ਹਲਵਾਰਾ ਏਅਰਪੋਰਟ ’ਤੇ ਉਡਾਣ ਭਰਨ ਤੋਂ ਪਹਿਲਾਂ ਜਹਾਜ਼ ’ਚ ਆਈ ਜ਼ੋਰਦਾਰ ਆਵਾਜ਼, 4 ਘੰਟੇ ਬਾਅਦ ਦਿੱਲੀ ਲਈ ਰਵਾਨਾ ਹੋਈ ਫਲਾਈਟ    ਮਲੇਰਕੋਟਲਾ ’ਚ ਕਾਂਗਰਸ ਦਾ ਅੰਦਰੂਨੀ ਕਲੇਸ਼ ਸਟੇਜ ’ਤੇ ਆਇਆ, ਜੱਸੀ ਨੂੰ ਰੋਕਣ ’ਤੇ ਹੰਗਾਮਾ; ਵੜਿੰਗ ਨੇ ਸੰਭਾਲਿਆ ਮੋਰਚਾ    ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ    ਸੁਖਬੀਰ ਬਾਦਲ ਦੀ PM ਮੋਦੀ ਨਾਲ ਮੁਲਾਕਾਤ ਨੇ ਛੇੜੀ ਨਵੀਂ ਸਿਆਸੀ ਚਰਚਾ    ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਸੰਸਦੀ ਬੋਰਡ ਦਾ ਗਠਨ    ਸ੍ਰੀ ਹਰਿਮੰਦਰ ਸਾਹਿਬ ਲਾਈਵ: ਹੁਣ 1000 ਤੋਂ ਵੱਧ ਪਲੇਟਫਾਰਮਾਂ ਰਾਹੀਂ ਦੁਨੀਆ ਭਰ ਵਿੱਚ ਹੋਵੇਗਾ ਗੁਰਬਾਣੀ ਦਾ ਪ੍ਰਸਾਰਣ    ਮੈਟਾ 'ਤੇ ਕੇਜਰੀਵਾਲ ਦੇ ਗੰਭੀਰ ਦੋਸ਼, ਕਿਹਾ- ਭਾਰਤ 'ਚ ਮੇਰਾ ਇੰਸਟਾਗ੍ਰਾਮ ਅਕਾਊਂਟ ਬਿਨਾਂ ਕਾਰਨ ਕੀਤਾ ਬੰਦ    ਮੈਟਾ 'ਤੇ ਕੇਜਰੀਵਾਲ ਦੇ ਗੰਭੀਰ ਦੋਸ਼, ਕਿਹਾ- ਭਾਰਤ 'ਚ ਮੇਰਾ ਇੰਸਟਾਗ੍ਰਾਮ ਅਕਾਊਂਟ ਬਿਨਾਂ ਕਾਰਨ ਕੀਤਾ ਬੰਦ    ਮੁੱਖ ਮੰਤਰੀ ਸਿਹਤ ਯੋਜਨਾ ਨੇ ਬਦਲੀਆਂ ਲੱਖਾਂ ਪਰਿਵਾਰਾਂ ਦੀਆਂ ਜ਼ਿੰਦਗੀਆਂ, 2.91 ਲੱਖ ਮਰੀਜ਼ਾਂ ਨੂੰ ਮਿਲਿਆ ₹1,044 ਕਰੋੜ ਦਾ ਮੁਫ਼ਤ ਇਲਾਜ    ਮੁੱਖ ਮੰਤਰੀ ਸਿਹਤ ਯੋਜਨਾ ਨੇ ਬਦਲੀਆਂ ਲੱਖਾਂ ਪਰਿਵਾਰਾਂ ਦੀਆਂ ਜ਼ਿੰਦਗੀਆਂ, 2.91 ਲੱਖ ਮਰੀਜ਼ਾਂ ਨੂੰ ਮਿਲਿਆ ₹1,044 ਕਰੋੜ ਦਾ ਮੁਫ਼ਤ ਇਲਾਜ   
ਰਾਤ ਨੂੰ ਸੜਕਾਂ ਦੇ ਘੁੰਮਦਾ ਦੇਖਿਆ ਗਿਆ ਤੇਦੂੰਆ, 6 ਮਹੀਨੇ ਵੱਛੇ ਦਾ ਬਣਾਇਆ ਸ਼ਿਕਾਰ
July 17, 2026
Leopard-spotted-night

ਰਾਤ ਨੂੰ ਸੜਕਾਂ ਦੇ ਘੁੰਮਦਾ ਦੇਖਿਆ ਗਿਆ ਤੇਦੂੰਆ, 6 ਮਹੀਨੇ ਵੱਛੇ ਦਾ ਬਣਾਇਆ ਸ਼ਿਕਾਰ

ਸੂਹਾ ਹਲਕੇ (ਹੁਸ਼ਿਆਰਪੁਰ) ਦੇ ਦਾਤਾਰਪੁਰ ਸ਼ਹਿਰ ਖੇਤਰ ਦੇ ਉਪਲਾ ਵਡਾਲਾ ਪਿੰਡ ਦੇ ਆਬਾਦੀ ਵਾਲੇ ਇਲਾਕੇ’ਚ ਰਾਤ ਨੂੰ ਇੱਕ ਤੇਂਦੂਆ ਘੁੰਮਦਾ ਦੇਖਿਆ ਗਿਆ। ਇਹ ਲਗਭਗ 15 ਮਿੰਟਾਂ ਤੱਕ ਇੱਕ ਘਰ ਦੇ ਵਿਹੜੇ ਤੇ ਚਾਰਦੀਵਾਰੀ ਦੇ ਆਲੇ-ਦੁਆਲੇ ਘੁੰਮਦਾ ਰਿਹਾ। ਫਿਰ ਇਹ ਚਾਰਦੀਵਾਰੀ ਟੱਪ ਗਿਆ ਤੇ ਛੇ ਮਹੀਨੇ ਦੇ ਵੱਛੇ ਦਾ ਸ਼ਿਕਾਰ ਕਰ ਲਿਆ।
ਇਹ ਸਾਰੀ ਘਟਨਾ ਘਰ ‘ਚ ਲੱਗੇ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ। ਉਪਲਾ ਵਡਾਲਾ ਸ਼ਿਵ ਮੰਦਰ ਦੇ ਮੈਨੇਜਰ ਪੰਡਿਤ ਗਿਆਨ ਚੰਦ ਤੇ ਉਨ੍ਹਾਂ ਦੇ ਪੋਤੇ ਚੰਦਨ ਸ਼ਰਮਾ ਨੇ ਦੱਸਿਆ ਕਿ ਸੀਸੀਟੀਵੀ ਫੁਟੇਜ ‘ਚ ਤੇਂਦੂਆ ਪਹਿਲਾਂ ਉਨ੍ਹਾਂ ਦੇ ਘਰ ਦੇ ਨਾਲ ਲੱਗਦੀ ਲਿੰਕ ਰੋਡ ‘ਤੇ 12:22 ਵਜੇ ਦਿਖਾਈ ਦੇ ਰਿਹਾ ਸੀ। ਚਾਰ ਮਿੰਟ ਬਾਅਦ, ਤੇਂਦੂਆ ਚਾਰਦੀਵਾਰੀ ‘ਤੇ ਚੜ੍ਹ ਗਿਆ ਤੇ ਵਿਹੜੇ ‘ਚ ਘੁੰਮਦਾ ਦੇਖਿਆ ਗਿਆ। ਫਿਰ ਇਹ ਛੇ ਮਹੀਨੇ ਦੇ ਵੱਛੇ ਕੋਲ ਗਿਆ, ਉਸ ‘ਤੇ ਹਮਲਾ ਕੀਤਾ ਤੇ ਉਸ ਨੂੰ ਮਾਰ ਦਿੱਤਾ।
ਘਰ ਦੇ ਮੁਖੀ ਪੰਡਿਤ ਗਿਆਨ ਚੰਦ ਤੇ ਚੰਦਨ ਸ਼ਰਮਾ ਨੇ ਦੱਸਿਆ ਕਿ ਤੇਂਦੂਏ ਦੇ ਹਮਲੇ ‘ਚ ਵੱਛੇ ਦੀ ਮੌਤ ਹੋ ਗਈ। ਦਿਨ ਚੜ੍ਹਦੇ ਹੀ ਉਨ੍ਹਾਂ ਨੇ ਪਿੰਡ ਦੀ ਪੰਚਾਇਤ ਦੇ ਮੁਖੀ ਅਤੇ ਜੰਗਲੀ ਜੀਵ ਵਿਭਾਗ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਵਿਭਾਗ ਦੇ ਅਧਿਕਾਰੀ ਘਟਨਾ ਸਥਾਨ ਦਾ ਮੁਆਇਨਾ ਕਰਨ ਲਈ ਪਹੁੰਚੇ ਤੇ ਦਾਤਾਰਪੁਰ ਪਸ਼ੂ ਹਸਪਤਾਲ ਤੋਂ ਡਾ. ਪੂਨਮ ਸ਼ਰਮਾ ਮ੍ਰਿਤਕ ਵੱਛੇ ਦਾ ਪੋਸਟਮਾਰਟਮ ਕਰਨ ਤੇ ਰਿਪੋਰਟ ਤਿਆਰ ਕਰਨ ਲਈ ਤਿਆਰ ਹਨ

Leopard spotted night


Recommended Posts