ਪੇਪਰ ਲੀਕ ਮਾਮਲਿਆਂ 'ਤੇ ਪੰਜਾਬ ਵਿਧਾਨ ਸਭਾ ਦਾ ਕੇਂਦਰ ਖ਼ਿਲਾਫ਼ ਮਤਾ ਪਾਸ, ਕਾਂਗਰਸ ਨੇ ਕੀਤਾ ਵਾਕਆਊਟ
August 4, 2026
ਪੇਪਰ ਲੀਕ ਮਾਮਲਿਆਂ 'ਤੇ ਪੰਜਾਬ ਵਿਧਾਨ ਸਭਾ ਦਾ ਕੇਂਦਰ ਖ਼ਿਲਾਫ਼ ਮਤਾ ਪਾਸ, ਕਾਂਗਰਸ ਨੇ ਕੀਤਾ ਵਾਕਆਊਟ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਨੇ ਦੇਸ਼ ਭਰ ਵਿੱਚ ਵਾਰ-ਵਾਰ ਸਾਹਮਣੇ ਆ ਰਹੇ ਪੇਪਰ
ਲੀਕ ਮਾਮਲਿਆਂ ਅਤੇ ਵਿਦਿਆਰਥੀਆਂ ਨਾਲ ਹੋ ਰਹੇ ਕਥਿਤ ਅਨਿਆਇ ਦੇ ਵਿਰੋਧ ਵਿੱਚ ਨਿੰਦਾ ਮਤਾ
ਜ਼ੁਬਾਨੀ ਵੋਟ ਨਾਲ ਪਾਸ ਕਰ ਦਿੱਤਾ। ਮਤੇ ਦੌਰਾਨ ਕਾਂਗਰਸ ਨੇ ਸਦਨ ਵਿੱਚੋਂ ਵਾਕਆਊਟ ਕਰ ਦਿੱਤਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੇਪਰ ਲੀਕ ਦੀਆਂ ਘਟਨਾਵਾਂ ਨੇ ਦੇਸ਼
ਦੇ ਕਰੋੜਾਂ ਨੌਜਵਾਨਾਂ ਦੇ ਸੁਪਨਿਆਂ ਨੂੰ ਝਟਕਾ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪ੍ਰੀਖਿਆ
ਪ੍ਰਣਾਲੀ ਵਿੱਚ ਪਾਰਦਰਸ਼ਤਾ ਦੀ ਕਮੀ ਕਾਰਨ ਵਿਦਿਆਰਥੀਆਂ ਦਾ ਭਰੋਸਾ ਡਗਮਗਾਇਆ ਹੈ ਅਤੇ ਇਨਸਾਫ਼ ਦੀ
ਮੰਗ ਕਰਨ ਵਾਲਿਆਂ ਨੂੰ ਪੁਲਿਸ ਕਾਰਵਾਈ ਦਾ ਸਾਹਮਣਾ ਕਰਨਾ ਪਿਆ।
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਹ ਮਤਾ ਪ੍ਰਧਾਨ ਮੰਤਰੀ ਦਫ਼ਤਰ, ਕੇਂਦਰੀ
ਸਿੱਖਿਆ ਮੰਤਰਾਲੇ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜਿਆ ਜਾਵੇਗਾ, ਤਾਂ ਜੋ
ਪੇਪਰ ਲੀਕ ਰੋਕਣ ਅਤੇ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਸਖ਼ਤ ਕਦਮ ਚੁੱਕੇ ਜਾਣ।
ਭਗਵੰਤ ਮਾਨ ਨੇ ਦਾਅਵਾ ਕੀਤਾ ਕਿ 2014 ਤੋਂ ਬਾਅਦ
ਦੇਸ਼ ਵਿੱਚ ਦਰਜਨਾਂ ਪੇਪਰ ਲੀਕ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਨਾਲ ਲੱਖਾਂ ਵਿਦਿਆਰਥੀਆਂ ਦਾ
ਭਵਿੱਖ ਪ੍ਰਭਾਵਿਤ ਹੋਇਆ ਹੈ। ਉਨ੍ਹਾਂ ਕਿਹਾ ਕਿ ਪ੍ਰੀਖਿਆਵਾਂ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ
ਕੇਂਦਰ ਸਰਕਾਰ ਨੂੰ ਜਵਾਬਦੇਹ ਬਣਾਇਆ ਜਾਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਵਿੱਚ ਸਰਕਾਰੀ ਭਰਤੀਆਂ ਮੈਰਿਟ ਦੇ ਆਧਾਰ 'ਤੇ
ਕੀਤੀਆਂ ਜਾ ਰਹੀਆਂ ਹਨ ਅਤੇ ਹੁਣ ਤੱਕ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦਾਅਵਾ ਕੀਤਾ
ਕਿ ਉਨ੍ਹਾਂ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ ਪੇਪਰ ਲੀਕ ਦੀ ਇੱਕ ਵੀ ਘਟਨਾ ਸਾਹਮਣੇ
ਨਹੀਂ ਆਈ
Punjab Govt Stands With Gen Z
Recommended Posts
Religious
@Punjabi Pehchan
@Punjabi Pehchan
@Punjabi Pehchan
Latest
Most Visited Stories