ਮਿਆਮੀ ਹਵਾਈ ਅੱਡੇ ਤੇ ਇੱਕ ਜਹਾਜ਼ ਹਾਦਸਾਗ੍ਰਸਤ,ਪੰਜ ਲੋਕਾਂ ਦੀ ਮੌਤ ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਚੰਡੀਗੜ੍ਹ ਚ ਕਾਂਗਰਸ ਦਾ ਪ੍ਰਦਰਸ਼ਨ! ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ ਭਾਰਤੀ ਔਰਤ ਸਰਬਜੀਤ ਕੌਰ ਨਾਲ ਨਿਕਾਹ ਕਰਨ ਵਾਲੇ ਪਾਕਿਸਤਾਨੀ ਨਾਸਿਰ ਹੁਸੈਨ ਖ਼ਿਲਾਫ਼ ਉਸਦੀ ਪਹਿਲੀ ਪਤਨੀ ਪੰਜਾਬ ਵਿੱਚ ਆਪ ਦੀ ਨਵੀਂ ਪਾਲੀਟਿਕਸ: ਆਪਣੇ ਹੀ 5 ਵਿਧਾਇਕਾਂ ਦੇ ਇਲਾਕਿਆਂ ਵਿੱਚ ਹਲਕਾ ਇੰਚਾਰਜ ਲਾ ਦਿੱਤੇ; ਸਵਾਲ – ਟਿਕਟ ਕਿਸ ਨੂੰ ਮਿਲੇਗੀ, ਕਿਸ ਦੀ ਕਟੇਗੀ ਸੀਐਮ ਮਾਨ ਅੱਜ ਸੰਜੀਵ ਅਰੋੜਾ ਨੂੰ ਜੇਲ੍ਹ ਵਿੱਚ ਮਿਲਣਗੇ, ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰੀ ਪੰਜਾਬ ਵਿੱਚ ਬਿਜਲੀ ਸੰਕਟ – 3 ਦਿਨਾਂ ਬਾਅਦ ਲੱਗਣਗੇ ਲੰਬੇ ਕੱਟ,ਆਪ ਮੰਤਰੀ ਬੋਲੇ – ਕੋਇਲਾ ਨਹੀਂ ਆ ਰਿਹਾ ਸਹਾਰਨਪੁਰ ਦੀ ਮਸਜਿਦ ਦੇ ਹੇਠਾਂ ਕੀ ਸੀ ਛੁਪਿਆ? ਪੰਜਾਬ-ਹਰਿਆਣਾ ਹਾਈਕੋਰਟ ਨੂੰ ਮਿਲਿਆ ਨਵਾਂ ਚੀਫ਼ ਜਸਟਿਸ ਜਾਲੰਧਰ ਵਿੱਚ ਫਰਜ਼ੀ CIA ਕਰਮਚਾਰੀ ਬਣ ਕੇ ਰੈਸਟੋਰੈਂਟ ਵਿੱਚ ਘੁਸੇ 2 ਵਿਅਕਤੀ,

‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਲਾਭਪਾਤਰੀਆਂ ਦਾ ਅੰਕੜਾ 70 ਲੱਖ ਤੋਂ ਪਾਰ; ਹੁਣ ਤੱਕ1149 ਕਰੋੜ ਜਾਰੀ

‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਲਾਭਪਾਤਰੀਆਂ ਦਾ ਅੰਕੜਾ 70 ਲੱਖ ਤ


‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਲਾਭਪਾਤਰੀਆਂ ਦਾ ਅੰਕੜਾ 70 ਲੱਖ ਤੋਂ ਪਾਰ; ਹੁਣ ਤੱਕ1149 ਕਰੋੜ ਜਾਰੀ

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਲਾਭਪਾਤਰੀਆਂ ਦਾ ਅੰਕੜਾ 70 ਲੱਖ ਤੋਂ ਟੱਪ ਗਿਆ ਹੈ, ਹਾਲਾਂਕਿ ਸੂਬੇ ਵਿੱਚ ਹਾਲੇ ਵੀ ਰਜਿਸਟਰੇਸ਼ਨ ਜਾਰੀ ਹੈ। ਜੁਲਾਈ ਮਹੀਨੇ ਦੌਰਾਨ ਸੂਬੇ ਦੀਆਂ 37 ਲੱਖ ਔਰਤਾਂ ਵੱਲੋਂ ਨਵੀਂ ਰਜਿਸਟਰੇਸ਼ਨ ਕਰਵਾਈ ਗਈ ਹੈ, ਜਦੋਂ ਕਿ ਜੂਨ ਮਹੀਨੇ ਵਿੱਚ 33 ਲੱਖ ਦੇ ਕਰੀਬ ਔਰਤਾਂ ਨੇ ਰਜਿਸਟਰੇਸ਼ਨ ਕਰਵਾਈ ਸੀ। ਜਾਣਕਾਰੀ ਅਨੁਸਾਰ ਸੂਬਾ ਸਰਕਾਰ ਵੱਲੋਂ ਲਾਭਪਾਤਰੀਆਂ ਦੀ ਗਿਣਤੀ 52 ਲੱਖ ਦੇ ਕਰੀਬ ਤੱਕ ਪਹੁੰਚਣ ਦਾ ਟੀਚਾ ਮਿਥਿਆ ਗਿਆ ਸੀ। ਜਦੋਂ ਕਿ ਇਹ ਅੰਕੜਾ ਵੱਧ ਕੇ 70 ਲੱਖ ਤੋਂ ਪਾਰ ਹੋ ਗਿਆ ਹੈ। ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ’ਚੋਂ 66 ਹਲਕਿਆਂ ਵਿੱਚ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀਆਂ ਦੀ ਗਿਣਤੀ 50 ਹਜ਼ਾਰ ਤੋਂ ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ ਰਜਿਸਟਰੇਸ਼ਨ ਵਿਧਾਨ ਸਭਾ ਹਲਕਾ ਜਲਾਲਾਬਾਦ ਵਿੱਚ ਹੋਈ ਹੈ, ਜਿੱਥੇ 87460 ਔਰਤਾਂ ਨੇ ਰਜਿਸਟਰੇਸ਼ਨ ਕਰਰਵਾਈ ਹੈ। ਇਸੇ ਤਰ੍ਹਾਂ ਦੂਜੇ ਸਥਾਨ ’ਤੇ ਵਿਧਾਨ ਸਭਾ ਹਲਕਾ ਸਨੌਰ ਰਿਹਾ, ਜਿੱਥੇ 84111 ਔਰਤਾਂ ਨੇ ਰਜਿਸਟਰੇਸ਼ਨ ਕਰਵਾਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਵਿਧਾਨ ਸਭਾ ਹਲਕਾ ਧੂਰੀ ਵਿੱਚ 63036 ਔਰਤਾਂ ਨੇ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਰਜਿਸਟਰੇਸ਼ਨ ਕਰਵਾਈ ਹੈ। ਹਾਲਾਂਕਿ ਸਭ ਤੋਂ ਘੱਟ ਰਜਿਸਟਰੇਸ਼ਨ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਵਿੱਚ ਹੋਈ ਹੈ, ਜਿੱਥੇ ਸਿਰਫ਼ 30,073 ਔਰਤਾਂ ਨੇ ਰਜਿਸਟਰੇਸ਼ਨ ਕਰਵਾਈ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਮਹੀਨੇ ਵਿੱਤੀ ਮਦਦ ਦਿੱਤੀ ਜਾ ਰਹੀ ਹੈ। ਸੂਬਾ ਸਰਕਾਰ ਨੇ ਪਹਿਲੀ ਜੁਲਾਈ ਨੂੰ ਸੂਬੇ ਦੀਆਂ 32.96 ਲੱਖ ਔਰਤਾਂ ਨੂੰ ਤਿੰਨ ਮਹੀਨੇ ਜੁਲਾਈ, ਅਗਸਤ ਤੇ ਸਤੰਬਰ ਦੀ ਪਹਿਲੀ ਕਿਸ਼ਤ ਸਿੱਧੀ ਬੈਂਕ ਖਾਤਿਆਂ ਵਿੱਚ ਪਾ ਦਿੱਤੀ ਹੈ। ਇਸ ਲਈ ਸੂਬਾ ਸਰਕਾਰ ਨੇ ਹੁਣ ਤੱਕ 1,149.59 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ।

Mothers and daughters respect scheme


Sports/Health/Entertainmant

Advertise Here

Reach thousands of visitors daily. High-visibility premium placement.

Get Started
Latest