ਲਾਈਵ ਪੰਜਾਬੀ ਟੀਵੀ ਬਿਊਰੋ ">
ਜੇਲ੍ਹ ਵਿੱਚ ਬੰਦ MP ਅੰਮ੍ਰਿਤਪਾਲ ਨੇ ਮੌਨਸੂਨ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਲੋਕ ਸਭਾ ਸਪੀਕਰ ਤੋਂ ਮੰਗੀ ਇਜਾਜ਼ਤ    ਸ਼ਰਾਬ ਨਾਲ ਭਰੀ ਗੱਡੀ ਨਹਿਰ ‘ਚ ਡਿੱਗੀ, ਦੋ ਨੌਜਵਾਨਾਂ ਦੀ ਮੌਤ    ਡੀਐੱਸਪੀ ਦੀ ਮੁਅੱਤਲੀ ਤੋਂ ਬਾਅਦ ਹੁਣ ਬਰਨਾਲਾ ਦਾ ਐੱਸਐੱਚਓ ਲਾਈਨ ਹਾਜ਼ਰ    ਅਮਰੀਕਾ ਵਿੱਚ ‘ਦਸਤਾਰ’ ਦਾ ਜਾਦੂ, ਸਿਆਟਲ ਦੇ ਸ਼ੋਅ ਹਾਊਸਫੁੱਲ    ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਦਿੱਤਾ ਅਸਤੀਫ਼ਾ, ਮੋਦੀ ਕੈਬਨਿਟ ‘ਚ ਪੰਜਾਬ ਤੋਂ ਸਨ ਇਕਲੌਤੇ ਮੰਤਰੀ    ਬਰਨਾਲਾ ਸਫਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦਾ ਮਾਮਲਾ: ਸਰਕਾਰ ਦਾ ਵੱਡਾ ਐਕਸ਼ਨ, DSP ਸਸਪੈਂਡ    ਜੀਰਕਪੁਰ ‘ਚ CA ਨੇ ਪਤਨੀ ਨਾਲ ਨਹਿਰ ‘ਚ ਮਾਰੀ ਛਾਲ, ਰਾਜਪੁਰਾ ਤੇ ਕੁਰੂਕਸ਼ੇਤਰ ਤੋਂ ਮਿਲੀਆਂ ਲਾਸ਼ਾਂ    ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ    High Court ਵੱਲੋਂ ਚੰਡੀਗੜ੍ਹ ਨੇੜਲੇ 16 ਪਿੰਡਾਂ ’ਚ ਉਸਾਰੀ ’ਤੇ ਰੋਕ    ਮਸ਼ਹੂਰ ਕਾਰੋਬਾਰੀ ਦੀ ਭਿਆਨਕ ਕਾਰ ਹਾਦਸੇ 'ਚ ਮੌਤ; 1 ਗੰਭੀਰ ਜ਼ਖ਼ਮੀ   
Punjab and Haryana High Court: ਪੰਜਾਬ 'ਚ ਪੰਚਾਇਤੀ ਚੋਣਾਂ ਦੇ ਮਾਮਲੇ 'ਤੇ ਸੁਣਵਾਈ ਅੱਜ
October 10, 2024
Hearing-On-The-Matter-Of-Panchay

Punjabi Pehchan / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ 'ਚ ਪੰਚਾਇਤੀ ਚੋਣਾਂ ਨਾਲ ਜੁੜੇ ਮਾਮਲੇ 'ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਅਹਿਮ ਸੁਣਵਾਈ ਹੋਣ ਜਾ ਰਹੀ ਹੈ। ਇਸ ਦੌਰਾਨ 100 ਤੋਂ ਜ਼ਿਆਦਾ ਪਟੀਸ਼ਨਾਂ ਸੁਣਵਾਈ ਲਈ ਪੈਂਡਿੰਗ ਹਨ। ਇਸ ਤੋਂ ਪਹਿਲਾਂ ਬੁੱਧਵਾਰ ਨੂੰ 250 ਪਟੀਸ਼ਨਾਂ 'ਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਇਨ੍ਹਾਂ ਦੀ ਚੋਣ ਪ੍ਰਕਿਰਿਆ 'ਤੇ ਰੋਕ ਲਾ ਦਿੱਤੀ ਸੀ। ਜਾਣਕਾਰੀ ਮੁਤਾਬਕ ਪੰਚਾਇਤੀ ਚੋਣਾਂ 'ਚ ਧੱਕੇਸ਼ਾਹੀ ਅਤੇ ਧਾਂਦਲੀ ਨੂੰ ਲੈ ਕੇ ਹਾਈਕੋਰਟ 'ਚ 250 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ।ਇਸ ਮਾਮਲੇ ਦੀ ਅਗਲੀ ਸੁਣਵਾਈ 14 ਅਕਤੂਬਰ ਨੂੰ ਤੈਅ ਕੀਤੀ ਗਈ ਹੈ।


ਦੱਸਣਯੋਗ ਹੈ ਕਿ ਪੰਜਾਬ 'ਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ। ਇਸ ਵਾਰ ਪਾਰਟੀ ਸਿੰਬਲ 'ਤੇ ਵੀ ਚੋਣਾਂ ਨਹੀਂ ਹੋ ਰਹੀਆਂ ਹਨ। ਦੱਸ ਦੇਈਏ ਕਿ ਸੂਬੇ 'ਚ ਇਸ ਸਮੇਂ 13937 ਗ੍ਰਾਮ ਪੰਚਾਇਤਾਂ ਹਨ, ਜਿਨ੍ਹਾਂ 'ਤੇ ਚੋਣਾਂ ਹੋ ਰਹੀਆਂ ਹਨ।

15 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ 'ਚ ਕੁੱਲ 1 ਕਰੋੜ, 33 ਲੱਖ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਚੋਣਾਂ ਦੌਰਾਨ 96 ਹਜ਼ਾਰ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਚੋਣਾਂ ਤੱਕ ਸਾਰੇ ਪੁਲਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਚੋਣਾਂ ਵਾਲੇ ਦਿਨ ਪੰਜਾਬ 'ਚ ਵੀ ਸਰਕਾਰੀ ਛੁੱਟੀ ਦਾ ਐਲ਼ਾਨ ਕੀਤਾ ਗਿਆ ਹੈ।

Powered by Froala Editor

Hearing On The Matter Of Panchayat Elections In Punjab Today


Recommended Posts