ਹਲਵਾਰਾ ਏਅਰਪੋਰਟ ’ਤੇ ਉਡਾਣ ਭਰਨ ਤੋਂ ਪਹਿਲਾਂ ਜਹਾਜ਼ ’ਚ ਆਈ ਜ਼ੋਰਦਾਰ ਆਵਾਜ਼, 4 ਘੰਟੇ ਬਾਅਦ ਦਿੱਲੀ ਲਈ ਰਵਾਨਾ ਹੋਈ ਫਲਾਈਟ    ਮਲੇਰਕੋਟਲਾ ’ਚ ਕਾਂਗਰਸ ਦਾ ਅੰਦਰੂਨੀ ਕਲੇਸ਼ ਸਟੇਜ ’ਤੇ ਆਇਆ, ਜੱਸੀ ਨੂੰ ਰੋਕਣ ’ਤੇ ਹੰਗਾਮਾ; ਵੜਿੰਗ ਨੇ ਸੰਭਾਲਿਆ ਮੋਰਚਾ    ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ    ਸੁਖਬੀਰ ਬਾਦਲ ਦੀ PM ਮੋਦੀ ਨਾਲ ਮੁਲਾਕਾਤ ਨੇ ਛੇੜੀ ਨਵੀਂ ਸਿਆਸੀ ਚਰਚਾ    ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਸੰਸਦੀ ਬੋਰਡ ਦਾ ਗਠਨ    ਸ੍ਰੀ ਹਰਿਮੰਦਰ ਸਾਹਿਬ ਲਾਈਵ: ਹੁਣ 1000 ਤੋਂ ਵੱਧ ਪਲੇਟਫਾਰਮਾਂ ਰਾਹੀਂ ਦੁਨੀਆ ਭਰ ਵਿੱਚ ਹੋਵੇਗਾ ਗੁਰਬਾਣੀ ਦਾ ਪ੍ਰਸਾਰਣ    ਮੈਟਾ 'ਤੇ ਕੇਜਰੀਵਾਲ ਦੇ ਗੰਭੀਰ ਦੋਸ਼, ਕਿਹਾ- ਭਾਰਤ 'ਚ ਮੇਰਾ ਇੰਸਟਾਗ੍ਰਾਮ ਅਕਾਊਂਟ ਬਿਨਾਂ ਕਾਰਨ ਕੀਤਾ ਬੰਦ    ਮੈਟਾ 'ਤੇ ਕੇਜਰੀਵਾਲ ਦੇ ਗੰਭੀਰ ਦੋਸ਼, ਕਿਹਾ- ਭਾਰਤ 'ਚ ਮੇਰਾ ਇੰਸਟਾਗ੍ਰਾਮ ਅਕਾਊਂਟ ਬਿਨਾਂ ਕਾਰਨ ਕੀਤਾ ਬੰਦ    ਮੁੱਖ ਮੰਤਰੀ ਸਿਹਤ ਯੋਜਨਾ ਨੇ ਬਦਲੀਆਂ ਲੱਖਾਂ ਪਰਿਵਾਰਾਂ ਦੀਆਂ ਜ਼ਿੰਦਗੀਆਂ, 2.91 ਲੱਖ ਮਰੀਜ਼ਾਂ ਨੂੰ ਮਿਲਿਆ ₹1,044 ਕਰੋੜ ਦਾ ਮੁਫ਼ਤ ਇਲਾਜ    ਮੁੱਖ ਮੰਤਰੀ ਸਿਹਤ ਯੋਜਨਾ ਨੇ ਬਦਲੀਆਂ ਲੱਖਾਂ ਪਰਿਵਾਰਾਂ ਦੀਆਂ ਜ਼ਿੰਦਗੀਆਂ, 2.91 ਲੱਖ ਮਰੀਜ਼ਾਂ ਨੂੰ ਮਿਲਿਆ ₹1,044 ਕਰੋੜ ਦਾ ਮੁਫ਼ਤ ਇਲਾਜ   
SYL ਮੁੱਦੇ 'ਤੇ ਅੱਜ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਅਹਿਮ ਮੀਟਿੰਗ
July 9, 2025
Important-Meeting-Of-Punjab-And-

Punjabi Pehchan /

ਪੰਜਾਬ, 09 ਜੁਲਾਈ 2025: ਅੱਜ 9 ਜੁਲਾਈ ਨੂੰ ਪੰਜਾਬ ਅਤੇ ਹਰਿਆਣਾ ਵਿਚਕਾਰ ਸਤਲੁਜ-ਯਮੁਨਾ ਲਿੰਕ (SYL) ਸਬੰਧੀ ਦਿੱਲੀ ਵਿੱਚ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਕੇਂਦਰ ਦੇ ਯਤਨਾਂ ਸਦਕਾ ਹੋ ਰਹੀ ਹੈ ਅਤੇ ਇਹ ਚੌਥੇ ਪੜਾਅ ਦੀ ਮੀਟਿੰਗ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋ ਗਏ ਹਨ। ਇਹ ਨਵੇਂ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਦੀ ਅਗਵਾਈ ਹੇਠ ਪਹਿਲੀ ਮੀਟਿੰਗ ਹੈ। ਇਸ ਤੋਂ ਪਹਿਲਾਂ ਹੋਈਆਂ ਮੀਟਿੰਗਾਂ ਬੇਸਿੱਟਾ ਰਹੀਆਂ ਹਨ।

ਜਾਣਕਾਰੀ ਮੁਤਾਬਕ 212 ਕਿਲੋਮੀਟਰ ਲੰਬੀ ਸਤਲੁਜ-ਯਮੁਨਾ ਲਿੰਕ ਨਹਿਰ ਵਿੱਚੋਂ 92 ਕਿਲੋਮੀਟਰ ਹਰਿਆਣਾ ਵਿੱਚ ਪੈਂਦਾ ਹੈ, ਜਿਸਦੀ ਉਸਾਰੀ ਹੋ ਚੁੱਕੀ ਹੈ। ਜਦੋਂ ਕਿ ਪੰਜਾਬ ਦੇ ਹਿੱਸੇ ਦੇ 122 ਕਿਲੋਮੀਟਰ ਦਾ ਨਿਰਮਾਣ ਕਾਰਜ ਲੰਬਿਤ ਹੈ। ਸੁਪਰੀਮ ਕੋਰਟ ਨੇ ਜਨਵਰੀ 2002 ਵਿੱਚ ਹਰਿਆਣਾ ਦੇ ਹੱਕ ਵਿੱਚ ਫੈਸਲਾ ਦਿੱਤਾ ਸੀ ਅਤੇ ਪੰਜਾਬ ਨੂੰ ਨਹਿਰ ਬਣਾਉਣ ਦਾ ਨਿਰਦੇਸ਼ ਦਿੱਤਾ ਸੀ। ਪਰ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 2004 ਵਿੱਚ ਵਿਧਾਨ ਸਭਾ ਵਿੱਚ ਇੱਕ ਕਾਨੂੰਨ ਪਾਸ ਕਰਕੇ 1981 ਦੇ ਸਮਝੌਤੇ ਨੂੰ ਰੱਦ ਕਰ ਦਿੱਤਾ ਸੀ।

Read More: ਪੰਜਾਬ ਤੇ ਹਰਿਆਣਾ ਵਿਚਕਾਰ SYL ਵਿਵਾਦ 'ਤੇ ਸੁਪਰੀਮ ਕੋਰਟ ਵਿਚ ਸੁਣਵਾਈ

Powered by Froala Editor

Important Meeting Of Punjab And Haryana Chief Ministers On SYL Issue Today


Recommended Posts