ਪੰਜਾਬੀ ਡਾਇਸਪੋਰਾ ਨੇ 15 ਜੇਤੂਆਂ ਨਾਲ ਆਪਣੀ ਛਾਪ ਛੱਡੀ ਪੀਵੀ ਸਿੰਧੂ ਫਰੈਂਚ ਓਪਨ ਵਿੱਚ ਐਨ ਸੇ-ਯੰਗ ਤੋਂ ਹਾਰ ਤੋਂ ਬਾਅਦ ਉਪ-ਜੇਤੂ ਰਹੀ ਮੋਗਾ ਵਿੱਚ ਦੋ ਚਚੇਰੇ ਭਰਾਵਾਂ ਦੀ ਗੋਲੀ ਮਾਰ ਕੇ ਹੱਤਿਆ ਫਗਵਾੜਾ ਦੇ ਜਾਇਦਾਦ ਡੀਲਰ ਨੂੰ ਲਾਰੈਂਸ ਬਿਸ਼ਨੋਈ ਗੈਂਗ ਤੋਂ 10 ਕਰੋੜ ਰੁਪਏ ਦੀ ਫਿਰੌਤੀ ਦੀ ਧਮਕੀ ਬ੍ਰਾਜ਼ੀਲ ਦੇ ਖੱਬੇ-ਪੱਖੀ ਰਾਸ਼ਟਰਪਤੀ ਲੂਲਾ ਦਾ ਸਿਲਵਾ ਚੌਥੀ ਵਾਰ ਚੁਣੇ ਗਏ ਯੁਵਕ ਦੀ ਸੰਦਿਗਧ ਹਾਲਾਤਾਂ ਵਿੱਚ ਮੌਤ: ਨਸ਼ੇ ਦੀ ਓਵਰਡੋਜ਼ ਦੀ ਚਰਚਾ ਨੇਪਾਲੀ ਕੁੱਕ ਲੱਖਾਂ ਦੇ ਗਹਿਣੇ-ਸਾਮਾਨ ਲੈ ਕੇ ਫਰਾਰ ਪੂਰਵ ਕਾਂਗਰਸ MLA ਆਵਲਾ ਅਕਾਲੀ ਦਲ ਵਿੱਚ ਸ਼ਾਮਲ ਕੈਲੀਫੋਰਨੀਆ ‘ਚ ਪੀਜ਼ਾ ਰੈਸਟੋਰੈਂਟ ਤੋਂ ਨਸ਼ੀਲਾ ਪਦਾਰਥ ਵੇਚਣ ਦੇ ਦੋਸ਼ ਹੇਠ ਭਾਰਤੀ ਨਾਗਰਿਕ ‘ਤੇ ਕੇਸ ਅੰਮ੍ਰਿਤਸਰ ਆਈ ਪਹਿਲੀ ਡਿਪੋਰਟੇਸ਼ਨ ਉਡਾਣ ਤੋਂ ਬਾਅਦ ਡੰਕੀ ਰੂਟ ਨੈੱਟਵਰਕ ‘ਤੇ ਕਾਰਵਾਈ ਤੇਜ਼

ਅੱਜ ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ਚ ਰੋਸ

ਅੱਜ ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ


Punjabi Pechan News / Ludhiana

ਬੀਤੇ ਦਿਨ ਜਲੰਧਰ ਬਾਈਪਾਸ ਤੇ ਧਰਨਾ ਲਗਾ ਕੇ ਰੋਸ, ਲੱਗਿਆ ਸੀ ਜਾਮ

ਪੁਲਿਸ ਨੇ ਜਾਂਚ ਲਈ ਬਣਾਈਆਂ ਟੀਮਾਂ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਅੱਜ ਲੁਧਿਆਣਾ ਬੰਦ ਦਾ ਐਲਾਨ ਕੀਤਾ ਗਿਆ ਹੈ। ਸੰਗਠਨਾਂ ਵੱਲੋਂ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਦਾ ਸੱਦਾ ਦਿੱਤਾ ਗਿਆ ਹੈ। ਹਾਲਾਂਕਿ, ਇਸ ਦੌਰਾਨ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ। ਦੱਸਿਆ ਜਾ ਰਿਹਾ ਹੈ ਕਿ ਕੁਝ ਸ਼ਰਾਰਤੀ ਤੱਤਾਂ ਵੱਲੋਂ ਬਾਬਾ ਸਾਹਿਬ ਦੀ ਮੂਰਤੀ ਨੂੰ ਜੁੱਤੀਆਂ ਦਾ ਹਾਰ ਪਹਿਨਾਇਆ ਗਿਆ ਸੀ। 

ਘਟਨਾ ਸਾਹਮਣੇ ਆਉਣ ਤੋਂ ਬਾਅਦ ਵੱਖ-ਵੱਖ ਸੰਗਠਨਾਂ ਤੇ ਭਾਈਚਾਰਿਆਂ ਵਿੱਚ ਭਾਰੀ ਰੋਸ ਪਾਇਆ ਗਿਆ। ਘਟਨਾ ਤੋਂ ਬਾਅਦ ਬੀਤੇ ਦਿਨ ਵਾਲਮੀਕਿ ਭਾਈਚਾਰੇ ਦੇ ਆਗੂਆਂ ਸਮੇਤ ਵੱਖ-ਵੱਖ ਸੰਗਠਨਾਂ ਦੇ ਮੈਂਬਰਾਂ ਨੇ ਜਲੰਧਰ ਬਾਈਪਾਸ ਤੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਸੀ। ਧਰਨੇ ਕਾਰਨ ਬਾਈਪਾਸ ਤੇ ਲੰਮਾ ਟ੍ਰੈਫਿਕ ਜਾਮ ਲੱਗ ਗਿਆ ਤੇ ਆਵਾਜਾਈ ਪ੍ਰਭਾਵਿਤ ਹੋਈ। ਮਾਮਲਾ ਵਧਦਾ ਦੇਖ ਪੁਲਿਸ ਅਧਿਕਾਰੀ ਤੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਮੌਕੇ ਤੇ ਪਹੁੰਚੇ। ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ। ਇਸ ਦੌਰਾਨ ਵਿਧਾਇਕ ਮਦਨ ਲਾਲ ਬੱਗਾ ਖ਼ਿਲਾਫ਼ ਵੀ ਨਾਅਰੇਬਾਜ਼ੀ ਕੀਤੀ ਗਈ। 

ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਕਿਹਾ ਕਿ ਸੰਭਵ ਹੈ ਕਿ ਵਿਧਾਇਕ ਮਦਨ ਲਾਲ ਬੱਗਾ ਕਿਸੇ ਨਿੱਜੀ ਕੰਮ ਚ ਵਿਅਸਤ ਹੋਣ, ਪਰ ਉਹ ਖੁਦ ਮੌਕੇ ਤੇ ਪਹੁੰਚੇ ਹਨ ਤੇ ਪੁਲਿਸ ਨਾਲ ਗੱਲ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ। ਮੌਕੇ ਤੇ ਪਹੁੰਚੇ ਏਡੀਸੀਪੀ ਸਮੀਰ ਵਰਮਾ ਨੇ ਕਿਹਾ ਕਿ ਜਿਵੇਂ ਹੀ ਉਨ੍ਹਾਂ ਨੂੰ ਘਟਨਾ ਦੀ ਜਾਣਕਾਰੀ ਮਿਲੀ, ਉਹ ਤੁਰੰਤ ਮੌਕੇ ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਇਹ ਘਟਨਾ ਕਿਸੇ ਸ਼ਰਾਰਤੀ ਤੱਤ ਵੱਲੋਂ ਅੰਜਾਮ ਦਿੱਤੇ ਜਾਣ ਦੀ ਗੱਲ ਸਾਹਮਣੇ ਆ ਰਹੀ ਹੈ।

ਏਡੀਸੀਪੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਲਈ ਵੱਖ-ਵੱਖ ਪੁਲਿਸ ਟੀਮਾਂ ਬਣਾਈਆਂ ਗਈਆਂ ਹਨ। ਇਸ ਤੋਂ ਇਲਾਵਾ ਇਲਾਕੇ ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸੰਗਠਨਾਂ ਨਾਲ ਤਾਲਮੇਲ ਕਰਕੇ ਜਲਦ ਤੋਂ ਜਲਦ ਦੋਸ਼ੀਆਂ ਨੂੰ ਕਾਬੂ ਕੀਤਾ ਜਾਵੇਗਾ ਅਤੇ ਮਾਮਲੇ ਵਿੱਚ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

Ludhiana bandh called today community protests against desecration of bhimrao ambedkar s statue


Sports/Health/Entertainmant

Advertise Here

Reach thousands of visitors daily. High-visibility premium placement.

Get Started
Latest