ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ ਪੰਜਾਬ ਨੂੰ ਕਾਰਵਾਈ ਚਾਹੀਦੀ ਹੈ, ਪ੍ਰਚਾਰ ਨਹੀਂ: ਸਪਲਾਈ ਚੇਨ ਨੂੰ ਤੋੜਿਆ ਜਾਣਾ ਚਾਹੀਦਾ ਹੈ: ਭਾਜਪਾ ਸਵੀਡਨ ਤੋਂ ਹਰਿਆਣਾ ਦੇ ਵਿਕਾਸ ਨੂੰ ਨਵੀਂ ਗਤੀ ਮੁੰਬਈ ਦੇ ਜੁਹੂ ਇਲਾਕੇ ਵਿੱਚ ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ਤੇ ਗੋਲੀਬਾਰੀ ਅਲਬਰਟਾ ਦੇ ਫ਼ੌਜੀ ਅੱਡੇ ਤੇ ਜ਼ੋਰਦਾਰ ਧਮਾਕੇ ਮਗਰੋਂ ਭਿਆਨਕ ਅੱਗ ਹੋਰਮੁਜ਼ ਜਲਡਮਰੂਮੱਧ ਚ ਡੁੱਬੇ ਕਾਰਗੋ ਜਹਾਜ਼ ਤੋਂ ਆਈਫੋਨ ਤੇ ਪਰਫਿਊਮ ਲੁੱਟਣ ਪਹੁੰਚੇ ਈਰਾਨੀ ਮਛੇਰੇ ਪੈਰਿਸ ਚ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ ਤੇ ਲੁੱਟਮਾਰ ਕ੍ਰਿਸਮਸ ਦੀ ਭੀੜ ਤੋਂ ਪਹਿਲਾਂ ਏਅਰ ਨਿਊਜ਼ੀਲੈਂਡ ਸਖ਼ਤ ਕਰੇਗੀ ਨਿਯਮ

ਅਚਾਨਕ ਲਸਣ ਖਰੀਦਣ ਸਬਜ਼ੀ ਮੰਡੀ ਪਹੁੰਚੇ Rahul Gandhi, ਬੋਲੇ - ਜਨਤਾ ਮਹਿੰਗਾਈ ਨਾਲ ਜੂਝ ਰਹੀ ਪਰ ਸਰਕਾਰ ਕੁੰਭਕਰਨ ਵਾਂਗ ਸੁੱਤੀ

ਅਚਾਨਕ ਲਸਣ ਖਰੀਦਣ ਸਬਜ਼ੀ ਮੰਡੀ ਪਹੁੰਚੇ Rahul Gandhi, ਬੋਲੇ - ਜਨਤਾ


Punjabi Pehchan / National

ਲਾਈਵ ਪੰਜਾਬੀ ਟੀਵੀ ਬਿਊਰੋ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਇਕ ਵੀਡੀਓ ਸ਼ੇਅਰ ਕਰਦੇ ਹੋਏ ਮੌਜੂਦਾ ਸਰਕਾਰ 'ਤੇ ਤਿੱਖਾ ਹਮਲਾ ਕੀਤਾ ਹੈ। ਦੱਸਣਯੋਗ ਹੈ ਕਿ ਇਕ ਵੀਡੀਓ ਸਬਜ਼ੀ ਮੰਡੀ ਦਾ ਵਾਇਰਲ ਹੋਇਆ ਹੈ। ਇਸ ਵੀਡੀਓ 'ਚ ਰਾਹੁਲ ਗਾਂਧੀ ਸਬਜ਼ੀ ਵਿਕਰੇਤਾ ਤੋਂ ਵੱਖ-ਵੱਖ ਸਬਜ਼ੀਆਂ ਦੀ ਕੀਮਤ ਪੁੱਛ ਰਹੇ ਹਨ। ਸਰਕਾਰ 'ਤੇ ਹਮਲਾ ਕਰਦਿਆਂ ਉਨ੍ਹਾਂ ਲਿਖਿਆ ਕਿ ਵਧਦੀ ਮਹਿੰਗਾਈ ਨੇ ਆਮ ਆਦਮੀ ਦਾ ਰਸੋਈ ਦਾ ਬਜਟ ਵਿਗਾੜ ਦਿੱਤਾ ਹੈ। ਪਰ ਸਰਕਾਰ ਕੁੰਭਕਰਨ ਵਾਂਗ ਸੁੱਤੀ ਪਈ ਹੈ।

ਦਰਅਸਲ, ਰਾਹੁਲ ਗਾਂਧੀ ਵੀਡੀਓ ਵਿਚ ਇਕ ਸਬਜ਼ੀ ਮੰਡੀ ਵਿਚ ਘੁੰਮ ਰਹੇ ਹਨ ਅਤੇ ਇਕ ਸਬਜ਼ੀ ਵਿਕਰੇਤਾ ਤੋਂ ਵੱਖ-ਵੱਖ ਸਬਜ਼ੀਆਂ ਦੇ ਰੇਟ ਪੁੱਛ ਰਹੇ ਹਨ। ਇਸ ਦੌਰਾਨ ਉਸ ਦੇ ਨਾਲ ਕੁਝ ਔਰਤਾਂ ਵੀ ਮੌਜੂਦ ਹਨ, ਜੋ ਗੱਲਬਾਤ 'ਚ ਸ਼ਾਮਲ ਹੋ ਜਾਂਦੀਆਂ ਹਨ।

ਸੋਸ਼ਲ ਮੀਡੀਆ 'ਤੇ ਵੀਡੀਓ ਦੀ ਚਰਚਾ 

ਵੀਡੀਓ 'ਚ ਇਕ ਔਰਤ ਨੇ ਮਜ਼ਾਕ 'ਚ ਕਿਹਾ ਕਿ ਸੋਨਾ ਸਸਤਾ ਹੋਵੇਗਾ ਪਰ ਲਸਣ ਨਹੀਂ ਹੋਵੇਗਾ। ਰਾਹੁਲ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ 'ਚ ਦਿਖਾਇਆ ਗਿਆ ਭਾਅ ਅਤੇ ਔਰਤ ਦੇ ਬਿਆਨ ਨੂੰ ਕਈ ਲੋਕਾਂ ਨੇ ਦੇਖਿਆ ਅਤੇ ਇਸ 'ਤੇ ਆਪਣੀ ਪ੍ਰਤੀਕਿਰਿਆ ਦਿੱਤੀ। ਇਸ ਵੀਡੀਓ ਨੂੰ ਮਹਿੰਗਾਈ ਅਤੇ ਖਾਸ ਕਰਕੇ ਖਾਣ-ਪੀਣ ਦੀਆਂ ਵਸਤਾਂ ਦੀਆਂ ਵਧਦੀਆਂ ਕੀਮਤਾਂ 'ਤੇ ਟਿੱਪਣੀ ਵਜੋਂ ਦੇਖਿਆ ਜਾ ਰਿਹਾ ਹੈ। ਇਸ ਵੀਡੀਓ ਰਾਹੀਂ ਰਾਹੁਲ ਨੇ ਸਰਕਾਰ ਤੋਂ ਮਹਿੰਗਾਈ ਨੂੰ ਲੈ ਕੇ ਇਕ ਵਾਰ ਫਿਰ ਸਵਾਲ ਖੜ੍ਹੇ ਕੀਤੇ ਹਨ, ਜੋ ਉਨ੍ਹਾਂ ਵੱਲੋਂ ਅਕਸਰ ਕੀਤੇ ਜਾਂਦੇ ਹਨ।
Powered by

Rahul gandhi suddenly reached the vegetable market to buy garlic


Sports/Health/Entertainmant

Advertise Here

Reach thousands of visitors daily. High-visibility premium placement.

Get Started
Latest