ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ ਰਾਜਾ ਵੜਿੰਗ!
July 14, 2026
ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ ਰਾਜਾ ਵੜਿੰਗ
ਪੰਜਾਬ ਕਾਂਗਰਸ ਵਿੱਚ ਚੱਲ ਰਹੀ ਖਿੱਚੋਤਾਣ ਵਿਚਾਲੇ ਇੱਕ ਨਵਾਂ ਮੋੜ ਆਇਆ ਹੈ। ਖ਼ਬਰ
ਹੈ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਕਾਂਗਰਸ ਦੇ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਦੇ ਸਕਦੇ
ਹਨ।
ਦਰਅਸਲ, ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਦੀ ਰਿਪੋਰਟ ਅਨੁਸਾਰ ਸਾਬਕਾ ਮੁੱਖ
ਮੰਤਰੀ ਤੇ ਸਾਂਸਦ ਚਰਨਜੀਤ ਸਿੰਘ ਚੰਨੀ ਅਤੇ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਕਿਸੇ ਵੀ ਕੀਮਤ ‘ਤੇ
ਰਾਜਾ ਵੜਿੰਗ ਦੀ ਅਗਵਾਈ ਵਿੱਚ ਚੋਣ ਲੜਨ ਲਈ ਤਿਆਰ ਨਹੀਂ ਹਨ। ਬੀਤੇ ਦਿਨੀ ਪੰਜਾਬ ਇੰਚਾਰਜ ਭੂਪੇਸ਼
ਬਘੇਲ ਨੇ ਚੰਨੀ ਧੜੇ ਨਾਲ ਪੰਜਾਬ ਦੌਰੇ ਦੌਰਾਨ ਮੀਟਿੰਗ ਕੀਤੀ ਸੀ । ਇਸ ਮੀਟਿੰਗ ਵਿੱਚ ਚੰਨੀ ਧੜੇ
ਦੇ ਆਗੂਆਂ ਨੇ ਸਾਫ਼ ਕਰ ਦਿੱਤਾ ਸੀ ਕਿ ਉਨ੍ਹਾਂ ਨੂੰ ਰਾਜਾ ਵੜਿੰਗ ਦੀ ਅਗਵਾਈ ਪਸੰਦ ਨਹੀਂ ਹੈ।
ਚੰਨੀ ਧੜੇ ਦੇ ਆਗੂਆਂ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਪਾਰਟੀ ਨੂੰ ‘ਕੰਪਰੋਮਾਈਜ਼ਡ’ ਆਗੂ ਨਹੀਂ
ਚਾਹੀਦਾ। ਉਨ੍ਹਾਂ ਕਿਹਾ ਕਿ ਹਾਈਕਮਾਂਡ ਨੂੰ ਇਸ ‘ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ।
ਇਸ ਲਈ ਮੰਨਿਆ ਜਾ ਰਿਹਾ ਹੈ ਕਿ ਹਾਈਕਮਾਂਡ ਦੇ ਇਸ਼ਾਰੇ ‘ਤੇ ਜਾਂ ਰਾਜਾ ਵੜਿੰਗ
ਪਾਰਟੀ ਲਈ ਖ਼ੁਦ ਵੀ ਇਹ ਅਹੁਦਾ ਛੱਡ ਸਕਦੇ ਹਨ। ਹਾਲਾਂਕਿ ਇਹ ਵੀ ਕਿਹਾ ਜਾ ਰਿਹਾ ਹੈ ਕਿ ਕਾਂਗਰਸ
ਹਾਈਕਮਾਂਡ ਚਰਨਜੀਤ ਸਿੰਘ ਚੰਨੀ ਜਾਂ ਸੁਖਜਿੰਦਰ ਸਿੰਘ ਰੰਧਾਵਾ ਵਿੱਚੋਂ ਕਿਸੇ ਨੂੰ ਵੀ ਪ੍ਰਧਾਨ
ਅਹੁਦੇ ਦੀ ਕੁਰਸੀ ਨਹੀਂ ਸੌਂਪੇਗੀ। ਦੱਸ ਦਈਏ ਕਿ ਕਾਂਗਰਸ ਵੱਲੋਂ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ
ਹੋਈ ਹੈ। ਦਿੱਲੀ ‘ਚ ਰਾਹੁਲ ਗਾਂਧੀ ਅਤੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ ਵਿਚਾਲੇ ਅਹਿਮ
ਮੀਟਿੰਗ ਜਾਰੀ ਹੈ। ਜਿਸ ਤੋਂ ਬਾਅਦ ਹੀ ਸਾਰੀ ਤਸਵੀਰ ਸਾਫ ਹੋ ਸਕੇਗੀ।
Raja warring may resign
Recommended Posts
Religious
@Punjabi Pehchan
@Punjabi Pehchan
@Punjabi Pehchan
Latest
Most Visited Stories