ਇਸ ਸਾਲ ਨਹੀਂ ਪਵੇਗੀ ਠੰਡ? ਅਲ ਨੀਨੋ ਨੇ ਵਧਾਈ ਟੈਂਸ਼ਨ, ਕਿਸਾਨ ਤੋਂ ਕਾਰੋਬਾਰੀ ਤੱਕ ਚਿੰਤਾ! ਪੰਜਾਬ ਵਿੱਚ ਬੇਟੇ ਨੂੰ ਮੁਰਦਾ ਮੰਨ ਕੇ ਪਰਿਵਾਰ ਨੇ ਕੀਤਾ ਸੰਸਕਾਰ ਕੀ ਭਾਰਤ ਦੇ ਸਿਰ ਸਜੇਗਾ ਮਿਸ ਵਰਲਡ 2026 ਤਾਜ? ਅੰਮ੍ਰਿਤਸਰ ਸੂਰਮਾਸ ਨੇ ਬਾਰਿਸ਼ ਦੀ ਰੁਕਾਵਟ ਕਾਰਨ ਛੋਟੇ ਹੋਏ ਮੈਚ ਵਿੱਚ ਬਠਿੰਡਾ ਰੌਇਲਜ਼ ਖਿਲਾਫ਼ ਸ਼ਾਨਦਾਰ ਪ੍ਰਦਰਸ਼ਨ ਦਿਖਾਇਆ ਬਾਰਿਸ਼ ਦੇ ਪਾਣੀ ਵਿੱਚ ਪਈ ਇੱਕ ਬਿਜਲੀ ਦੀ ਤਾਰ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਕਰੰਟ ਲੱਗਣ ਨਾਲ ਮੌਤ ਕਪੂਰਥਲਾ ਦੇ ਸਿਵਲ ਹਸਪਤਾਲ ਵਿੱਚ ਇਮਰਜੈਂਸੀ ਵਾਰਡ ਵਿੱਚ ਇਲਾਜ ਕਰਵਾਉਣ ਲਈ ਆਏ 2 ਗੁੱਟਾਂ ਵਿੱਚ ਝੜਪ ਪਾਕਿਸਤਾਨ ਮਹਿਲਾ ਟੀਮ ਆਪਣੇ ਸਭ ਤੋਂ ਘੱਟ ਕੁੱਲ ਸਕੋਰ ਤੇ ਢਹਿ ਗਈ 8 ਤਾਮਿਲਨਾਡੂ ਇੰਜੀਨੀਅਰਿੰਗ ਵਿਦਿਆਰਥੀ ਕਾਰ ਦੇ ਐੱਨਐੱਚ ਤੇ ਗੈਰ-ਕਾਨੂੰਨੀ ਢੰਗ ਨਾਲ ਖੜ੍ਹੇ ਲੌਰੀ ਨਾਲ ਟੱਕਰ ਕਾਰਨ ਮਾਰੇ ਗਏ ਤੇਜ਼ ਰਫ਼ਤਾਰ ਟਰੈਕਟਰ ਨੇ ਵਿਦਿਆਰਥਣਾਂ ਨੂੰ ਰੌਂਦਿਆ, ਇੱਕ ਦੀ ਮੌਤ ਵੇਰਕਾ ਮਿਲਕ ਪਲਾਂਟ ਦੇ ਜੀ.ਐਮ. ਨੂੰ ਅਗਵਾ ਕਰਕੇ ਲੁੱਟਿਆ

ਮਲੇਰਕੋਟਲਾ ’ਚ ਕਾਂਗਰਸ ਦਾ ਅੰਦਰੂਨੀ ਕਲੇਸ਼ ਸਟੇਜ ’ਤੇ ਆਇਆ, ਜੱਸੀ ਨੂੰ ਰੋਕਣ ’ਤੇ ਹੰਗਾਮਾ; ਵੜਿੰਗ ਨੇ ਸੰਭਾਲਿਆ ਮੋਰਚਾ

ਮਲੇਰਕੋਟਲਾ ’ਚ ਕਾਂਗਰਸ ਦਾ ਅੰਦਰੂਨੀ ਕਲੇਸ਼ ਸਟੇਜ ’ਤੇ ਆਇਆ, ਜੱਸੀ ਨੂੰ


ਮਲੇਰਕੋਟਲਾ ’ਚ ਕਾਂਗਰਸ ਦਾ ਅੰਦਰੂਨੀ ਕਲੇਸ਼ ਸਟੇਜ ’ਤੇ ਆਇਆ, ਜੱਸੀ ਨੂੰ ਰੋਕਣ ’ਤੇ ਹੰਗਾਮਾ; ਵੜਿੰਗ ਨੇ ਸੰਭਾਲਿਆ ਮੋਰਚਾ

ਮਲੇਰਕੋਟਲਾ ਵਿੱਚ ਕਾਂਗਰਸ ਦੀ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਦੇ ਆਖ਼ਰੀ ਦਿਨ ਪਾਰਟੀ ਦੀ ਅੰਦਰੂਨੀ ਧੜੇਬੰਦੀ ਖੁੱਲ੍ਹ ਕੇ ਸਾਹਮਣੇ ਆ ਗਈ। ਸਮਾਗਮ ਦੌਰਾਨ ਸਟੇਜ ’ਤੇ ਚੜ੍ਹਨ ਨੂੰ ਲੈ ਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿਚਾਲੇ ਤਕਰਾਰ ਹੋ ਗਈ, ਜਿਸ ਤੋਂ ਬਾਅਦ ਮਾਹੌਲ ਕਾਫ਼ੀ ਤਣਾਅਪੂਰਨ ਬਣ ਗਿਆ।
ਜਾਣਕਾਰੀ ਮੁਤਾਬਕ ਜਦੋਂ ਸਾਬਕਾ ਵਿਧਾਇਕ ਜਸਵੀਰ ਸਿੰਘ ਜੱਸੀ ਸਟੇਜ ਵੱਲ ਵਧੇ ਤਾਂ ਸਾਬਕਾ ਮੰਤਰੀ ਰਜ਼ੀਆ ਸੁਲਤਾਨਾ ਦੇ ਸਮਰਥਕਾਂ ਵੱਲੋਂ ਉਨ੍ਹਾਂ ਨੂੰ ਰੋਕ ਦਿੱਤਾ ਗਿਆ। ਇਸ ਤੋਂ ਬਾਅਦ ਦੋਵਾਂ ਧਿਰਾਂ ਦੇ ਸਮਰਥਕ ਆਹਮੋ-ਸਾਹਮਣੇ ਹੋ ਗਏ ਅਤੇ ਆਪਣੇ-ਆਪਣੇ ਆਗੂਆਂ ਦੇ ਹੱਕ ਵਿੱਚ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।
ਹੰਗਾਮਾ ਵਧਦਾ ਦੇਖ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਖ਼ੁਦ ਸਟੇਜ ਤੋਂ ਹੇਠਾਂ ਆਉਣਾ ਪਿਆ। ਉਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਵਰਕਰਾਂ ਨੂੰ ਸ਼ਾਂਤ ਕਰਵਾਇਆ ਅਤੇ ਸਥਿਤੀ ਨੂੰ ਕਾਬੂ ਵਿੱਚ ਕੀਤਾ।
ਇਸ ਸਮਾਗਮ ਵਿੱਚ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਅਤੇ ਰਾਜਾ ਵੜਿੰਗ ਨੇ ਸ਼ਿਰਕਤ ਕੀਤੀ। ਦੋਵਾਂ ਆਗੂਆਂ ਵੱਲੋਂ ਪਾਰਟੀ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦਾ ਸੁਨੇਹਾ ਦਿੱਤਾ ਗਿਆ। ਹਾਲਾਂਕਿ ਮਲੇਰਕੋਟਲਾ ਦੀ ਘਟਨਾ ਨੇ ਕਾਂਗਰਸ ਅੰਦਰ ਚੱਲ ਰਹੀ ਧੜੇਬੰਦੀ ’ਤੇ ਮੁੜ ਸਵਾਲ ਖੜ੍ਹੇ ਕਰ ਦਿੱਤੇ ਹਨ।
ਉਧਰ, ਖੰਨਾ ਵਿੱਚ ਵੀ ਕਾਂਗਰਸ ਦੀ ਅੰਦਰੂਨੀ ਸਿਆਸਤ ਸਰਗਰਮ ਨਜ਼ਰ ਆਈ। ਚੰਨੀ ਧੜੇ ਦੇ ਸਮਰਥਕਾਂ ਵੱਲੋਂ ਵੱਡੇ ਪੱਧਰ ’ਤੇ ਹੋਰਡਿੰਗਜ਼ ਲਗਾ ਕੇ ਵਰਕਰਾਂ ਨੂੰ ਮੀਟਿੰਗ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਗਈ ਹੈ।
ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਪਿਛਲੇ 9 ਦਿਨਾਂ ਦੌਰਾਨ ਹੋਈਆਂ ਮੀਟਿੰਗਾਂ ਦੀ ਹੁਣ ਸਮੀਖਿਆ ਕੀਤੀ ਜਾਵੇਗੀ। ਖੰਨਾ ਦਾ ਪ੍ਰੋਗਰਾਮ ਮੁਕੰਮਲ ਕਰਨ ਤੋਂ ਬਾਅਦ ਭੂਪੇਸ਼ ਬਘੇਲ ਅਤੇ ਰਾਜਾ ਵੜਿੰਗ ਚੰਡੀਗੜ੍ਹ ਪਹੁੰਚਣਗੇ, ਜਿੱਥੇ ਪਾਰਟੀ ਦੇ ਸੀਨੀਅਰ ਅਹੁਦੇਦਾਰਾਂ ਨਾਲ ਅਹਿਮ ਬੈਠਕ ਹੋਵੇਗੀ।
ਇਸ ਬੈਠਕ ਵਿੱਚ ਪਿਛਲੇ 9 ਦਿਨਾਂ ਦੀਆਂ ਸਾਰੀਆਂ ਗਤੀਵਿਧੀਆਂ ਦੀ ਸਮੀਖਿਆ ਕਰਕੇ ਵਿਸਥਾਰਤ ਰਿਪੋਰਟ ਤਿਆਰ ਕੀਤੀ ਜਾਵੇਗੀ। ਇਹ ਰਿਪੋਰਟ ਅਗਲੇ ਦਿਨ ਦਿੱਲੀ ਵਿੱਚ ਕਾਂਗਰਸ ਦੇ ਰਾਸ਼ਟਰੀ ਸੰਗਠਨ ਮਹਾਸਚਿਵ ਕੇ.ਸੀ. ਵੇਣੂਗੋਪਾਲ ਨੂੰ ਸੌਂਪੀ ਜਾਣੀ ਹੈ।

Congress malerkotla clash


Sports/Health/Entertainmant

Advertise Here

Reach thousands of visitors daily. High-visibility premium placement.

Get Started
Latest