ਵਿਜਯਾ ਦਸ਼ਮੀ ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਈ ਜਾ ਰਹੀ ਹੈ ਅਮਿਤ ਸ਼ਾਹ ਦੀ ਯਾਤਰਾ ਤੋਂ ਕੁਝ ਘੰਟੇ ਪਹਿਲਾਂ ਮਾਨਸਾ ਵਿੱਚ ਗੋਲੀਬਾਰੀ ਦਿਲਜੀਤ ਦੋਸਾਂਝ ਸਮੇਤ ਪੰਜਾਬੀ ਕਲਾਕਾਰਾਂ ਨੇ ਝੋਟਾ ਲਈ ਇਨਸਾਫ਼ ਦੀ ਮੰਗ ਕੀਤੀ ਵਿਭਿੰਨਤਾ ਦੇ ਬਾਵਜੂਦ ਕਪਾਹ ਉਤਪਾਦਕਾਂ ਲਈ ਕੋਈ ਪੈਕੇਜ ਨਹੀਂ: ਕੇਬੀਐਸ ਸਿੱਧੂ ਗ਼ੈਰਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਝੋਟਾ ਹਤਿਆਕਾਂਡ ਵਿੱਚ ਵੱਡੀ ਕਾਰਵਾਈ, ਆਪ ਵਿਧਾਇਕਾਂ ਦੇ ਘਰਾਂ 'ਤੇ ਲਾਨਤ ਪੱਤਰ ਦੇਣ ਪਹੁੰਚੇ ਕਿਸਾਨ ਬ੍ਰੇਕਿੰਗ ਨਿਊਜ਼ - ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਕੈਦ ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ

ਵੱਡੀ ਖ਼ਬਰ : ਲਾਲ ਕਿਲ੍ਹੇ ਦੇ ਨੇੜੇ ਕਾਰ 'ਚ ਭਿਆਨਕ ਧਮਾਕਾ, 8 ਲੋਕਾਂ ਦੀ ਮੌ*ਤ

ਵੱਡੀ ਖ਼ਬਰ : ਲਾਲ ਕਿਲ੍ਹੇ ਦੇ ਨੇੜੇ ਕਾਰ 'ਚ ਭਿਆਨਕ ਧਮਾਕਾ, 8 ਲੋਕਾਂ ਦ


Punjabi Pehchan / New Delhi

ਵੱਡੀ ਖ਼ਬਰ : ਲਾਲ ਕਿਲ੍ਹੇ ਦੇ ਨੇੜੇ ਕਾਰ 'ਚ ਭਿਆਨਕ ਧਮਾਕਾ, 8 ਲੋਕਾਂ ਦੀ ਮੌ*ਤ
ਲਾਈਵ ਪੰਜਾਬੀ ਟੀਵੀ ਬਿਊਰੋ
ਨਵੀਂ ਦਿੱਲੀ, 10 ਨਵੰਬਰ 2025: ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਅੱਜ ਸ਼ਾਮ ਇੱਕ ਭਿਆਨਕ ਧਮਾਕੇ ਨੇ ਲੋਕਾਂ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ। ਇਹ ਧਮਾਕਾ ਲਾਲ ਕਿਲ੍ਹੇ ਦੇ ਨੇੜੇ, ਮੈਟਰੋ ਸਟੇਸ਼ਨ ਗੇਟ ਨੰਬਰ 1 ਦੇ ਕੋਲ ਖੜ੍ਹੀ ਇੱਕ ਕਾਰ ਵਿੱਚ ਹੋਇਆ। ਧਮਾਕਾ ਇੰਨਾ ਜ਼ੋਰਦਾਰ ਸੀ ਕਿ ਕੁਝ ਸਕਿੰਟਾਂ ਵਿੱਚ ਹੀ ਕਾਰ ਅੱਗ ਦੀ ਲਪੇਟ ਵਿੱਚ ਆ ਗਈ ਅਤੇ ਨੇੜੇ ਖੜ੍ਹੀਆਂ ਹੋਰ ਦੋ ਕਾਰਾਂ ਵੀ ਸੜ ਕੇ ਸੁਆਹ ਹੋ ਗਈਆਂ।
ਧਮਾਕੇ ਦੀ ਖ਼ਬਰ ਮਿਲਦਿਆਂ ਹੀ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਤੁਰੰਤ ਮੌਕੇ 'ਤੇ ਪਹੁੰਚ ਗਈਆਂ। ਪੰਜ ਫਾਇਰ ਇੰਜਣਾਂ ਨੇ ਕਾਫੀ ਮੁਸ਼ਕਿਲ ਨਾਲ ਅੱਗ 'ਤੇ ਕਾਬੂ ਪਾਇਆ। ਪ੍ਰਾਰੰਭਿਕ ਜਾਣਕਾਰੀ ਮੁਤਾਬਕ, ਇਸ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ, ਜਦਕਿ ਕੁਝ ਲੋਕ ਜਖਮੀ ਹੋਏ ਹਨ, ਜਿਨ੍ਹਾਂ ਨੂੰ ਨੇੜਲੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਕਾਰਨ ਦੀ ਜਾਂਚ ਜਾਰੀ
ਪਹਿਲੀ ਦ੍ਰਿਸ਼ਟੀ 'ਚ ਪੁਲਿਸ ਨੂੰ ਸ਼ੱਕ ਹੈ ਕਿ ਧਮਾਕਾ ਕਾਰ ਵਿੱਚ ਗੈਸ ਲੀਕ ਹੋਣ ਕਾਰਨ ਹੋ ਸਕਦਾ ਹੈ, ਪਰ ਇਹ ਸਪੱਸ਼ਟ ਨਹੀਂ ਹੋਇਆ ਕਿ ਇਹ ਸੀਐਨਜੀ ਵਿਸਫੋਟ ਸੀ ਜਾਂ ਕਿਸੇ ਹੋਰ ਕਿਸਮ ਦਾ ਧਮਾਕਾ। ਵਿਸਫੋਟ ਸਥਲ 'ਤੇ ਬੰਬ ਡਿਸਪੋਜ਼ਲ ਸਕਵਾਡ ਅਤੇ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ ਹੈ, ਜੋ ਹਰ ਪਹਿਲੂ ਦੀ ਜਾਂਚ ਕਰ ਰਹੀਆਂ ਹਨ। ਅਧਿਕਾਰੀਆਂ ਨੇ ਕਿਹਾ ਹੈ ਕਿ ਸਹੀ ਕਾਰਣ ਦਾ ਖੁਲਾਸਾ ਜਾਂਚ ਪੂਰੀ ਹੋਣ 'ਤੇ ਹੀ ਹੋਵੇਗਾ।
ਫਾਇਰ ਵਿਭਾਗ ਦਾ ਬਿਆਨ
ਦਿੱਲੀ ਫਾਇਰ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਾਮ ਲਗਭਗ 6:30 ਵਜੇ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਨੇੜੇ ਕਾਰ ਧਮਾਕੇ ਦੀ ਸੂਚਨਾ ਮਿਲੀ ਸੀ। ਅੱਗ ਦੇ ਸ਼ੋਲਿਆਂ ਨੇ ਤਿੰਨ ਹੋਰ ਵਾਹਨਾਂ ਨੂੰ ਵੀ ਘੇਰ ਲਿਆ, ਜਿਨ੍ਹਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ।
ਚਸ਼ਮਦੀਦ ਦਾ ਖੁਲਾਸਾ
ਇੱਕ ਸਥਾਨਕ ਦੁਕਾਨਦਾਰ ਨੇ ਦੱਸਿਆ, “ਧਮਾਕਾ ਇੰਨਾ ਜ਼ਬਰਦਸਤ ਸੀ ਕਿ ਨੇੜਲੇ ਘਰਾਂ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਲੋਕ ਦਹਿਸ਼ਤ ਵਿੱਚ ਦੌੜ ਪਏ। ਕੁਝ ਸਕਿੰਟਾਂ ਵਿੱਚ ਅੱਗ ਨੇ ਕਈ ਵਾਹਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ।”
ਘਟਨਾ ਤੋਂ ਬਾਅਦ ਇਲਾਕੇ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ ਅਤੇ ਸੁਰੱਖਿਆ ਏਜੰਸੀਆਂ ਮੌਕੇ 'ਤੇ ਮੌਜੂਦ ਹਨ। ਪੁਲਿਸ ਨੇ ਕਿਹਾ ਕਿ ਜਦ ਤੱਕ ਪੂਰੀ ਜਾਂਚ ਨਹੀਂ ਹੋ ਜਾਂਦੀ, ਧਮਾਕੇ ਦੇ ਕਾਰਨ ਬਾਰੇ ਕੁਝ ਕਹਿਣਾ ਜਲਦਬਾਜ਼ੀ ਹੋਵੇਗੀ।

Powered by

Big news terrible explosion in a car near the red fort 8 people killed


Sports/Health/Entertainmant

Advertise Here

Reach thousands of visitors daily. High-visibility premium placement.

Get Started
Latest