ਸੀਐਮ ਮਾਨ ਦੀ ਪਤਨੀ ਨੇ ਬਿਕਰਮ ਮਜੀਠੀਆ ਅਤੇ ਸੁਖਪਾਲ ਖੈਹਰਾ ਨੂੰ ਭੇਜਿਆ ਨੋਟਿਸ,
September 4, 2026 / politics
Punjabi Pehchan /
Chandigarh
ਮਜੀਠੀਆ ਨੇ ਸ਼ੇਅਰ ਕੀਤੀ ਸੀ ਵੀਡੀਓ, ਮਾਫੀ ਮੰਗੋ ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ
ਹਾਈਕੋਰਟ ਦੇ ਜੱਜ ਨੇ ਲਾਏ ਸਨ ਦੋਸ਼, ਰਿਟਾਇਰਡ ਜੱਜ ਨੂੰ ਵੀ ਨੋਟਿਸ ਭੇਜ ਚੁੱਕੀਆਂ ਹਨ
ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਕਾਂਗਰਸ ਆਗੂ ਸੁਖਪਾਲ ਖੈਹਰਾ ਦੀਆਂ ਮੁਸ਼ਕਲਾਂ ਵਧਣ ਵਾਲੀਆਂ ਹਨ। ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਦੋਹਾਂ ਆਗੂਆਂ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ ਅਤੇ 24 ਘੰਟਿਆਂ ਦੇ ਅੰਦਰ ਮਾਫੀ ਮੰਗਣ ਲਈ ਕਿਹਾ ਹੈ।
ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਕਾਂਗਰਸ ਆਗੂ ਸੁਖਪਾਲ ਖੈਹਰਾ ਦੀਆਂ ਮੁਸ਼ਕਲਾਂ ਵਧਣ ਵਾਲੀਆਂ ਹਨ।
ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਦੋਹਾਂ ਆਗੂਆਂ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ ਅਤੇ 24 ਘੰਟਿਆਂ ਦੇ ਅੰਦਰ ਮਾਫੀ ਮੰਗਣ ਲਈ ਕਿਹਾ ਹੈ। ਨੋਟਿਸ ਵਿੱਚ ਅੱਗੇ ਕਿਹਾ ਗਿਆ ਹੈ ਕਿ ਜੇਕਰ ਦੋਵੇਂ ਆਗੂ ਅਜਿਹਾ ਨਹੀਂ ਕਰਦੇ ਤਾਂ ਉਨ੍ਹਾਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਦਰਅਸਲ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਰਿਟਾਇਰਡ ਜੱਜ ਰਣਜੀਤ ਸਿੰਘ ਨੇ ਡਾ. ਗੁਰਪ੍ਰੀਤ ਕੌਰ ਉੱਤੇ ਰੇਪ ਕੇਸ ਦੇ ਮਾਮਲੇ ਵਿੱਚ ਗੁਰ ਚਹਿਲ ਨੂੰ ਮੁਲਜ਼ਮ ਦੱਸਿਆ ਅਤੇ ਮਾਮਲੇ ਨੂੰ ਦਬਾਉਣ ਅਤੇ ਕਾਰੋਬਾਰੀ ਖਿਲਾਫ਼ ਮਾਮਲਾ ਰੱਦ ਕਰਵਾਉਣ ਲਈ ਕਥਿਤ ਤੌਰ ਤੇ 5 ਕਰੋੜ ਰੁਪਏ ਦੀ ਮੰਗ ਕੀਤੀ ਸੀ।
ਇਸੇ ਮਾਮਲੇ ਨੂੰ ਲੈ ਕੇ 2 ਸਤੰਬਰ ਨੂੰ ਬਿਕਰਮ ਮਜੀਠੀਆ ਨੇ ਸੋਸ਼ਲ ਮੀਡੀਆ ਉੱਤੇ ਕਥਿਤ ਆਡੀਓ-ਵੀਡੀਓ ਸ਼ੇਅਰ ਕੀਤੀ ਸੀ। ਜਿਸ ਵਿੱਚ ਉਨ੍ਹਾਂ ਦਾਅਵਾ ਕੀਤਾ ਕਿ ਇਸ ਵਿੱਚ ਮੁਲਜ਼ਮ ਨਾਲ ਜੁੜੇ ਕਥਿਤ ਵਿਚੋਲਿਆਂ ਅਤੇ ਡਾ. ਗੁਰਪ੍ਰੀਤ ਕੌਰ ਦੇ ਰਿਸ਼ਤੇਦਾਰ ਵਿਚਕਾਰ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਗੱਲਬਾਤ ਹੋ ਰਹੀ ਹੈ।
ਆਪ ਨੂੰ ਦੱਸ ਦੇਈਏ ਕਿ 23 ਅਗਸਤ ਨੂੰ ਡਾ. ਗੁਰਪ੍ਰੀਤ ਕੌਰ ਨੇ ਰਿਟਾਇਰਡ ਜੱਜ ਰਣਜੀਤ ਸਿੰਘ ਨੂੰ ਨੋਟਿਸ ਭੇਜ ਕੇ 5 ਕਰੋੜ ਰੁਪਏ ਦੇ ਦੋਸ਼ਾਂ ਨੂੰ ਖਾਰਜ ਕੀਤਾ ਸੀ।
ਕਾਨੂੰਨੀ ਨੋਟਿਸ ਵਿੱਚ ਰਿਟਾਇਰਡ ਜਸਟਿਸ ਰਣਜੀਤ ਸਿੰਘ ਨੂੰ ਆਪਣਾ ਬਿਆਨ ਵਾਪਸ ਲੈਣ ਅਤੇ ਜਨਤਕ ਤੌਰ ਤੇ ਮਾਫੀ ਮੰਗਣ ਲਈ ਕਿਹਾ ਗਿਆ ਸੀ। ਇਸ ਲਈ 24 ਘੰਟੇ ਦੀ ਮਿਆਦ ਦਿੱਤੀ ਗਈ ਸੀ। ਨੋਟਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਦੋਸ਼ ਲਾਉਣ ਵਾਲੇ ਰਿਟਾਇਰਡ ਜਸਟਿਸ ਰਣਜੀਤ ਸਿੰਘ ਕਾਂਗਰਸ ਆਗੂ ਸੁਖਪਾਲ ਸਿੰਘ ਖੈਹਰਾ ਦੇ ਰਿਸ਼ਤੇਦਾਰ ਹਨ। ਇਸ ਵਿੱਚ ਦੋਸ਼ਾਂ ਦੇ ਪਿੱਛੇ ਰਾਜਨੀਤਿਕ ਮੰਤਵ ਹੋਣ ਦੀ ਗੱਲ ਕਹੀ ਗਈ ਹੈ।
Cm manns wife sends notices to bikram majithia and sukhpal khaira