ਚੰਡੀਗੜ੍ਹ ਦੇ ਸਕੂਲਾਂ 'ਚ ਛੁੱਟੀਆਂ ਫਿਰ ਵਧੀਆਂ, ਹੁਣ ਇਸ ਦਿਨ ਤੱਕ ਬੰਦ ਰਹਿਣਗੇ ਸਕੂਲ
January 13, 2026 / main news
Punjabi Pehchan /
Chandigarh
ਚੰਡੀਗੜ੍ਹ ਦੇ ਸਕੂਲਾਂ 'ਚ ਛੁੱਟੀਆਂ ਫਿਰ ਵਧੀਆਂ, ਹੁਣ ਇਸ ਦਿਨ ਤੱਕ ਬੰਦ ਰਹਿਣਗੇ ਸਕੂਲ
ਚੰਡੀਗੜ੍ਹ, 13 January 2026 : ਚੰਡੀਗੜ੍ਹ ਵਿੱਚ ਪੈ ਰਹੀ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਸਿੱਖਿਆ ਵਿਭਾਗ ਨੇ ਬੱਚਿਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਤੀਜੀ ਵਾਰ ਸਰਦੀਆਂ ਦੀਆਂ ਛੁੱਟੀਆਂ ਵਧਾਉਣ ਦਾ ਐਲਾਨ ਕੀਤਾ ਹੈ। ਨਵੇਂ ਹੁਕਮਾਂ ਮੁਤਾਬਕ ਹੁਣ 17 ਜਨਵਰੀ ਤੱਕ ਸਕੂਲ ਬੰਦ ਰਹਿਣਗੇ।
ਵਿਭਾਗ ਨੇ ਸਾਫ ਕੀਤਾ ਹੈ ਕਿ ਪਹਿਲੀ ਤੋਂ ਅੱਠਵੀਂ ਜਮਾਤ ਦੇ ਨਾਲ-ਨਾਲ 9ਵੀਂ ਅਤੇ 11ਵੀਂ (ਨਾਨ-ਬੋਰਡ ਕਲਾਸਾਂ) ਦੇ ਵਿਦਿਆਰਥੀਆਂ ਨੂੰ ਸਕੂਲ ਨਹੀਂ ਬੁਲਾਇਆ ਜਾਵੇਗਾ। ਹਾਲਾਂਕਿ, ਪੜ੍ਹਾਈ ਜਾਰੀ ਰੱਖਣ ਲਈ ਅਧਿਆਪਕ ਸਵੇਰੇ 9 ਵਜੇ ਸਕੂਲ ਪਹੁੰਚਣਗੇ ਅਤੇ ਆਨਲਾਈਨ ਕਲਾਸਾਂ ਰਾਹੀਂ ਬੱਚਿਆਂ ਨੂੰ ਪੜ੍ਹਾਉਣਗੇ।"
Powered by
Holidays in chandigarh schools extended again now schools will remain closed till this day