ਕੈਲੀਫੋਰਨੀਆ ਦੇ ਖੇਤੀ ਵਾਲੇ ਇਲਾਕਿਆਂ 'ਚ ਛਾਪਿਆਂ ਦਾ ਡਰ ਓਐੱਸਏਪੀ ਅਤੇ ਮਹਿੰਗਾਈ ਦੇ ਮੁੱਦਿਆਂ 'ਤੇ ਗਰਮਾ-ਗਰਮੀ ਰਹਿਣ ਦੀ ਸੰਭਾਵਨਾ ਨਿਊਜ਼ੀਲੈਂਡ ਦੀ ਸਾਬਕਾ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਸਿਡਨੀ ਯੂਨੀਵਰਸਿਟੀ ਵਿੱਚ ਪ੍ਰੋਫੈਸਰ ਵਜੋਂ ਸੰਭਾਲੀ ਨਵੀਂ ਜ਼ਿੰਮੇਵਾਰੀ ਸੈਕਰਾਮੈਂਟੋ ਇਲਾਕੇ ਵਿੱਚ ਇਮੀਗ੍ਰੇਸ਼ਨ ਹਿਰਾਸਤਾਂ ਵਧਣ ਦੀ ਰਿਪੋਰਟ ਫਲੋਰਿਡਾ 'ਚ 14 ਸਾਲਾ ਲੜਕੇ ਦੀ ਮੌਤ ਮਗਰੋਂ ਸਟੋਰ ਮਾਲਕ 'ਤੇ ਕਤਲ ਦਾ ਦੋਸ਼ ਪੰਜਾਬੀ ਡਾਇਸਪੋਰਾ ਨੇ 15 ਜੇਤੂਆਂ ਨਾਲ ਆਪਣੀ ਛਾਪ ਛੱਡੀ ਪੀਵੀ ਸਿੰਧੂ ਫਰੈਂਚ ਓਪਨ ਵਿੱਚ ਐਨ ਸੇ-ਯੰਗ ਤੋਂ ਹਾਰ ਤੋਂ ਬਾਅਦ ਉਪ-ਜੇਤੂ ਰਹੀ ਮੋਗਾ ਵਿੱਚ ਦੋ ਚਚੇਰੇ ਭਰਾਵਾਂ ਦੀ ਗੋਲੀ ਮਾਰ ਕੇ ਹੱਤਿਆ ਫਗਵਾੜਾ ਦੇ ਜਾਇਦਾਦ ਡੀਲਰ ਨੂੰ ਲਾਰੈਂਸ ਬਿਸ਼ਨੋਈ ਗੈਂਗ ਤੋਂ 10 ਕਰੋੜ ਰੁਪਏ ਦੀ ਫਿਰੌਤੀ ਦੀ ਧਮਕੀ ਬ੍ਰਾਜ਼ੀਲ ਦੇ ਖੱਬੇ-ਪੱਖੀ ਰਾਸ਼ਟਰਪਤੀ ਲੂਲਾ ਦਾ ਸਿਲਵਾ ਚੌਥੀ ਵਾਰ ਚੁਣੇ ਗਏ

ਸੁਖਬੀਰ ਬਾਦਲ ਦਾ ਵੱਡਾ ਐਲਾਨ: ਅਕਾਲੀ ਸਰਕਾਰ ਬਣੀ ਤਾਂ ਨਯਾਗਾਂਵ ਨੂੰ ਨਿਊ ਚੰਡੀਗੜ੍ਹ ’ਚ ਕੀਤਾ ਜਾਵੇਗਾ ਸ਼ਾਮਲ

ਸੁਖਬੀਰ ਬਾਦਲ ਦਾ ਵੱਡਾ ਐਲਾਨ: ਅਕਾਲੀ ਸਰਕਾਰ ਬਣੀ ਤਾਂ ਨਯਾਗਾਂਵ ਨੂੰ ਨਿ


Punjabi Pechan News / Chandigarh

ਬਿਜਲੀ ਪ੍ਰਬੰਧਾਂ ਨੂੰ ਲੈ ਕੇ ਵੀ ਸਰਕਾਰ ਦੀ ਕਾਰਜਪ੍ਰਣਾਲੀ ’ਤੇ ਸਵਾਲ ਚੁੱਕੇ।

ਲੋਕਾਂ ਨਾਲ ਸੰਪਰਕ ਵਧਾਉਣ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖਰੜ ਹਲਕੇ ਵਿੱਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਵੱਡਾ ਸਿਆਸੀ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਬਣਨ ਤੇ ਨਯਾਗਾਂਵ ਨੂੰ ਨਿਊ ਚੰਡੀਗੜ੍ਹ ਵਿੱਚ ਸ਼ਾਮਲ ਕੀਤਾ ਜਾਵੇਗਾ ਅਤੇ ਇਲਾਕੇ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ। 

ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਲਈ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਬਿਜਲੀ ਪ੍ਰਬੰਧਾਂ ਨੂੰ ਲੈ ਕੇ ਵੀ ਸਰਕਾਰ ਦੀ ਕਾਰਜਪ੍ਰਣਾਲੀ ਤੇ ਸਵਾਲ ਚੁੱਕੇ।ਅਕਾਲੀ ਦਲ ਦੇ ਪ੍ਰਧਾਨ ਨੇ ਗਰੀਬ ਪਰਿਵਾਰਾਂ ਅਤੇ ਮਜ਼ਦੂਰਾਂ ਦੀ ਜ਼ਮੀਨ ਦੇ ਮਾਲਕੀ ਹੱਕ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਬਣਨ ਤੇ ਪਿੰਡਾਂ ਵਿੱਚ ਲੰਬੇ ਸਮੇਂ ਤੋਂ ਲਾਲ ਡੋਰੇ ਅੰਦਰ ਰਹਿ ਰਹੇ ਗਰੀਬ ਪਰਿਵਾਰਾਂ ਨੂੰ ਮਾਲਕੀ ਹੱਕ ਦਿਵਾਉਣ ਲਈ ਕਦਮ ਚੁੱਕੇ ਜਾਣਗੇ। 

ਛੋਟੀਆਂ ਜ਼ਮੀਨਾਂ ਤੇ ਘਰ ਬਣਾ ਕੇ ਰਹਿ ਰਹੇ ਪਰਿਵਾਰਾਂ ਦੀਆਂ ਰਜਿਸਟਰੀਆਂ ਕਰਵਾਉਣ ਲਈ ਵੀ ਕਾਰਵਾਈ ਕੀਤੀ ਜਾਵੇਗੀ। ਸੁਖਬੀਰ ਬਾਦਲ ਨੇ ਅਕਾਲੀ ਦਲ-ਭਾਜਪਾ ਗਠਜੋੜ ਦਾ ਜ਼ਿਕਰ ਕਰਦਿਆਂ ਕਿਹਾ ਕਿ ਦੋਵੇਂ ਪਾਰਟੀਆਂ ਦਾ ਗਠਜੋੜ ਲੰਬੇ ਸਮੇਂ ਤੱਕ ਪੰਜਾਬ ਦੀ ਸਿਆਸਤ ਦਾ ਹਿੱਸਾ ਰਿਹਾ, ਪਰ ਬਾਅਦ ਵਿੱਚ ਇਹ ਟੁੱਟ ਗਿਆ। ਉਨ੍ਹਾਂ ਪੰਜਾਬ ਦੇ ਅਧਿਕਾਰਾਂ ਅਤੇ ਸੂਬੇ ਦੀਆਂ ਸੰਸਥਾਵਾਂ ਨਾਲ ਜੁੜੇ ਮਾਮਲਿਆਂ ਵਿੱਚ ਦਿੱਲੀ ਦੇ ਦਖ਼ਲ ਤੇ ਵੀ ਸਵਾਲ ਚੁੱਕੇ। 

ਉਨ੍ਹਾਂ ਪਾਰਟੀ ਵਰਕਰਾਂ ਨੂੰ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਸੰਪਰਕ ਵਧਾਉਣ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਦੇ ਹਿੱਤਾਂ, ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੀ ਆਵਾਜ਼ ਬਣ ਕੇ ਆਪਣਾ ਸੰਘਰਸ਼ ਜਾਰੀ ਰੱਖੇਗਾ।

Sukhbir badal s major announcement if the akali government is formed nayagaon will be merged into new chandigarh


Sports/Health/Entertainmant

Advertise Here

Reach thousands of visitors daily. High-visibility premium placement.

Get Started
Latest