ਜਿਬੂਤੀ ਨੇੜੇ ਕਿਸ਼ਤੀ ਪਲਟਣ ਨਾਲ 15 ਬੱਚਿਆਂ ਸਮੇਤ 109 ਪ੍ਰਵਾਸੀਆਂ ਦੀ ਮੌਤ ਉੱਤਰੀ ਪੈਨਸਿਲਵੇਨੀਆ 'ਚ ਗੋਲੀਬਾਰੀ; ਨੌਂ ਲੋਕਾਂ ਦੀ ਮੌਤ ਰੂਸ ਨਾਲ ਅਮਰੀਕਾ ਦੇ ਡੀਜ਼ਲ ਸਮਝੌਤੇ ’ਤੇ ਕਾਰਨੀ ਨੇ ਜਤਾਇਆ ਇਤਰਾਜ਼ ਮੰਡੀ ਦੇ ਹਾਲਾਤ ਦੇਖ ਕੇ ਆ ਜਾਵੇਗਾ ਰੋਣਾ! ਹੋਟਲ ਵਿੱਚ ਮਹਿਲਾ ਦਾ ਕਤਲ, ਬੁਆਏਫ੍ਰੈਂਡ ਨੇ ਪੇਟ ਵਿੱਚ ਚਾਕੂ ਮਾਰ ਕੇ ਭੱਜਾ ਐਨ.ਜੀ.ਟੀ. ਦੀ ਟੀਮ ਨੇ ਹੰਬੜਾ ਵਿੱਚ ਪੰਜ ਪੇਪਰ ਮਿੱਲਾਂ ਤੇ ਦਿੱਤੀ ਦਬਿਸ਼ ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ 110 ਗ੍ਰਾਮ ਹੈਰੋਇਨ, 61 ਗ੍ਰਾਮ ਆਈਸ, ₹5,000 ਡਰੱਗ ਮਨੀ ਅਤੇ ਕਾਰ ਸਮੇਤ ਇੱਕ ਨਸ਼ਾ ਤਸਕਰ ਗ੍ਰਿਫ਼ਤਾਰ ਮੋਗਾਂਬੋ ਮੋਦੀ ਲੋਕਤੰਤਰ ਨੂੰ ਨਸ਼ਟ ਕਰ ਰਿਹਾ ਹੈ ਪੰਜਾਬ ਕਾਂਗਰਸ ਵਿੱਚ ਸੀ.ਐੱਮ. ਪਦ ਨੂੰ ਲੈ ਕੇ ਹਲਚਲ, ਪਰਗਟ ਸਿੰਘ ਬੋਲੇ- ਮੈਂ ਵੀ ਦੌੜ ਵਿੱਚ ਸ਼ਾਮਲ

MP ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਖ਼ਬਰ, HC ਨੇ NSA ਤਹਿਤ ਹਿਰਾਸਤ ਨੂੰ ਦੱਸਿਆ ਜਾਇਜ਼

MP ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਖ਼ਬਰ, HC ਨੇ NSA ਤਹਿਤ ਹਿਰਾਸਤ


MP ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਖ਼ਬਰ, HC ਨੇ NSA ਤਹਿਤ ਹਿਰਾਸਤ ਨੂੰ ਦੱਸਿਆ ਜਾਇਜ਼

 
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਵੱਡਾ ਝਟਕਾ ਦਿੰਦਿਆਂ ਉਸ ਵੱਲੋਂ ਰਾਸ਼ਟਰੀ ਸੁਰੱਖਿਆ ਐਕਟ (NSA) ਤਹਿਤ ਹਿਰਾਸਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ ਹੈ।ਮੁੱਖ ਜੱਜ ਸ਼ੀਲ ਨਾਗੂ ਦੀ ਅਗਵਾਈ ਵਾਲੇ ਬੈਂਚ ਨੇ ਖੁੱਲ੍ਹੀ ਅਦਾਲਤ ਵਿੱਚ ਫੈਸਲਾ ਸੁਣਾਉਂਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਵਿਰੁੱਧ ਜਾਰੀ ਹਿਰਾਸਤ ਦੇ ਹੁਕਮ ਪੂਰੀ ਤਰ੍ਹਾਂ ਸਪੱਸ਼ਟ ਅਤੇ ਜਨਤਕ ਸੁਰੱਖਿਆ ਨਾਲ ਜੁੜੇ ਹਨ। ਇਸ ਲਈ ਇਹ ਨਿਆਂਇਕ ਸਮੀਖਿਆ ਦੇ ਦਾਇਰੇ ਵਿੱਚ ਨਹੀਂ ਆਉਂਦੇ। ਅਦਾਲਤ ਨੇ ਸਾਫ਼ ਕਿਹਾ ਕਿ ਰਾਸ਼ਟਰੀ ਹਿਤ ਅਤੇ ਜਨਤਕ ਸੁਰੱਖਿਆ ਵਿਅਕਤੀਗਤ ਅਧਿਕਾਰਾਂ ਤੋਂ ਉੱਪਰ ਹੈ।
ਅੰਮ੍ਰਿਤਪਾਲ ਸਿੰਘ ਨੇ ਆਪਣੀ ਪਟੀਸ਼ਨ ਵਿੱਚ ਦਾਅਵਾ ਕੀਤਾ ਸੀ ਕਿ ਉਸ ਦੀ ਹਿਰਾਸਤ ਮਨਮਾਨੀ ਹੈ ਅਤੇ ਇਸ ਨਾਲ ਸੰਵਿਧਾਨ ਦੀ ਧਾਰਾ 21 ਤੇ 22 ਤਹਿਤ ਮਿਲੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਹੋ ਰਹੀ ਹੈ। ਉਸ ਦੇ ਵਕੀਲ ਨੇ ਦਲੀਲ ਦਿੱਤੀ ਕਿ ਅੰਮ੍ਰਿਤਪਾਲ ਸਮਾਜ ਸੁਧਾਰਕ ਵਜੋਂ ਨਸ਼ਾ ਵਿਰੋਧੀ ਮੁਹਿੰਮ ਚਲਾ ਰਿਹਾ ਸੀ ਅਤੇ ਉਸ ਦੇ ਭਾਸ਼ਣ ਸਿੱਖ ਕਦਰਾਂ-ਕੀਮਤਾਂ ਤੇ ਆਧਾਰਿਤ ਸਨ, ਨਾ ਕਿ ਹਿੰਸਾ ਜਾਂ ਵੱਖਵਾਦ ਤੇ।
ਦੂਜੇ ਪਾਸੇ, ਪੰਜਾਬ ਸਰਕਾਰ ਵੱਲੋਂ ਸੀਨੀਅਰ ਐਡਵੋਕੇਟ ਅਨੁਪਮ ਗੁਪਤਾ ਨੇ ਬਹੁਤ ਗੰਭੀਰ ਤੱਥ ਪੇਸ਼ ਕੀਤੇ। ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਅੰਮ੍ਰਿਤਪਾਲ ਦੇ ਤਾਰ ਖ਼ਤਰਨਾਕ ਦਹਿਸ਼ਤਗਰਦਾਂ ਅਤੇ ਗੈਂਗਸਟਰਾਂ ਨਾਲ ਜੁੜੇ ਹੋਏ ਹਨ। ਸਰਕਾਰ ਨੇ ਇੱਕ 15 ਮੈਂਬਰੀ ‘ਹਿੱਟ ਲਿਸਟ’ ਦਾ ਹਵਾਲਾ ਦਿੱਤਾ, ਜਿਸ ਵਿੱਚ ਕਈ ਵਿਅਕਤੀਆਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਸੀ। ਗੁਪਤਾ ਨੇ ਕਿਹਾ, “ਇੱਕ ਲਾਈਨ ਵਿੱਚ ਬਿਆਨ ਕਰੀਏ ਤਾਂ ਹਿਰਾਸਤ ਦਾ ਅਧਾਰ ਹੈ – ਹਿੱਟ ਲਿਸਟ ਕਾਰਨ ਪੈਦਾ ਹੋਇਆ ਗੰਭੀਰ ਖ਼ਤਰਾ ਅਤੇ ਦਹਿਸ਼ਤਗਰਦਾਂ ਨਾਲ ਅੰਮ੍ਰਿਤਪਾਲ ਦੇ ਕਰੀਬੀ ਸਬੰਧ।”
ਅਦਾਲਤ ਨੇ ਸਰਕਾਰ ਵੱਲੋਂ ਪੇਸ਼ ਤੱਥਾਂ ਨੂੰ ਸਾਫ਼ ਮੰਨਦਿਆਂ ਪਟੀਸ਼ਨ ਖਾਰਜ ਕਰ ਦਿੱਤੀ। ਇਸ ਤੋਂ ਇਲਾਵਾ ਅੰਮ੍ਰਿਤਪਾਲ ਵੱਲੋਂ ਇਹ ਦਲੀਲ ਵੀ ਰੱਦ ਕਰ ਦਿੱਤੀ ਗਈ ਕਿ ਹਿਰਾਸਤ ਸਿਰਫ਼ ਪੁਰਾਣੀਆਂ ਐਫਆਈਆਰਜ਼ ਤੇ ਆਧਾਰਿਤ ਹੈ। ਕੇਂਦਰ ਸਰਕਾਰ ਵੱਲੋਂ ਐਡੀਸ਼ਨਲ ਸਾਲਿਸਟਰ ਜਨਰਲ ਸੱਤਿਆ ਪਾਲ ਜੈਨ ਨੇ ਵੀ ਪੱਖ ਰੱਖਿਆ।
ਇਸ ਫੈਸਲੇ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੀ ਅਸਾਮ ਦੀ ਡਿਬਰੂਗੜ੍ਹ ਸੈਂਟਰਲ ਜੇਲ੍ਹ ਵਿੱਚ NSA ਤਹਿਤ ਹਿਰਾਸਤ ਜਾਰੀ ਰਹੇਗੀ। ਉਹ ਅਪ੍ਰੈਲ 2023 ਤੋਂ ਇਸ ਜੇਲ੍ਹ ਵਿੱਚ ਬੰਦ ਹੈ।

Amritpal singh hc says detention under nsa is justified


Sports/Health/Entertainmant

Advertise Here

Reach thousands of visitors daily. High-visibility premium placement.

Get Started
Latest