ਈ-20 ਪੈਟਰੋਲ ਦੇ ਵਿਰੋਧ 'ਚ ਕੇਜਰੀਵਾਲ ਦਾ ਮਾਰਚ, ਪ੍ਰਧਾਨ ਮੰਤਰੀ ਨੂੰ ਮਿਲਣ ਤੋਂ ਪਹਿਲਾਂ ਹੀ ਪੁਲਿਸ ਨੇ ਰੋਕਿਆ
August 5, 2026 / main news
ਈ-20 ਪੈਟਰੋਲ ਦੇ ਵਿਰੋਧ 'ਚ ਕੇਜਰੀਵਾਲ ਦਾ ਮਾਰਚ, ਪ੍ਰਧਾਨ ਮੰਤਰੀ ਨੂੰ ਮਿਲਣ ਤੋਂ ਪਹਿਲਾਂ ਹੀ ਪੁਲਿਸ ਨੇ ਰੋਕਿਆ
ਨਵੀਂ ਦਿੱਲੀ: ਈ-20 ਪੈਟਰੋਲ ਦੇ ਮੁੱਦੇ 'ਤੇ ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਪਾਰਟੀ ਦੇ
ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ 100 ਲੋਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 2.33
ਲੱਖ ਤੋਂ ਵੱਧ ਦਸਤਖ਼ਤਾਂ ਵਾਲੀ ਪਟੀਸ਼ਨ ਸੌਂਪਣ ਲਈ ਪੈਦਲ ਮਾਰਚ ਕਰ ਰਹੇ ਸਨ,
ਪਰ ਦਿੱਲੀ ਪੁਲਿਸ ਨੇ ਉਨ੍ਹਾਂ ਨੂੰ ਰਸਤੇ ਵਿੱਚ ਹੀ ਰੋਕ ਲਿਆ। ਇਸ ਤੋਂ ਬਾਅਦ ਕੇਜਰੀਵਾਲ
ਸੜਕ 'ਤੇ ਧਰਨੇ 'ਤੇ ਬੈਠ ਗਏ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਲੋਕਾਂ ਦੀਆਂ ਚਿੰਤਾਵਾਂ ਨੂੰ
ਨਜ਼ਰਅੰਦਾਜ਼ ਕਰ ਰਹੀ ਹੈ ਅਤੇ ਈ-20 ਪੈਟਰੋਲ ਨੂੰ ਜ਼ਬਰਦਸਤੀ ਲਾਗੂ ਕਰ ਰਹੀ ਹੈ। ਇਸ ਮੌਕੇ ਮਨੀਸ਼ ਸਿਸੋਦੀਆ ਨੇ ਕਿਹਾ
ਕਿ ਜਦੋਂ ਲੋਕ ਮਾਈਲੇਜ ਘਟਣ ਅਤੇ ਇੰਜਣ ਨੂੰ ਨੁਕਸਾਨ ਦੀ ਸ਼ਿਕਾਇਤ ਕਰ ਰਹੇ ਹਨ ਤਾਂ ਸਰਕਾਰ ਨੂੰ
ਇਸ ਨੀਤੀ 'ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ। ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਵੀ ਕੇਂਦਰ ਦੀ
ਨੀਤੀ ਦੀ ਆਲੋਚਨਾ ਕੀਤੀ। ਪਾਰਟੀ ਨੇ ਚੇਤਾਵਨੀ ਦਿੱਤੀ ਕਿ ਜੇਕਰ ਈ-20 ਨੀਤੀ
ਵਾਪਸ ਨਾ ਲਈ ਗਈ ਤਾਂ ਇਸ ਮੁੱਦੇ 'ਤੇ ਦੇਸ਼-ਪੱਧਰੀ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ।
Arvind Kejriwa