ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ ਪੰਜਾਬ ਨੂੰ ਕਾਰਵਾਈ ਚਾਹੀਦੀ ਹੈ, ਪ੍ਰਚਾਰ ਨਹੀਂ: ਸਪਲਾਈ ਚੇਨ ਨੂੰ ਤੋੜਿਆ ਜਾਣਾ ਚਾਹੀਦਾ ਹੈ: ਭਾਜਪਾ ਸਵੀਡਨ ਤੋਂ ਹਰਿਆਣਾ ਦੇ ਵਿਕਾਸ ਨੂੰ ਨਵੀਂ ਗਤੀ ਮੁੰਬਈ ਦੇ ਜੁਹੂ ਇਲਾਕੇ ਵਿੱਚ ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ਤੇ ਗੋਲੀਬਾਰੀ ਅਲਬਰਟਾ ਦੇ ਫ਼ੌਜੀ ਅੱਡੇ ਤੇ ਜ਼ੋਰਦਾਰ ਧਮਾਕੇ ਮਗਰੋਂ ਭਿਆਨਕ ਅੱਗ ਹੋਰਮੁਜ਼ ਜਲਡਮਰੂਮੱਧ ਚ ਡੁੱਬੇ ਕਾਰਗੋ ਜਹਾਜ਼ ਤੋਂ ਆਈਫੋਨ ਤੇ ਪਰਫਿਊਮ ਲੁੱਟਣ ਪਹੁੰਚੇ ਈਰਾਨੀ ਮਛੇਰੇ ਪੈਰਿਸ ਚ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ ਤੇ ਲੁੱਟਮਾਰ ਕ੍ਰਿਸਮਸ ਦੀ ਭੀੜ ਤੋਂ ਪਹਿਲਾਂ ਏਅਰ ਨਿਊਜ਼ੀਲੈਂਡ ਸਖ਼ਤ ਕਰੇਗੀ ਨਿਯਮ

ਅਮਰੀਕਾ ਵਿੱਚ ‘ਦਸਤਾਰ’ ਦਾ ਜਾਦੂ, ਸਿਆਟਲ ਦੇ ਸ਼ੋਅ ਹਾਊਸਫੁੱਲ

ਅਮਰੀਕਾ  ਵਿੱਚ ‘ਦਸਤਾਰ’ ਦਾ ਜਾਦੂ, ਸਿਆਟਲ ਦੇ ਸ਼ੋਅ ਹਾਊਸਫੁੱਲ


ਅਮਰੀਕਾ ਵਿੱਚ ‘ਦਸਤਾਰ’ ਦਾ ਜਾਦੂ, ਸਿਆਟਲ ਦੇ ਸ਼ੋਅ ਹਾਊਸਫੁੱਲ

 
ਦਰਸ਼ਕਾਂ ਨੇ ਕੀਤੀ ਭਰਪੂਰ ਸ਼ਲਾਘਾ, ਪਰਿਵਾਰਾਂ ਨੂੰ ਬੱਚਿਆਂ ਸਮੇਤ ਸਿਨੇਮਾਘਰਾਂ ਵਿੱਚ ਫ਼ਿਲਮ ਦੇਖਣ ਦੀ ਅਪੀਲ
 
ਫੈਡਰਲ ਵੇਅ, ਵਾਸ਼ਿੰਗਟਨ (ਗੁਰਪ੍ਰੀਤ ਸਿੰਘ ਧੰਜੂ )ਨਵੀਂ ਪੰਜਾਬੀ ਫ਼ਿਲਮ ‘ਦਸਤਾਰ’ ਨੂੰ ਸਿਆਟਲ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਫੈਡਰਲ ਵੇਅ ਦੇ Century Theatres ਵਿੱਚ ਫ਼ਿਲਮ ਦੇ ਸ਼ੋਅ ਹਾਊਸਫੁੱਲ ਚੱਲ ਰਹੇ ਹਨ ਅਤੇ ਦਰਸ਼ਕ ਵੱਡੀ ਗਿਣਤੀ ਵਿੱਚ ਸਿਨੇਮਾਘਰਾਂ ਦਾ ਰੁਖ ਕਰ ਰਹੇ ਹਨ।
 
ਫ਼ਿਲਮ ਦੇਖਣ ਪਹੁੰਚੇ ਦਰਸ਼ਕਾਂ ਨੇ ਇਸ ਦੀ ਕਹਾਣੀ, ਸੰਦੇਸ਼ ਅਤੇ ਸ਼ਾਨਦਾਰ ਅਦਾਕਾਰੀ ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ‘ਦਸਤਾਰ’ ਸਿਰਫ਼ ਮਨੋਰੰਜਨ ਨਹੀਂ, ਸਗੋਂ ਸਿੱਖ ਵਿਰਾਸਤ, ਦਸਤਾਰ ਦੀ ਮਹੱਤਤਾ ਅਤੇ ਪੰਜਾਬੀ ਸੱਭਿਆਚਾਰ ਨਾਲ ਜੋੜਨ ਵਾਲੀ ਇੱਕ ਪ੍ਰਭਾਵਸ਼ਾਲੀ ਫ਼ਿਲਮ ਹੈ।
 
ਦਰਸ਼ਕਾਂ ਨੇ ਪੰਜਾਬੀ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ, ਖ਼ਾਸ ਕਰਕੇ ਬੱਚਿਆਂ ਨੂੰ ਨਾਲ ਲੈ ਕੇ ਇਹ ਫ਼ਿਲਮ ਜ਼ਰੂਰ ਦੇਖਣ, ਤਾਂ ਜੋ ਨਵੀਂ ਪੀੜ੍ਹੀ ਨੂੰ ਦਸਤਾਰ ਦੇ ਸਤਿਕਾਰ, ਇਤਿਹਾਸ ਅਤੇ ਇਸ ਦੇ ਅਸਲ ਮਹੱਤਵ ਬਾਰੇ ਜਾਣਕਾਰੀ ਮਿਲ ਸਕੇ।
 
ਇਸ ਮੌਕੇ ਫ਼ਿਲਮ ਦੇ ਮੁੱਖ ਅਦਾਕਾਰ ਅਮਨ ਧਾਰੀਵਾਲ ਨੇ ਸਿਆਟਲ  ਵਾਸੀਆਂ ਅਤੇ ਸਮੂਹ ਦਰਸ਼ਕਾਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਮਿਲ ਰਿਹਾ ਪਿਆਰ ਅਤੇ ਸਮਰਥਨ ਪੂਰੀ ਟੀਮ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਸਿਨੇਮਾਘਰਾਂ ਵਿੱਚ ਜਾ ਕੇ ‘ਦਸਤਾਰ’ ਫ਼ਿਲਮ ਦੇਖਣ ਅਤੇ ਇਸ ਦੇ ਸੰਦੇਸ਼ ਨੂੰ ਹੋਰ ਲੋਕਾਂ ਤੱਕ ਪਹੁੰਚਾਉਣ।
 
ਸਿਆਟਲ  ਖੇਤਰ ਵਿੱਚ ਮਿਲ ਰਿਹਾ ਇਹ ਭਰਵਾਂ ਹੁੰਗਾਰਾ ਸਾਬਤ ਕਰਦਾ ਹੈ ਕਿ ਪੰਜਾਬੀ ਭਾਈਚਾਰਾ ਆਪਣੀ ਭਾਸ਼ਾ, ਸੱਭਿਆਚਾਰ ਅਤੇ ਵਿਰਾਸਤ ਨਾਲ ਜੁੜੀਆਂ ਫ਼ਿਲਮਾਂ ਨੂੰ ਹਮੇਸ਼ਾ ਦਿਲੋਂ ਸਵੀਕਾਰ ਕਰਦਾ ਹੈ।

Dastaar Creates A Buzz In The U S


Sports/Health/Entertainmant

Advertise Here

Reach thousands of visitors daily. High-visibility premium placement.

Get Started
Latest