ਸੁਖਬੀਰ ਬਾਦਲ ਦੀ PM ਮੋਦੀ ਨਾਲ ਮੁਲਾਕਾਤ ਨੇ ਛੇੜੀ ਨਵੀਂ ਸਿਆਸੀ ਚਰਚਾ
August 7, 2026 / main news
ਸੁਖਬੀਰ ਬਾਦਲ ਦੀ PM ਮੋਦੀ ਨਾਲ ਮੁਲਾਕਾਤ ਨੇ ਛੇੜੀ ਨਵੀਂ ਸਿਆਸੀ ਚਰਚਾ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਵਿਖੇ ਪ੍ਰਧਾਨ
ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਸੁਖਬੀਰ ਬਾਦਲ ਸਵੇਰੇ ਹੀ ਦਿੱਲੀ ਪਹੁੰਚੇ ਸਨ ਅਤੇ
ਉਨ੍ਹਾਂ ਨੇ ਪਾਰਲੀਮੈਂਟ ਹਾਊਸ ਦੇ ਅੰਦਰ ਪੀਐੱਮ ਮੋਦੀ ਨਾਲ ਮੁਲਾਕਾਤ ਕੀਤੀ।
ਦੋਵਾਂ ਆਗੂਆਂ ਦੀ ਇਸ ਮੁਲਾਕਾਤ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਗਰਮਾ ਗਈ ਹੈ।
ਪੰਜਾਬ ਵਿਧਾਨ ਸਭਾ ਚੋਣਾਂ ‘ਚ ਹੁਣ ਕਰੀਬ 4 ਮਹੀਨਿਆਂ ਦਾ ਸਮਾਂ ਬਾਕੀ ਰਹਿ ਗਿਆ ਹੈ। ਅਜਿਹੇ ‘ਚ
ਇਸ ਮੁਲਾਕਾਤ ਨੂੰ ਸਿਆਸੀ ਤੌਰ ‘ਤੇ ਅਹਿਮ ਮੰਨਿਆ ਜਾ ਰਿਹਾ ਹੈ ਅਤੇ ਚੋਣਾਂ ਤੋਂ ਪਹਿਲਾਂ ਅਕਾਲੀ
ਦਲ ਤੇ ਭਾਜਪਾ ਗੱਠਜੋੜ ਦੀ ਚਰਚਾ ਹੈ।
sukhbir singh badal meets pm narendra modi