ਦਿਵੰਗਤ ਸੁਸ਼ਾਂਤ ਸਿੰਘ ਰਾਜਪੂਤ ਦੀ ਸਾਬਕਾ ਮੈਨੇਜਰ ਦਿਸ਼ਾ ਸਾਲੀਅਨ ਦੀ ਮੌਤ ਨਾਲ ਜੁੜੇ ਵਿਵਾਦ ਤੇ ਅਦਾਕਾਰ ਸੂਰਜ ਪੰਚੋਲੀ ਨੇ ਤੋੜੀ ਚੁੱਪੀ ਦਿਲਜੀਤ ਨੇ ਵੈਂਬਲੀ ਤੇ 92,000 ਪ੍ਰਸ਼ੰਸਕਾਂ ਨਾਲ ਰਚਿਆ ਇਤਿਹਾਸ; ਐਡ ਸ਼ੀਰਨ, ਟੇਲਰ ਸਵਿਫਟ ਨੂੰ ਪਛਾੜਿਆ ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿੱਚ ਕੈਦੀ ਦੀ ਮੌਤ, ਕੈਦੀਆਂ ਨੇ ਕੀਤਾ ਜਮਕਰ ਹੰਗਾਮਾ ਜਲੰਧਰ ਵਿੱਚ ਪੁਲਿਸ ਤੋਂ ਬਚਣ ਲਈ ਕੋਰਟ ਬਿਲਡਿੰਗ ਤੋਂ ਕੁੱਦੇ ਗੈਂਗਸਟਰ ਅਮਨ-ਫਤੇਹ, ਦੋਵਾਂ ਦੀਆਂ ਲੱਤਾਂ ਟੁੱਟੀਆਂ ਜਲੰਧਰ ਵਿੱਚ ਬਿਸਕੁਟ-ਨਮਕੀਨ ਫੈਕਟਰੀ ਵਿੱਚ ਭਿਆਨਕ ਅੱਗ, ਲੱਖਾਂ ਦਾ ਸਟਾਕ ਸੜਕੇ ਸੁਆਹ ਮੱਕਾ ਦੇ ਨੇੜੇ ਹੂਤੀ ਡਰੋਨ ਇੰਟਰਸੈਪਟ, ਸਾਊਦੀ ਏਅਰ ਡਿਫੈਂਸ ਨੇ ਕੀਤਾ ਨਸ਼ਟ; ਹੂਤੀਆਂ ਨੇ ਕੀਤਾ ਇਨਕਾਰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਅਮਰੀਕਾ ਈਰਾਨੀ ਤੇਲ ਰੱਖ ਸਕਦਾ ਹੈ, ਵੈਨੇਜ਼ੂਏਲਾ ਵਾਂਗ ਓਪਨਏਆਈ ਅਤੇ ਐਂਥਰੋਪਿਕ ਮੁਖੀਆਂ ਤੋਂ ਬਾਅਦ, ਚੀਨ ਦੇ ਰਾਜ ਸੁਰੱਖਿਆ ਮੰਤਰੀ ਨੇ AI ਜੋਖਮਾਂ ਬਾਰੇ ਚੇਤਾਵਨੀ ਦਿੱਤੀ IPL 2027 ਨਿਲਾਮੀ ਨੂੰ ਲੈ ਕੇ BCCI ਦਾ ਵੱਡਾ ਫੈਸਲਾ, ਭਾਰਤ ਵਿੱਚ ਹੀ ਲੱਗੇਗੀ ਖਿਡਾਰੀਆਂ ਤੇ ਬੋਲੀ, ਜਾਣੋ ਪੂਰੀ ਜਾਣਕਾਰੀ ਮੱਕਾ ਨੇੜੇ ਈਰਾਨ ਵੱਲੋਂ ਕੀਤੇ ਗਏ ਡਰੋਨ ਹਮਲੇ ਦੀ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਸਖ਼ਤ ਨਿੰਦਾ

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਸ਼ੁਰੂ, ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ; ਕਾਲੇ ਪਰਨਿਆਂ ਨਾਲ ਪਹੁੰਚੇ ਕਾਂਗਰਸੀ ਵਿਧਾਇਕ

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਸ਼ੁਰੂ, ਵਿਛੜੀਆਂ ਰੂਹਾਂ ਨੂੰ ਸ਼ਰ


ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਸ਼ੁਰੂ, ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ; ਕਾਲੇ ਪਰਨਿਆਂ ਨਾਲ ਪਹੁੰਚੇ ਕਾਂਗਰਸੀ ਵਿਧਾਇਕ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ। ਇਜਲਾਸ ਦੇ ਪਹਿਲੇ ਦਿਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਸਦਨ ਨੇ ਵੱਖ-ਵੱਖ ਖੇਤਰਾਂ ਨਾਲ ਜੁੜੀਆਂ ਵਿਛੜੀਆਂ ਸ਼ਖ਼ਸੀਅਤਾਂ ਅਤੇ ਡਿਊਟੀ ਦੌਰਾਨ ਜਾਨ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਸ਼ਰਧਾਂਜਲੀ ਸੂਚੀ ਵਿੱਚ ਸਾਬਕਾ ਵਿਧਾਇਕ ਸਹੀ ਰਾਮ ਬਿਸ਼ਨੋਈ, ਸਿਪਾਹੀ ਸਰਬਜੀਤ ਸਿੰਘ, ਆਜ਼ਾਦੀ ਘੁਲਾਟੀਏ ਸੇਵਾ ਸਿੰਘ, ਓਲੰਪੀਅਨ ਰਣਧੀਰ ਸਿੰਘ, ਪੰਜਾਬੀ ਗਾਇਕ ਭੂਲਾ ਰਾਮ, ਵਿਧਾਇਕ ਦਵਿੰਦਰ ਸਿੰਘ ਲਾਡੀ ਢੋਸ ਦੇ ਚਾਚਾ ਮਨਜੀਤ ਸਿੰਘ ਢੋਸ, ਭੁਪਿੰਦਰ ਸਿੰਘ ਪਾਹੜਾ, ਫ਼ੌਜੀ ਜਵਾਨ ਸਿਕੰਦਰ ਸਿੰਘ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਜਾਨਾਂ ਗੁਆਉਣ ਵਾਲੇ ਬੱਚਿਆਂ ਦਾ ਵੀ ਜ਼ਿਕਰ ਕੀਤਾ ਗਿਆ।
ਇਸ ਦੌਰਾਨ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਸਪੀਕਰ ਵੱਲੋਂ ਸ਼ਰਧਾਂਜਲੀ ਦੌਰਾਨ ਕੇਂਦਰ ਸਰਕਾਰ ਦਾ ਨਾਮ ਲੈਣ 'ਤੇ ਇਤਰਾਜ਼ ਜਤਾਇਆ। ਉੱਧਰ, ਬਹੁਜਨ ਸਮਾਜ ਪਾਰਟੀ ਦੇ ਵਿਧਾਇਕ ਨਛੱਤਰ ਪਾਲ ਸਿੰਘ ਨੇ ਅੱਤਵਾਦ ਦੇ ਦੌਰ ਵਿੱਚ ਜਾਨਾਂ ਗੁਆਉਣ ਵਾਲੇ ਜਸਵੰਤ ਸਿੰਘ ਖਾਲੜਾ, ਪੁਲਿਸ ਮੁਲਾਜ਼ਮਾਂ ਅਤੇ ਹੋਰ ਪੀੜਤਾਂ ਨੂੰ ਵੀ ਸ਼ਰਧਾਂਜਲੀ ਸੂਚੀ ਵਿੱਚ ਸ਼ਾਮਲ ਕਰਨ ਦੀ ਮੰਗ ਰੱਖੀ।
16ਵੀਂ ਪੰਜਾਬ ਵਿਧਾਨ ਸਭਾ ਦੇ 13ਵੇਂ ਇਜਲਾਸ ਦੇ ਪਹਿਲੇ ਹੀ ਦਿਨ ਸਿਆਸੀ ਤਾਪਮਾਨ ਚੜ੍ਹਿਆ ਹੋਇਆ ਨਜ਼ਰ ਆਇਆ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸਮੇਤ ਕਾਂਗਰਸ ਦੇ ਵਿਧਾਇਕ ਕਾਲੇ ਪਰਨੇ ਪਾ ਕੇ ਸਦਨ ਵਿੱਚ ਪਹੁੰਚੇ। ਜਾਣਕਾਰੀ ਮੁਤਾਬਕ ਕਾਂਗਰਸ ਵੱਲੋਂ ਕਾਨੂੰਨ-ਵਿਵਸਥਾ, ਨਸ਼ਿਆਂ ਅਤੇ ਹੋਰ ਲੋਕ-ਹਿੱਤ ਦੇ ਮੁੱਦਿਆਂ 'ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕੀਤੀ ਗਈ ਹੈ।

Assembly session live monsoon


Sports/Health/Entertainmant

Advertise Here

Reach thousands of visitors daily. High-visibility premium placement.

Get Started
Latest