ਮਿਆਮੀ ਹਵਾਈ ਅੱਡੇ ਤੇ ਇੱਕ ਜਹਾਜ਼ ਹਾਦਸਾਗ੍ਰਸਤ,ਪੰਜ ਲੋਕਾਂ ਦੀ ਮੌਤ ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਚੰਡੀਗੜ੍ਹ ਚ ਕਾਂਗਰਸ ਦਾ ਪ੍ਰਦਰਸ਼ਨ! ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ ਭਾਰਤੀ ਔਰਤ ਸਰਬਜੀਤ ਕੌਰ ਨਾਲ ਨਿਕਾਹ ਕਰਨ ਵਾਲੇ ਪਾਕਿਸਤਾਨੀ ਨਾਸਿਰ ਹੁਸੈਨ ਖ਼ਿਲਾਫ਼ ਉਸਦੀ ਪਹਿਲੀ ਪਤਨੀ ਪੰਜਾਬ ਵਿੱਚ ਆਪ ਦੀ ਨਵੀਂ ਪਾਲੀਟਿਕਸ: ਆਪਣੇ ਹੀ 5 ਵਿਧਾਇਕਾਂ ਦੇ ਇਲਾਕਿਆਂ ਵਿੱਚ ਹਲਕਾ ਇੰਚਾਰਜ ਲਾ ਦਿੱਤੇ; ਸਵਾਲ – ਟਿਕਟ ਕਿਸ ਨੂੰ ਮਿਲੇਗੀ, ਕਿਸ ਦੀ ਕਟੇਗੀ ਸੀਐਮ ਮਾਨ ਅੱਜ ਸੰਜੀਵ ਅਰੋੜਾ ਨੂੰ ਜੇਲ੍ਹ ਵਿੱਚ ਮਿਲਣਗੇ, ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰੀ ਪੰਜਾਬ ਵਿੱਚ ਬਿਜਲੀ ਸੰਕਟ – 3 ਦਿਨਾਂ ਬਾਅਦ ਲੱਗਣਗੇ ਲੰਬੇ ਕੱਟ,ਆਪ ਮੰਤਰੀ ਬੋਲੇ – ਕੋਇਲਾ ਨਹੀਂ ਆ ਰਿਹਾ ਸਹਾਰਨਪੁਰ ਦੀ ਮਸਜਿਦ ਦੇ ਹੇਠਾਂ ਕੀ ਸੀ ਛੁਪਿਆ? ਪੰਜਾਬ-ਹਰਿਆਣਾ ਹਾਈਕੋਰਟ ਨੂੰ ਮਿਲਿਆ ਨਵਾਂ ਚੀਫ਼ ਜਸਟਿਸ ਜਾਲੰਧਰ ਵਿੱਚ ਫਰਜ਼ੀ CIA ਕਰਮਚਾਰੀ ਬਣ ਕੇ ਰੈਸਟੋਰੈਂਟ ਵਿੱਚ ਘੁਸੇ 2 ਵਿਅਕਤੀ,

ਚੰਡੀਗੜ੍ਹ ਚ ਕਾਂਗਰਸ ਦਾ ਪ੍ਰਦਰਸ਼ਨ! ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ

ਚੰਡੀਗੜ੍ਹ ਚ ਕਾਂਗਰਸ ਦਾ ਪ੍ਰਦਰਸ਼ਨ! ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛ


Punjabi Pechan News / Chandigarh

ਚੰਡੀਗੜ੍ਹ ਪੁਲਿਸ ਨੇ ਬੈਰੀਕੇਡਿੰਗ ਕੀਤੀ ਅਤੇ ਬਾਅਦ ਵਿੱਚ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਕੀਤੀ

ਵੜਿੰਗ ਨੇ ਆਮ ਆਦਮੀ ਪਾਰਟੀ ਤੇ ਗੈਂਗਸਟਰਾਂ ਨੂੰ ਕਥਿਤ ਤੌਰ ਤੇ ਬਚਾਉਣ ਦੇ ਦੋਸ਼ ਵੀ ਲਗਾਏ

ਚੰਡੀਗੜ੍ਹ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਖ਼ਿਲਾਫ਼ ਕਾਂਗਰਸ ਵੱਲੋਂ ਚੰਡੀਗੜ੍ਹ ਵਿੱਚ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕੀਤੇ ਗਏ ਇਸ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਇਕੱਠੇ ਹੋਏ। ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਨੇ ਬੈਰੀਕੇਡਿੰਗ ਕੀਤੀ ਅਤੇ ਬਾਅਦ ਵਿੱਚ ਪਾਣੀ ਦੀਆਂ ਬੁਛਾੜਾਂ (ਵਾਟਰ ਕੈਨਨ) ਦੀ ਵਰਤੋਂ ਕੀਤੀ। 

ਕਾਂਗਰਸ ਆਗੂਆਂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸਰਕਾਰ ਤੇ ਗੰਭੀਰ ਸਵਾਲ ਚੁੱਕੇ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਗੈਂਗਸਟਰਾਂ ਵੱਲੋਂ ਲਗਾਤਾਰ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ ਅਤੇ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਕਾਂਗਰਸ ਨੇ ਸਰਕਾਰ ਦੀਆਂ ਕਥਿਤ ਮਾੜੀਆਂ ਨੀਤੀਆਂ ਕਾਰਨ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਖ਼ੁਦਕੁਸ਼ੀਆਂ ਦੇ ਮਾਮਲਿਆਂ ਦਾ ਵੀ ਮੁੱਦਾ ਉਠਾਇਆ। 

ਰਾਜਾ ਵੜਿੰਗ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਸਵਾਲ ਪੁੱਛਣ ਵਾਲਿਆਂ ਦੀ ਆਵਾਜ਼ ਦਬਾਉਣ ਲਈ ਪੁਲਿਸ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਸੂਬੇ ਵਿੱਚ ਤਾਨਾਸ਼ਾਹੀ ਵਾਲਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਬਣਨ ਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਵੜਿੰਗ ਨੇ ਆਮ ਆਦਮੀ ਪਾਰਟੀ ਤੇ ਗੈਂਗਸਟਰਾਂ ਨੂੰ ਕਥਿਤ ਤੌਰ ਤੇ ਬਚਾਉਣ ਦੇ ਦੋਸ਼ ਵੀ ਲਗਾਏ।

Congress protest in chandigarh police use water cannons


Sports/Health/Entertainmant

Advertise Here

Reach thousands of visitors daily. High-visibility premium placement.

Get Started
Latest