ਆਮ ਆਦਮੀ ਕਲੀਨਿਕਾਂ ਦੇ ਅਮਲੇ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ
July 27, 2026
ਆਮ ਆਦਮੀ ਕਲੀਨਿਕਾਂ ਦੇ ਅਮਲੇ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ
ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਭਰ ਦੇ ‘ਆਮ ਆਦਮੀ
ਕਲੀਨਿਕਾਂ’ ਦੇ ਡਾਕਟਰਾਂ, ਫਾਰਮਾਸਿਸਟਾਂ ਅਤੇ ਨਰਸਾਂ ਵੱਲੋਂ ਅੱਜ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ ਕਰ
ਦਿੱਤੀ ਗਈ ਹੈ। ਪ੍ਰਦਰਸ਼ਨਕਾਰੀ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਹ ਪਿਛਲੇ ਚਾਰ ਸਾਲਾਂ ਤੋਂ ਸਰਕਾਰ
ਨੂੰ ਲਗਾਤਾਰ ਮੰਗ ਪੱਤਰ ਦੇ ਕੇ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਕਰਦੇ ਆ ਰਹੇ ਹਨ,
ਪਰ ਸਰਕਾਰ ਨੇ ਉਨ੍ਹਾਂ ਦੇ ਕਿਸੇ ਵੀ ਮੰਗ ਪੱਤਰ ’ਤੇ ਕੋਈ ਅਮਲ ਨਹੀਂ ਕੀਤਾ।
ਉਨ੍ਹਾਂ ਅੱਗੇ ਆਖਿਆ ਕਿ ਇਸ ਦੌਰਾਨ ਉਹ ਨਾਮਾਤਰ ਤਨਖ਼ਾਹਾਂ ’ਤੇ ਹੀ ਕੰਮ ਕਰਨ ਲਈ
ਮਜਬੂਰ ਹਨ। ਪ੍ਰਦਰਸ਼ਨਕਾਰੀਆਂ ਵੱਲੋਂ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਜਿੰਨਾ ਚਿਰ ਉਨ੍ਹਾਂ
ਦੀਆਂ ਸੇਵਾਵਾਂ ਰੈਗੂਲਰ ਨਹੀਂ ਕੀਤੀਆਂ ਜਾਂਦੀਆਂ, ਉਨ੍ਹਾਂ ਚਿਰ ਉਨ੍ਹਾਂ ਦੀਆਂ ਤਨਖ਼ਾਹਾਂ ਵਿੱਚ ਵਾਧਾ
ਕੀਤਾ ਜਾਵੇ ਅਤੇ ਦੂਜੇ ਸਰਕਾਰੀ ਮੁਲਾਜ਼ਮਾਂ ਵਾਂਗ ਛੁੱਟੀਆਂ ਦੀ ਵਿਵਸਥਾ ਵੀ ਕੀਤੀ ਜਾਵੇ। ਇਨ੍ਹਾਂ
ਮੁਲਾਜ਼ਮਾਂ ਦੇ ਸਾਂਝੇ ਫ਼ਰੰਟ ਦੀ ਆਗੂ ਜਸਬੀਰ ਕੌਰ ਨੇ ਦੱਸਿਆ ਕਿ ਆਪਣੀਆਂ ਮੰਗਾਂ ਦੀ ਪੂਰਤੀ ਹੋਣ
ਤੱਕ ਉਹ ਆਪਣੀ ਇਹ ਹੜਤਾਲ ਲਗਾਤਾਰ ਜਾਰੀ ਰੱਖਣਗੇ।
Clinics strike aam aadmi clinics
Recommended Posts
Religious
@Punjabi Pehchan
@Punjabi Pehchan
@Punjabi Pehchan
Latest
Most Visited Stories