ਹਲਵਾਰਾ ਏਅਰਪੋਰਟ ’ਤੇ ਉਡਾਣ ਭਰਨ ਤੋਂ ਪਹਿਲਾਂ ਜਹਾਜ਼ ’ਚ ਆਈ ਜ਼ੋਰਦਾਰ ਆਵਾਜ਼, 4 ਘੰਟੇ ਬਾਅਦ ਦਿੱਲੀ ਲਈ ਰਵਾਨਾ ਹੋਈ ਫਲਾਈਟ    ਮਲੇਰਕੋਟਲਾ ’ਚ ਕਾਂਗਰਸ ਦਾ ਅੰਦਰੂਨੀ ਕਲੇਸ਼ ਸਟੇਜ ’ਤੇ ਆਇਆ, ਜੱਸੀ ਨੂੰ ਰੋਕਣ ’ਤੇ ਹੰਗਾਮਾ; ਵੜਿੰਗ ਨੇ ਸੰਭਾਲਿਆ ਮੋਰਚਾ    ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ    ਸੁਖਬੀਰ ਬਾਦਲ ਦੀ PM ਮੋਦੀ ਨਾਲ ਮੁਲਾਕਾਤ ਨੇ ਛੇੜੀ ਨਵੀਂ ਸਿਆਸੀ ਚਰਚਾ    ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਸੰਸਦੀ ਬੋਰਡ ਦਾ ਗਠਨ    ਸ੍ਰੀ ਹਰਿਮੰਦਰ ਸਾਹਿਬ ਲਾਈਵ: ਹੁਣ 1000 ਤੋਂ ਵੱਧ ਪਲੇਟਫਾਰਮਾਂ ਰਾਹੀਂ ਦੁਨੀਆ ਭਰ ਵਿੱਚ ਹੋਵੇਗਾ ਗੁਰਬਾਣੀ ਦਾ ਪ੍ਰਸਾਰਣ    ਮੈਟਾ 'ਤੇ ਕੇਜਰੀਵਾਲ ਦੇ ਗੰਭੀਰ ਦੋਸ਼, ਕਿਹਾ- ਭਾਰਤ 'ਚ ਮੇਰਾ ਇੰਸਟਾਗ੍ਰਾਮ ਅਕਾਊਂਟ ਬਿਨਾਂ ਕਾਰਨ ਕੀਤਾ ਬੰਦ    ਮੈਟਾ 'ਤੇ ਕੇਜਰੀਵਾਲ ਦੇ ਗੰਭੀਰ ਦੋਸ਼, ਕਿਹਾ- ਭਾਰਤ 'ਚ ਮੇਰਾ ਇੰਸਟਾਗ੍ਰਾਮ ਅਕਾਊਂਟ ਬਿਨਾਂ ਕਾਰਨ ਕੀਤਾ ਬੰਦ    ਮੁੱਖ ਮੰਤਰੀ ਸਿਹਤ ਯੋਜਨਾ ਨੇ ਬਦਲੀਆਂ ਲੱਖਾਂ ਪਰਿਵਾਰਾਂ ਦੀਆਂ ਜ਼ਿੰਦਗੀਆਂ, 2.91 ਲੱਖ ਮਰੀਜ਼ਾਂ ਨੂੰ ਮਿਲਿਆ ₹1,044 ਕਰੋੜ ਦਾ ਮੁਫ਼ਤ ਇਲਾਜ    ਮੁੱਖ ਮੰਤਰੀ ਸਿਹਤ ਯੋਜਨਾ ਨੇ ਬਦਲੀਆਂ ਲੱਖਾਂ ਪਰਿਵਾਰਾਂ ਦੀਆਂ ਜ਼ਿੰਦਗੀਆਂ, 2.91 ਲੱਖ ਮਰੀਜ਼ਾਂ ਨੂੰ ਮਿਲਿਆ ₹1,044 ਕਰੋੜ ਦਾ ਮੁਫ਼ਤ ਇਲਾਜ   
ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ
July 18, 2026
Sho-nagra-dismissed-from-job

ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ

ਐਫਬੀਆਈ ਦੇ ਆਪ੍ਰੇਸ਼ਨ ਹਾਰਡਬਾਲ ਦੌਰਾਨ ਅਮਰੀਕਾ ਵਿੱਚ ਇੱਕ ਪਰਿਵਾਰ ਤੋਂ 4 ਕਰੋੜ ਰੁਪਏ ਮੰਗਣ ਦੇ ਦੋਸ਼ ‘ਚ ਹੁਸ਼ਿਆਰਪੁਰ ਦੇ ਟਾਂਡਾ ਪੁਲਿਸ ਸਟੇਸ਼ਨ ਦੇ ਐਸਐਚਓ ਗੁਰਿੰਦਰਜੀਤ ਸਿੰਘ ਨਾਗਰਾ ਨੂੰ ਅੱਜ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹੁਣ ਇਸ ਮਾਮਲੇ ‘ਚ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਐਸਐਚਓ ਗੁਰਿੰਦਰਜੀਤ ਸਿੰਘ ਨਾਗਰਾ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਇੰਸਪੈਕਟਰ ਨਾਗਰਾ ਵਿਰੁੱਧ ਸ਼ੁੱਕਰਵਾਰ ਦੇਰ ਰਾਤ ਫਿਰੌਤੀ ਅਤੇ ਭ੍ਰਿਸ਼ਟਾਚਾਰ ਐਕਟ ਤਹਿਤ ਕੇਸ ਦਰਜ ਕਰਕੇ ਮੁਅੱਤਲ ਕੀਤਾ ਗਿਆ ਸੀ।
ਅੱਜ ਸਵੇਰੇ ਪੁਲਿਸ ਨੇ SHO ਦਾ ਮੈਡੀਕਲ ਕਰਵਾ ਕੇ ਸਵੇਰੇ 11 ਵਜੇ ਦਸੂਹਾ ਅਦਾਲਤ ‘ਚ ਪੇਸ਼ ਕੀਤਾ, ਜਿੱਥੇ ਅਜੇ ਮਾਮਲੇ ਦੀ ਸੁਣਵਾਈ ਚੱਲ ਰਹੀ ਹੈ। ਪੁਲਿਸ ਪੁੱਛਗਿੱਛ ਲਈ ਐਸਐਚਓ ਗੁਰਿੰਦਰਜੀਤ ਸਿੰਘ ਨਾਗਰਾ ਦੇ ਰਿਮਾਂਡ ਦੀ ਮੰਗ ਕਰੇਗੀ।
ਦੱਸ ਦਈਏ ਕਿ ਐਫਬੀਆਈ ਦੇ ਆਪ੍ਰੇਸ਼ਨ ਹਾਰਡਬਾਲ ਦੌਰਾਨ ਫਿਰੌਤੀ ਦੇ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਵਰਗੇ ਗੈਂਗਸਟਰਾਂ ਦੇ ਨਾਲ ਨਾਗਰਾ ਦਾ ਨਾਮ ਵੀ ਸਾਹਮਣੇ ਆਇਆ ਸੀ। ਇਸ ਦਾ ਨੋਟਿਸ ਲੈਂਦੇ ਹੋਏ, ਡੀਆਈਜੀ ਨਵੀਨ ਸਿੰਗਲਾ ਨੇ ਤੁਰੰਤ ਗੁਰਿੰਦਰਜੀਤ ਨਾਗਰਾ ਨੂੰ ਲਾਈਨ ਹਾਜ਼ਰ ਰੱਖਿਆ ਅਤੇ ਜਾਂਚ ਸੁਪਰਡੈਂਟ ਆਫ਼ ਪੁਲਿਸ ਵਿਨੀਤ ਅਹਲਾਵਤ ਨੂੰ ਸੌਂਪੀ ਗਈ। ਜਾਂਚ ਤੋਂ ਬਾਅਦ, ਇੰਸਪੈਕਟਰ ਨਾਗਰਾ ਵਿਰੁੱਧ ਦੇਰ ਰਾਤ ਫਿਰੌਤੀ ਅਤੇ ਭ੍ਰਿਸ਼ਟਾਚਾਰ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ, ਅਤੇ ਪੁਲਿਸ ਨੇ ਟਾਂਡਾ ਪੁਲਿਸ ਸਟੇਸ਼ਨ ਵਿੱਚ ਦਰਜ ਮਾਮਲੇ ਦੇ ਸਬੰਧ ਵਿੱਚ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਹੁਣ ਪੁਲਿਸ ਅਦਾਲਤ ਤੋਂ ਉਸ ਦਾ ਰਿਮਾਂਡ ਲੈ ਕੇ ਇਸ ਮਾਮਲੇ ‘ਚ ਪੁੱਛਗਿੱਛ ਕਰੇਗੀ।

Sho nagra dismissed from job


Recommended Posts