SYL ਮੁੱਦੇ 'ਤੇ ਅੱਜ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਅਹਿਮ ਮੀਟਿੰਗ
July 9, 2025 / politics
Punjabi Pehchan /
ਪੰਜਾਬ, 09 ਜੁਲਾਈ 2025: ਅੱਜ 9 ਜੁਲਾਈ ਨੂੰ ਪੰਜਾਬ ਅਤੇ ਹਰਿਆਣਾ ਵਿਚਕਾਰ ਸਤਲੁਜ-ਯਮੁਨਾ ਲਿੰਕ (SYL) ਸਬੰਧੀ ਦਿੱਲੀ ਵਿੱਚ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਕੇਂਦਰ ਦੇ ਯਤਨਾਂ ਸਦਕਾ ਹੋ ਰਹੀ ਹੈ ਅਤੇ ਇਹ ਚੌਥੇ ਪੜਾਅ ਦੀ ਮੀਟਿੰਗ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋ ਗਏ ਹਨ। ਇਹ ਨਵੇਂ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਦੀ ਅਗਵਾਈ ਹੇਠ ਪਹਿਲੀ ਮੀਟਿੰਗ ਹੈ। ਇਸ ਤੋਂ ਪਹਿਲਾਂ ਹੋਈਆਂ ਮੀਟਿੰਗਾਂ ਬੇਸਿੱਟਾ ਰਹੀਆਂ ਹਨ।
ਜਾਣਕਾਰੀ ਮੁਤਾਬਕ 212 ਕਿਲੋਮੀਟਰ ਲੰਬੀ ਸਤਲੁਜ-ਯਮੁਨਾ ਲਿੰਕ ਨਹਿਰ ਵਿੱਚੋਂ 92 ਕਿਲੋਮੀਟਰ ਹਰਿਆਣਾ ਵਿੱਚ ਪੈਂਦਾ ਹੈ, ਜਿਸਦੀ ਉਸਾਰੀ ਹੋ ਚੁੱਕੀ ਹੈ। ਜਦੋਂ ਕਿ ਪੰਜਾਬ ਦੇ ਹਿੱਸੇ ਦੇ 122 ਕਿਲੋਮੀਟਰ ਦਾ ਨਿਰਮਾਣ ਕਾਰਜ ਲੰਬਿਤ ਹੈ। ਸੁਪਰੀਮ ਕੋਰਟ ਨੇ ਜਨਵਰੀ 2002 ਵਿੱਚ ਹਰਿਆਣਾ ਦੇ ਹੱਕ ਵਿੱਚ ਫੈਸਲਾ ਦਿੱਤਾ ਸੀ ਅਤੇ ਪੰਜਾਬ ਨੂੰ ਨਹਿਰ ਬਣਾਉਣ ਦਾ ਨਿਰਦੇਸ਼ ਦਿੱਤਾ ਸੀ। ਪਰ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 2004 ਵਿੱਚ ਵਿਧਾਨ ਸਭਾ ਵਿੱਚ ਇੱਕ ਕਾਨੂੰਨ ਪਾਸ ਕਰਕੇ 1981 ਦੇ ਸਮਝੌਤੇ ਨੂੰ ਰੱਦ ਕਰ ਦਿੱਤਾ ਸੀ।
Read More:
Powered by
Important meeting of punjab and haryana chief ministers on syl issue today