਤੋਂ 1000 ਰੁਪਏ ਕੱਢਵਾ ਕੇ ਆਏ ਬੰਦੇ ਦੇ ਖ਼ਾਤੇ ‘ਚੋਂ ਉੱਡੇ 41000, ਜਾਣੋ ਕਿਵੇਂ ਹੋ ਗਈ ਠੱਗੀ



ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾ ਵਿੱਚ ਏਟੀਐੱਮ ਕਾਰਡ ਬਦਲ ਕੇ ਇੱਕ ਬੰਦੇ ਦੇ ਖਾਤੇ ਤੋਂ 41000 ਰੁਪਏ ਦੀ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਸਾਰੀ ਘਟਨਾ ਏਟੀਐਮ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਫੁਟੇਜ ਦੀ ਵਰਤੋਂ ਕਰਕੇ ਮੁਲਜ਼ਮ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਬੱਸੀ ਪਠਾਣਾ ਦੇ ਰਹਿਣ ਵਾਲਾ ਹੀਰਾ ਲਾਲ, ਜੋ ਕਿ ਸਾਊਂਡ ਸਿਸਟਮ ਵਿੱਚ ਕੰਮ ਕਰਦਾ ਹੈ, ਨੇ ਪੁਲਿਸ ਨੂੰ ਦੱਸਿਆ ਕਿ ਉਹ ਦੁੱਧ ਦੇ ਪੈਸੇ ਦੇਣ ਲਈ ਏਟੀਐਮ ਤੋਂ ਕੈਸ਼ ਕਢਵਾਉਣ ਗਿਆ ਸੀ। ਇਸੇ ਦੌਰਾਨ ਟੋਪੀ ਵਾਲਾ ਇੱਕ ਅਣਪਛਾਤਾ ਬੰਦਾ ਉਸ ਦੇ ਠੀਕ ਪਿੱਛੇ ਆ ਕੇ ਖੜ੍ਹਾ ਹੋ ਗਿਆ। ਹੀਰਾਲਾਲ ਨੇ ਉਸ ਨੂੰ ਪਿੱਛੇ ਹਟਣ ਲਈ ਕਿਹਾ ਪਰ ਉਹ ਉਥੇ ਖੜ੍ਹਾ ਰਿਹਾ।
 
ਹੀਰਾਲਾਲ ਮੁਤਾਬਕ ਜਿਵੇਂ ਹੀ ਉਸ ਨੇ ਪੈਸੇ ਕਢਵਾਉਣ ਲਈ ਏਟੀਐਮ ਮਸ਼ੀਨ ਵਿੱਚ ਆਪਣਾ ਪਿੰਨ ਨੰਬਰ ਦਰਜ ਕੀਤਾ ਇੱਕ ਹੋਰ ਨੌਜਵਾਨ ਏਟੀਐਮ ਵਿੱਚ ਵੜਿਆ। ਦੋਵਾਂ ਠੱਗਾਂ ਨੇ ਉਸਨੂੰ ਗੱਲਬਾਤ ਵਿੱਚ ਉਲਝਾ ਕੇ ਉਸ ਦਾ ਅਸਲ ਏਟੀਐਮ ਕਾਰਡ ਬਦਲ ਦਿੱਤਾ ਅਤੇ ਉਸ ਨੂੰ ਇੱਕ ਦੂਜਾ ਏਟੀਐੱਮ ਫੜਾ ਦਿੱਤਾ। ਬਾਅਦ ਵਿੱਚ ਦੋਸ਼ੀਆਂ ਨੇ ਵੱਖ-ਵੱਖ ਥਾਵਾਂ ਤੋਂ ਉਸਦੇ ਖਾਤੇ ਵਿੱਚੋਂ ਕੁੱਲ 41,300 ਰੁਪਏ ਕਢਵਾ ਲਏ।
ਧੋਖਾਧੜੀ ਦਾ ਪਤਾ ਚੱਲਣ ‘ਤੇ ਪੀੜਤ ਨੇ ਤੁਰੰਤ ਪੁਲਿਸ ਵਿਚ ਸ਼ਿਕਾਇਤ ਦਰਜ ਕਰਵਾਈ। ਇਹ ਵੀ ਖੁਲਾਸਾ ਹੋਇਆ ਹੈ ਕਿ ਦੋਸ਼ੀ ਮੋਟਰਸਾਈਕਲ ‘ਤੇ ਆਇਆ ਸੀ। ਸਿਟੀ ਬੱਸੀ ਪਠਾਣਾ ਪੁਲਿਸ ਚੌਕੀ ਦੇ ਇੰਚਾਰਜ ਜਗਦੀਪ ਸਿੰਘ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਏਟੀਐਮ ਤੋਂ ਸੀਸੀਟੀਵੀ ਫੁਟੇਜ ਜ਼ਬਤ ਕਰ ਲਈ ਗਈ ਹੈ ਅਤੇ ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ।
ਪੁਲਿਸ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਏਟੀਐਮ ਦੀ ਵਰਤੋਂ ਕਰਦੇ ਸਮੇਂ ਅਣਜਾਣ ਲੋਕਾਂ ਨੂੰ ਆਪਣੇ ਨੇੜੇ ਨਾ ਆਉਣ ਦੇਣ। ਆਪਣਾ ਪਿੰਨ ਨੰਬਰ ਕਿਸੇ ਨਾਲ ਸਾਂਝਾ ਨਾ ਕਰੋ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਪੁਲਿਸ ਜਾਂ ਬੈਂਕ ਅਧਿਕਾਰੀਆਂ ਨੂੰ ਰਿਪੋਰਟ ਕਰੋ।

Therts Atm


Sports/Health/Entertainmant

Advertise Here

Reach thousands of visitors daily. High-visibility premium placement.

Get Started
Latest