ਬਿੰਦਰਾ ਕਾਲੋਨੀ ਵਿੱਚ ਗੈਰ-ਕਾਨੂੰਨੀ ਨਿਰਮਾਣ ਤੇ ਚੱਲਿਆ ਨਿਗਮ ਦਾ ਬੁਲਡੋਜ਼ਰ, 600 ਗਜ਼ ਵਿੱਚ ਪਾਇਆ ਗਿਆ ਲੈਂਟਰ ਡੇਗਿਆ ਕ੍ਰੇਨ, ਜੇਸੀਬੀ ਅਤੇ ਮਸ਼ੀਨਰੀ ਵੀ ਨਹੀਂ ਹਿਲਾ ਸਕੀ ਖੜ੍ਹੇ ਹਨੂਮਾਨ ਦੀ ਪ੍ਰਤਿਮਾ, ਹੁਣ IIT ਇੰਦੌਰ ਸੁਲਝਾਏਗਾ ਰਹੱਸ ਪੰਜਾਬ ਭਾਜਪਾ ਵਿੱਚ ਲੁਧਿਆਣਾ ਦੀਆਂ 3 ਮਹਿਲਾਵਾਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ ਸਾਬਕਾ ਕਪਤਾਨ ਬਲਵਿੰਦਰ ਸ਼ੇਰੋਂ ਦਾ ਦਿਲ ਦਾ ਦੌਰਾ ਪੈਣ ਕਾਰਨ ਗੋਇਆ ਦਿਹਾਂਤ ਸਚਿਨ ਪਾਇਲਟ 15 ਸਤੰਬਰ ਨੂੰ ਪੰਜਾਬ ਆਉਣਗੇ, ਸੰਗਰੂਰ ਸੁਸਾਈਡ ਕੇਸ ਵਿੱਚ ਮੰਤਰੀ ਚੀਮਾ ਦਾ ਘਰ ਘੇਰੇਗੀ ਕਾਂਗਰਸ; ਅੰਬਿਕਾ ਸੋਨੀ ਨਾਲ ਵੀ ਕੀਤੀ ਮੁਲਾਕਾਤ ਕਿਉਂ ਵੇਖੋ ਅਕਸ਼ੈ ਕੁਮਾਰ-ਸੈਫ ਅਲੀ ਖਾਨ ਦੀ ਹੈਵਾਨ? ਇੱਥੇ ਪੜ੍ਹੋ ਪੂਰਾ ਰਿਵਿਊ: ਹੈਵਾਨ ਫਿਲਮ ਰਿਵਿਊ ਰੂਸ ਨੇ ਯੂਕਰੇਨ ਸੰਘਰਸ਼ ਖਤਮ ਕਰਨ ਲਈ ਭਾਰਤ ਦੇ ਸ਼ਾਂਤੀ ਯਤਨਾਂ ਦਾ ਸਮਰਥਨ ਕੀਤਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ 12 ਸਤੰਬਰ ਨੂੰ ਲੱਗੇਗੀ ਲੋਕ ਅਦਾਲਤ, ਇਨ੍ਹਾਂ ਚਾਲਾਨਾਂ ਤੇ ਮਿਲ ਸਕਦੀ ਹੈ ਰਾਹਤ ਪਹਿਲਗਾਮ ਅੱਤਵਾਦੀ ਹਮਲੇ Punjabi ਦਾ ਵੱਡਾ ਫੈਸਲਾ, ਰੂਸ-ਚੀਨ ਸਮੇਤ ਦੇਸ਼ਾਂ ਨੇ ਕੀਤੀ ਨਿੰਦਾ

ਸ਼ਾਹਕੋਟ 'ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ ਮੁਆਵਜ਼ਾ

ਸ਼ਾਹਕੋਟ 'ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾ


ਸ਼ਾਹਕੋਟ 'ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ ਮੁਆਵਜ਼ਾ

ਸੜਕ ਹਾਦਸੇ 'ਚ ਜਾਨ ਗੁਆਉਣ ਵਾਲੇ ਇੱਕ ਕਿਸਾਨ ਦੇ ਪਰਿਵਾਰ ਨੂੰ ਮੋਟਰ ਐਕਸੀਡੈਂਟ ਕਲੇਮ ਟ੍ਰਿਬਿਊਨਲ ਵੱਲੋਂ 10 ਸਾਲਾਂ ਬਾਅਦ ਇਨਸਾਫ਼ ਮਿਲਿਆ ਹੈ। 13 ਮਈ 2016 ਨੂੰ ਜਲੰਧਰ ਦੇ ਸ਼ਾਹਕੋਟ 'ਚ ਫ਼ੌਜ ਦੇ ਇੱਕ ਟਰੱਕ ਨੇ ਬਲਵੰਤ ਸਿੰਘ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ ਸੀ। ਇਸ ਹਾਦਸੇ 'ਚ ਬਲਵੰਤ ਸਿੰਘ ਦੀ ਮੌਤ ਹੋ ਗਈ ਸੀ। ਟ੍ਰਿਬਿਊਨਲ ਨੇ ਇਸ ਹਾਦਸੇ ਲਈ ਫ਼ੌਜੀ ਟਰੱਕ ਦੇ ਡਰਾਈਵਰ ਹਰਜਿੰਦਰ ਸਿੰਘ ਨੂੰ ਦੋਸ਼ੀ ਕਰਾਰ ਦਿੰਦਿਆਂ ਰੱਖਿਆ ਮੰਤਰਾਲੇ ਨੂੰ ਪੀੜਤ ਪਰਿਵਾਰ ਨੂੰ 35.86 ਲੱਖ ਰੁਪਏ ਮੁਆਵਜ਼ਾ ਦੇਣ ਦਾ ਫ਼ੈਸਲਾ ਸੁਣਾਇਆ ਹੈ। ਬਲਵੰਤ ਸਿੰਘ ਦੇ ਪੁੱਤਰ ਗੋਬਿੰਦਪ੍ਰੀਤ ਸਿੰਘ ਨੇ ਟਰੱਕ ਡਰਾਈਵਰ ਅਤੇ ਰੱਖਿਆ ਮੰਤਰਾਲੇ ਵਿਰੁੱਧ ਚੰਡੀਗੜ੍ਹ ਮੋਟਰ ਐਕਸੀਡੈਂਟ ਕਲੇਮ ਟ੍ਰਿਬਿਊਨਲ 'ਚ ਪਟੀਸ਼ਨ ਦਾਇਰ ਕੀਤੀ ਸੀ।
ਪਟੀਸ਼ਨ 'ਚ ਦੱਸਿਆ ਗਿਆ ਕਿ 13 ਮਈ 2016 ਨੂੰ ਉਨ੍ਹਾਂ ਦੇ ਪਿਤਾ ਬਲਵੰਤ ਸਿੰਘ ਸ਼ਾਹਕੋਟ ਵੱਲ ਜਾ ਰਹੇ ਸਨ। ਉਹ ਆਪਣੀ ਮਹਿੰਦਰਾ ਬੋਲੇਰੋ ਕਾਰ 'ਚ ਸਵਾਰ ਸਨ। ਇਸੇ ਦੌਰਾਨ ਅਚਾਨਕ ਉਨ੍ਹਾਂ ਦੀ ਗੱਡੀ ਅੱਗੇ ਇੱਕ ਗਾਂ ਆ ਗਈ। ਜਿਵੇਂ ਹੀ ਉਨ੍ਹਾਂ ਨੇ ਬ੍ਰੇਕ ਲਗਾਈ, ਪਿੱਛੋਂ ਤੇਜ਼ ਰਫ਼ਤਾਰ ਨਾਲ ਆ ਰਹੇ ਫ਼ੌਜੀ ਟਰੱਕ ਨੇ ਉਨ੍ਹਾਂ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ।
ਇੱਕ ਰਾਹਗੀਰ ਬਲਜਿੰਦਰ ਸਿੰਘ ਨੇ ਬਲਵੰਤ ਸਿੰਘ ਨੂੰ ਆਪਣੀ ਕਾਰ ਰਾਹੀਂ ਸ਼ਾਹਕੋਟ ਦੇ ਸਦਾਨਾ ਹਸਪਤਾਲ ਪਹੁੰਚਾਇਆ। ਉੱਥੋਂ ਉਨ੍ਹਾਂ ਨੂੰ ਜਲੰਧਰ ਦੇ ਘਈ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ, ਜਿੱਥੇ ਅਗਲੇ ਦਿਨ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਗੋਬਿੰਦਪ੍ਰੀਤ ਨੇ ਦੋਸ਼ ਲਾਇਆ ਕਿ ਟਰੱਕ ਡਰਾਈਵਰ ਬਹੁਤ ਲਾਪਰਵਾਹੀ ਨਾਲ ਡਰਾਈਵਿੰਗ ਕਰ ਰਿਹਾ ਸੀ ਅਤੇ ਉਸ ਦੀ ਲਾਪਰਵਾਹੀ ਕਾਰਨ ਹੀ ਉਨ੍ਹਾਂ ਦੇ ਪਿਤਾ ਦੀ ਜਾਨ ਗਈ।
ਪਰਿਵਾਰ ਨੇ ਕੀਤੀ ਸੀ ਇੱਕ ਕਰੋੜ ਮੁਆਵਜ਼ੇ ਦੀ ਮੰਗ
ਪਟੀਸ਼ਨ 'ਚ ਦੱਸਿਆ ਗਿਆ ਕਿ ਬਲਵੰਤ ਸਿੰਘ ਦੀ ਉਮਰ 47 ਸਾਲ ਸੀ ਅਤੇ ਉਹ ਖੇਤੀਬਾੜੀ ਕਰਦੇ ਸਨ। ਉਨ੍ਹਾਂ ਦੀ ਮਾਸਿਕ ਆਮਦਨ ਕਰੀਬ ਇੱਕ ਲੱਖ ਰੁਪਏ ਸੀ। ਇਸ ਲਈ ਪਰਿਵਾਰ ਨੇ ਇੱਕ ਕਰੋੜ ਰੁਪਏ ਮੁਆਵਜ਼ਾ ਦੇਣ ਦੀ ਮੰਗ ਕੀਤੀ ਸੀ। ਦੂਜੇ ਪਾਸੇ, ਪਟੀਸ਼ਨ ਦਾ ਵਿਰੋਧ ਕਰਦਿਆਂ ਫ਼ੌਜ ਦੇ ਵਕੀਲ ਨੇ ਕਿਹਾ ਕਿ ਇਸ ਹਾਦਸੇ ਲਈ ਬਲਵੰਤ ਸਿੰਘ ਖ਼ੁਦ ਜ਼ਿੰਮੇवार ਸਨ।
ਉਨ੍ਹਾਂ ਨੇ ਗਾਂ ਨੂੰ ਬਚਾਉਣ ਲਈ ਆਪਣੀ ਕਾਰ ਦੀ ਬ੍ਰੇਕ ਲਗਾਈ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਹਾਲਾਂਕਿ, ਟ੍ਰਿਬਿਊਨਲ 'ਚ ਪੇਸ਼ ਹੋਏ ਗਵਾਹਾਂ ਦੇ ਬਿਆਨਾਂ ਤੋਂ ਸਾਬਤ ਹੋਇਆ ਕਿ ਲਾਪਰਵਾਹੀ ਫ਼ੌਜੀ ਟਰੱਕ ਡਰਾਈਵਰ ਦੀ ਸੀ। ਇਸ ਲਈ ਟ੍ਰਿਬਿਊਨਲ ਨੇ ਪਰਿਵਾਰ ਨੂੰ 35.86 ਲੱਖ ਰੁਪਏ ਮੁਆਵਜ਼ਾ ਦੇਣ ਦਾ ਫ਼ੈਸਲਾ ਸੁਣਾਇਆ।
 

Dies after being hit by army truck


Sports/Health/Entertainmant

Advertise Here

Reach thousands of visitors daily. High-visibility premium placement.

Get Started
Latest