ਸੁੱਤੇ ਪਏ ਪਰਿਵਾਰ ‘ਤੇ ਡਿੱਗੀ ਘਰ ਦੀ ਛੱਤ, ਮਾਂ-ਪੁੱਤਰ ਦੀ ਮੌਤ, ਦੋ ਕੁੜੀਆਂ ਗੰਭੀਰ ਰੂਪ ‘ਚ ਜ਼ਖਮੀ
July 14, 2026
ਸੁੱਤੇ ਪਏ ਪਰਿਵਾਰ ‘ਤੇ ਡਿੱਗੀ ਘਰ ਦੀ ਛੱਤ, ਮਾਂ-ਪੁੱਤਰ ਦੀ ਮੌਤ, ਦੋ ਕੁੜੀਆਂ ਗੰਭੀਰ ਰੂਪ ‘ਚ ਜ਼ਖਮੀ
ਬਠਿੰਡਾ ਦੇ ਤਲਵੰਡੀ ਸਾਬੋ ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ।
ਇੱਥੇ ਇੱਕ ਘਰ ਦੀ ਛੱਤ ਡਿੱਗਣ ਕਾਰਨ ਮਾਂ ਅਤੇ ਪੁੱਤਰ ਦੀ ਮੌਤ ਹੋ ਗਈ, ਜਦਕਿ
ਪਰਿਵਾਰ ਦੀਆਂ ਦੋ ਧੀਆਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ। ਜ਼ਖ਼ਮੀਆਂ ਦਾ ਇਲਾਜ ਬਠਿੰਡਾ ਦੇ
ਏਮਜ਼ ਹਸਪਤਾਲ ਵਿੱਚ ਚੱਲ ਰਿਹਾ ਹੈ।
ਜਾਣਕਾਰੀ ਅਨੁਸਾਰ ਤਲਵੰਡੀ ਸਾਬੋ ਨਗਰ ਕੌਂਸਲ ਦੇ ਸੀਵਰੇਜ ਵਿਭਾਗ ਵਿੱਚ ਕਾਰਜਰਤ
ਧਰਮ ਸਿੰਘ ਉਰਫ਼ ਕਾਲਾ ਦਾ ਪਰਿਵਾਰ ਸੋਮਵਾਰ ਰਾਤ ਆਪਣੇ ਘਰ ਦੇ ਕਮਰੇ ਵਿੱਚ ਸੁੱਤਾ ਹੋਇਆ ਸੀ। ਰਾਤ
ਕਰੀਬ 11 ਵਜੇ ਅਚਾਨਕ ਕਮਰੇ ਦੀ ਛੱਤ ਢਹਿ ਗਈ, ਜਿਸ ਕਾਰਨ
ਸਾਰਾ ਪਰਿਵਾਰ ਮਲਬੇ ਹੇਠਾਂ ਦੱਬ ਗਿਆ। ਇਸ ਹਾਦਸੇ ਵਿੱਚ ਧਰਮ ਸਿੰਘ ਦੀ ਪਤਨੀ ਵੀਰਪਾਲ ਕੌਰ (40)
ਅਤੇ ਪੁੱਤਰ ਅਰਸ਼ਦੀਪ ਸਿੰਘ (14) ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਜਦਕਿ ਦੋ ਧੀਆਂ ਸਨਮਪ੍ਰੀਤ ਕੌਰ ਅਤੇ ਖੁਸ਼ਪ੍ਰੀਤ ਕੌਰ ਗੰਭੀਰ ਰੂਪ ਵਿੱਚ ਜ਼ਖ਼ਮੀ
ਹੋ ਗਈਆਂ। ਦੋਵਾਂ ਨੂੰ ਤੁਰੰਤ ਇਲਾਜ ਲਈ ਬਠਿੰਡਾ ਦੇ ਏਮਜ਼ ਹਸਪਤਾਲ ਦਾਖ਼ਲ ਕਰਵਾਇਆ ਗਿਆ,
ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਇਸ ਦੁਖਦਾਈ ਘਟਨਾ ‘ਤੇ ਨਗਰ ਕੌਂਸਲ ਦੀ
ਪ੍ਰਧਾਨ ਕੁਲਵੀਰ ਕੌਰ ਸਰਾਂ ਸਮੇਤ ਇਲਾਕੇ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਡੂੰਘੇ ਦੁੱਖ ਦਾ
ਪ੍ਰਗਟਾਵਾ ਕੀਤਾ ਹੈ।
house roof collapses
Recommended Posts
Religious
@Punjabi Pehchan
@Punjabi Pehchan
@Punjabi Pehchan
Latest
Most Visited Stories