ਅਗਵਾ ਅਤੇ ਲੁੱਟ ਦੇ ਮਾਮਲੇ ਵਿੱਚ ਮਨਬੀਰ ਸਿੰਘ ਚਾਹਲ ਦੀ ਭਾਲ; ਪੀਅਰਸ ਕਾਊਂਟੀ ਸ਼ੈਰਿਫ਼ ਵੱਲੋਂ ਲੋਕਾਂ ਨੂੰ ਮਦਦ ਦੀ ਅਪੀਲ ਭਗਵੰਤ ਮਾਨ ਨੇ ਦਿੱਲੀ ਏਅਰਪੋਰਟ ਤੇ ਪਰੇਸ਼ਾਨੀ ਲਈ ਈਸੀਆਈ ਗਿਆਨੇਸ਼ ਕੁਮਾਰ ਨੂੰ ਦੋਸ਼ੀ ਠਹਿਰਾਇਆ ਐਸਏਡੀ ਨੇ ਪੰਜਾਬ ਰਾਜਪਾਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਰਖਾਸਤ ਕਰਨ ਦੀ ਅਪੀਲ ਕੀਤੀ ਭਾਜਪਾ ਨੇ ਪੰਜਾਬ ਵਿਧਾਨਸਭਾ ਵਿੱਚ ਐਸਆਈਆਰ ਪ੍ਰਸਤਾਵ ਤੇ ਆਪ ਤੇ ਧਿਆਨ ਭਟਕਾਉਣ ਦੀ ਚਾਲ ਦਾ ਦੋਸ਼ ਲਾਇਆ ਮੇਲਾਨੀਆ ਟਰੰਪ ਦੀ ਪਹਿਲਕਦਮੀ ਤੇ ਯੂਕਰੇਨ ਦੇ ਓਲੇਸ਼ਕੀ ਸ਼ਹਿਰ ਚ ਜੰਗਬੰਦੀ ਦਾ ਐਲਾਨ ਆਲੂ ਉਤਪਾਦਾਂ ਦੀਆਂ ਕੀਮਤਾਂ ਵਧਾਉਣ ਦੇ ਦੋਸ਼ ਤਹਿਤ ਕੈਨੇਡਾ ਦੀਆਂ ਦੋ ਵੱਡੀਆਂ ਕੰਪਨੀਆਂ ਖ਼ਿਲਾਫ਼ ਮੁਕੱਦਮਾ ਜਾਰਡਨ ਦੇ ਚਰਚ ਚ ਗੋਲੀਬਾਰੀ, 7 ਲੋਕਾਂ ਦੀ ਮੌਤ ਮੁੰਬਈ ਏਅਰਪੋਰਟ ਕਸਟਮ ਨੇ ਸੀਐਸਐਮਆਈਏ ਤੇ ਸੋਨੇ ਦੀ ਤਸਕਰੀ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਸਾਊਦੀ ਅਰਬ ਦੇ ਜੱਦਾ, ਰਿਆਧ ਲਈ ਉਡਾਣਾਂ 10 ਅਤੇ 30 ਨਵੰਬਰ ਤੱਕ ਮੁਅੱਤਲ ਕੀਤੀਆਂ ਜਲੰਧਰ ਵਿੱਚ ਤੇਜ਼ ਰਫ਼ਤਾਰ ਕਾਰ ਪੇੜ ਨਾਲ ਟਕਰਾਈ,

ਬਠਿੰਡਾ ਦੇ ਬਾਬਾ ਦੀਪ ਸਿੰਘ ਨਗਰ 'ਚ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ

ਬਠਿੰਡਾ ਦੇ ਬਾਬਾ ਦੀਪ ਸਿੰਘ ਨਗਰ 'ਚ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬ


ਬਠਿੰਡਾ ਦੇ ਬਾਬਾ ਦੀਪ ਸਿੰਘ ਨਗਰ 'ਚ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ

ਬਠਿੰਡਾ ਦੇ ਬਾਬਾ ਦੀਪ ਸਿੰਘ ਨਗਰ ਵਿਚ ਪਵਿੱਤਰ ਗੁਟਕਾ ਸਾਹਿਬ ਦੀ ਬੇਅਦਬੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦਾ ਪਤਾ ਲਗਦਿਆਂ ਹੀ ਸਥਾਨਕ ਪੁਲਿਸ ਪ੍ਰਸਾਸ਼ਨ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਅਤੇ ਸ੍ਰੋਮਣੀ ਗੁਰੁਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਮੌਕੇ 'ਤੇ ਪੁੱਜੀ। ਜਥੇਦਾਰ ਬਾਬਾ ਟੇਕ ਸਿੰਘ ਨੇ ਦੱਸਿਆ ਕਿ ਅੱਜ ਦਿਨ ਚੜਦੇ ਹੀ ਉਨ੍ਹਾਂ ਨੂੰ ਬਠਿੰਡਾ ਦੇ ਬਾਬਾ ਦੀਪ ਸਿੰਘ ਨਗਰ ਵਿਚ ਸਥਿਤ ਗੁਰਦੁਆਰਾ ਬਾਬਾ ਸ਼ਹੀਦ ਦੀਪ ਸਿੰਘ ਨਜਦੀਕ ਪਾਵਨ ਗੁਟਕਾ ਸਾਹਿਬ ਦੇ ਕੁਝ ਅੰਗ ਪਾੜ ਕੇ ਗਲੀ ਵਿਚ ਖਿਲਾਰ ਕੇ ਬੇਅਦਬੀ ਕਰਨ ਦੀ ਸੂਚਨਾ ਮਿਲੀ ਸੀ, ਜਿਸ ਬਾਅਦ ਉਨ੍ਹਾਂ ਆ ਕੇ ਦੇਖਿਆ ਤਾਂ ਜਾਪ ਅਤੇ ਜਪੁਜੀ ਕੁਝ ਅੰਗਾਂ ਦੀ ਬੇਅਦਬੀ ਕੀਤੀ ਗਈ ਸੀ। ਸਿੰਘ ਸਾਹਿਬ ਨੇ ਦੋਸ਼ ਲਗਾਏ ਕਿ ਇਹ ਸਭ ਕੁਝ ਸਿੱਖ ਕੌਮ ਅਤੇ ਸਿੱਖ ਧਰਮ ਵਿਰੋਧੀ ਏਜੰਸੀਆਂ ਵਲੋਂ ਕਰਵਾਇਆ ਜਾ ਰਿਹਾ ਤੇ ਅਜਿਹਾ ਜਾਣ ਬੁੱਝ ਕੇ ਕੀਤਾ ਜਾ ਰਿਹਾ, ਜੋ ਬਹੁਤ ਨਿੰਦਣਯੋਗ ਹੈ।
ਉਨ੍ਹਾਂ ਕਿਹਾ ਕਿ ਉਕਤ ਮਾਮਲੇ ਦੀ ਜਾਂਚ ਲਈ ਕਮੇਟੀ ਬਣਾ ਦਿੱਤੀ ਗਈ ਹੈ ਅਤੇ ਉਨ੍ਹਾਂ ਨੇ ਬਠਿੰਡਾ ਦੇ ਜ਼ਿਲ੍ਹਾ ਪੁਲਿਸ ਮੁਖੀ ਨਾਲ ਵੀ ਗੱਲਬਾਤ ਕਰਕੇ ਤੁਰੰਤ ਕਾਨੂੰਨੀ ਕਾਰਵਾਈ ਕਰਨ ਦੇ ਨਾਲ -ਨਾਲ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਤੁਰੰਤ ਲੱਭ ਕੇ ਗ੍ਰਿਫਤਾਰ ਕਰਨ ਲਈ ਕਿਹਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਸੀ ਕਿ ਜਾਂਚ ਲਈ ਵੱਖ -ਵੱਖ ਟੀਮਾਂ ਬਣਾ ਦਿੱਤੀਆਂ ਹਨ ਤੇ ਘਟਨਾ ਨੇੜਲੇ ਸੀ. ਸੀ. ਟੀ. ਵੀ. ਕੈਮਰੇ ਖੰਘਾਲੇ ਜਾ ਰਹੇ ਹਨ।

Beadbi Bathinda


Sports/Health/Entertainmant

Advertise Here

Reach thousands of visitors daily. High-visibility premium placement.

Get Started
Latest