ਰਾਜੋਆਣਾ ਦੀ ਫਾਂਸੀ ਦੀ ਸਜ਼ਾ ਤੇ ਜਲਦ ਫੈਸਲੇ ਦੀ ਮੰਗ, ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦਣ ਦੀ ਤਿਆਰੀ
September 30, 2026 / politics
Punjabi Pechan /
Patiala
ਰਾਜੋਆਣਾ ਪਿਛਲੇ 32 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ
ਚਾਵਲਾ ਮਾਮਲੇ ਸਬੰਧੀ ਪੁੱਛੇ ਸਵਾਲ ਤੇ ਧਾਮੀ ਨੇ ਕੋਈ ਵਿਸਥਾਰਪੂਰਵਕ ਟਿੱਪਣੀ ਨਹੀਂ ਕੀਤੀ
ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੋਲਾ ਨੇ ਕਿਹਾ ਕਿ ਰਾਜੋਆਣਾ ਨੇ ਆਪਣੀ ਫਾਂਸੀ ਦੀ ਸਜ਼ਾ ਬਾਰੇ ਕੇਂਦਰ ਸਰਕਾਰ ਵੱਲੋਂ ਜਲਦ ਫੈਸਲਾ ਲੈਣ ਦੀ ਮੰਗ ਮੁੜ ਦੁਹਰਾਈ ਹੈ।
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਰਾਜੋਆਣਾ ਪਿਛਲੇ 32 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ ਅਤੇ ਉਨ੍ਹਾਂ ਦੀ ਪਟੀਸ਼ਨ ਤੇ ਕੇਂਦਰ ਸਰਕਾਰ ਵੱਲੋਂ ਫੈਸਲਾ ਨਾ ਲੈਣਾ ਮਨੁੱਖੀ ਅਧਿਕਾਰਾਂ ਨਾਲ ਜੁੜਿਆ ਗੰਭੀਰ ਮਾਮਲਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਿੱਖ ਬੰਦੀ ਸਿੰਘਾਂ ਦੇ ਮਾਮਲਿਆਂ ਵਿੱਚ ਕੇਂਦਰ ਸਰਕਾਰ ਵੱਲੋਂ ਦੋਹਰੇ ਮਾਪਦੰਡ ਅਪਣਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਰਾਜੋਆਣਾ ਨੇ ਸਪੱਸ਼ਟ ਕੀਤਾ ਹੈ ਕਿ ਉਹ ਰਹਿਮ ਦੀ ਅਪੀਲ ਨਹੀਂ ਕਰਨਗੇ, ਪਰ ਸਰਕਾਰ ਨੂੰ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਸਬੰਧੀ ਮਾਮਲਾ ਜਲਦ ਨਿਪਟਾਉਣਾ ਚਾਹੀਦਾ ਹੈ।
ਰਾਜੋਆਣਾ ਨੇ ਇਹ ਵੀ ਕਿਹਾ ਹੈ ਕਿ ਜੇਕਰ ਸਰਕਾਰ ਕੋਈ ਫੈਸਲਾ ਨਹੀਂ ਲੈਂਦੀ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਿੱਖ ਸੰਗਤ ਨੂੰ ਇਸ ਸਬੰਧੀ ਫੈਸਲਾ ਲੈਣਾ ਚਾਹੀਦਾ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਇਸ ਮਾਮਲੇ ਤੇ ਜਲਦ ਹੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦੀ ਜਾਵੇਗੀ। ਮੁਲਾਕਾਤ ਤੋਂ ਬਾਅਦ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਕਿਹਾ ਕਿ ਸਰਕਾਰ ਇਸ ਸੰਵੇਦਨਸ਼ੀਲ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ। ਇਸ ਦੌਰਾਨ ਪੱਤਰਕਾਰਾਂ ਵੱਲੋਂ ਚਾਵਲਾ ਮਾਮਲੇ ਸਬੰਧੀ ਪੁੱਛੇ ਸਵਾਲ ਤੇ ਧਾਮੀ ਨੇ ਕੋਈ ਵਿਸਥਾਰਪੂਰਵਕ ਟਿੱਪਣੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਅੱਜ ਦੀ ਮੁਲਾਕਾਤ ਦਾ ਮੁੱਖ ਮੁੱਦਾ ਬਲਵੰਤ ਸਿੰਘ ਰਾਜੋਆਣਾ ਨਾਲ ਹੋਈ ਗੱਲਬਾਤ ਸੀ।
Demand for a quick decision on rajoana s death sentence preparations underway to convene a meeting of the five singh sahibs