ਪਾਣੀ ਦੇ ਮੁੱਦੇ 'ਤੇ ਅੱਜ ਹੋਈ ਪੰਜਾਬ ਸਰਕਾਰ ਨੇ ਕੀਤੀ ਸਰਬ ਪਾਰਟੀ ਮੀਟਿੰਗ
May 2, 2025 / politics
Punjabi Pehchan /
Chandigarh
ਪੰਜਾਬ ਸਰਕਾਰ ਨੇ ਕੀਤੀ ਸਰਬ ਪਾਰਟੀ ਮੀਟਿੰਗ
ਚੰਡੀਗੜ੍ਹ :ਕੇਂਦਰ ਸਰਕਾਰ ਅਤੇ ਬੀ.ਬੀ.ਐਮ.ਬੀ. ਵੱਲੋਂ ਪੰਜਾਬ ਦੇ ਪਾਣੀਆਂ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਨੇ ਫੈਸਲਾਕੁੰਨ ਕਦਮ ਚੁੱਕਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਕੱਲ੍ਹ 2 ਮਈ ਨੂੰ ਸਵੇਰੇ 10 ਵਜੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਇੱਕ ਸਰਬ ਪਾਰਟੀ ਮੀਟਿੰਗ ਬੁਲਾਈ ਗਈ ਹੈ |
ਇਸ ਮੀਟਿੰਗ ਵਿੱਚ ਸੂਬੇ ਦੀਆਂ ਸਾਰੀਆਂ ਪ੍ਰਮੁੱਖ ਰਾਜਨੀਤਿਕ ਪਾਰਟੀਆਂ ਨੂੰ ਸੱਦਾ ਦਿੱਤਾ ਗਿਆ ਹੈ। ਮੀਟਿੰਗ ਵਿੱਚ ਕੇਂਦਰ ਅਤੇ ਬੀ.ਬੀ.ਐਮ.ਬੀ. ਵੱਲੋਂ ਹਰਿਆਣਾ ਨੂੰ ਪੰਜਾਬ ਦੇ ਪਾਣੀ ਦੀ ਗੈਰ-ਕਾਨੂੰਨੀ ਵੰਡ ਨੂੰ ਲੈ ਕੇ ਚਰਚਾ ਹੋਵੇਗੀ। ਕਿਹਾ ਜਾ ਰਿਹਾ ਕਿ ਭਾਖੜਾ-ਬਿਆਸ ਪ੍ਰਬੰਧਨ ਬੋਰਡ ਵੱਲੋਂ ਪੰਜਾਬ ਦੇ ਅਧਿਕਾਰਾਂ ਦੀ ਉਲੰਘਣਾ ਵਰਗੇ ਗੰਭੀਰ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਕਿ ਪੰਜਾਬ ਦੇ ਪਾਣੀ ਦੀ ਹਰ ਬੂੰਦ 'ਤੇ ਪੰਜਾਬੀਆਂ ਦਾ ਹੱਕ ਹੈ, ਅਤੇ ਇਸਨੂੰ ਕੋਈ ਨਹੀਂ ਖੋਹ ਸਕਦਾ। ਇਸ ਤਹਿਤ ਪੰਜਾਬ ਸਰਕਾਰ ਨੇ 5 ਮਈ, ਸੋਮਵਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਫੈਸਲਾ ਕੀਤਾ ਹੈ, ਜਿਸ ਵਿੱਚ ਪਾਣੀ ਦੇ ਮੁੱਦੇ 'ਤੇ ਪ੍ਰਸਤਾਵ ਲਿਆਂਦਾ ਜਾਵੇਗਾ।
Powered by
Https livepunjabitv com control add posts php