ਇਮਤਿਹਾਨ ਜ਼ਿੰਦਗੀ ਵਿੱਚ ਮਹੱਤਵਪੂਰਨ ਰੋਲ ਅਦਾ ਕਰਦੇ ">
ਬੰਗਾਲ ਤੋਂ ਬਾਅਦ, ਅਮਿਤ ਸ਼ਾਹ ਦਾ ‘ਮਿਸ਼ਨ ਪੰਜਾਬ’… ਭਾਜਪਾ ਦੀ ਰਣਨੀਤੀ ਤਿਆਰ    ਆਪਣੇ ਹੱਥਾਂ ਨਾਲ ਸਜਾਈ ਆਪਣੀ ਚਿਤਾ! ਸੰਗਰੂਰ ‘ਚ ਖ਼ੁਦਕੁਸ਼ੀ ਦਾ ਹੈਰਾਨ ਕਰਨ ਵਾਲਾ ਮਾਮਲਾ    SGPC ਲਈ 24 ਘੰਟੇ ਦੇ ਗਲੋਬਲ ਚੈਨਲ ਦੀ ਪੇਸ਼ਕਸ਼, ਰਬਿੰਦਰ ਨਾਰਾਇਣ ਨੇ ਗੁਰਬਾਣੀ ਪ੍ਰਸਾਰਣ ਦੀ ਸੇਵਾ ਮੰਗੀ    ਲੁਧਿਆਣਾ ਤੋਂ ਬਾਅਦ ਹੁਣ ਅੰਮ੍ਰਿਤਸਰ 'ਚ ਲਾਪਤਾ ਹੋਈਆਂ ਦੋ ਨਾਬਾਲਿਗ ਕੁੜੀਆਂ, ਕੋਚਿੰਗ ਲਈ ਗਈਆਂ ਸਨ ਦੋਵੇਂ, ਸੀਸੀਟੀਵੀ ਖੰਗਾਲ ਰਹੀ ਪੁਲਿਸ    ਰਾਤੋਂ-ਰਾਤ ਅਮੀਰ ਬਣਿਆ ਨੂਰਪੁਰ ਦਾ ਕਿਸਾਨ, ਪੈਸੇ ਖੁੱਲ੍ਹੇ ਕਰਵਾਉਣ ਦੇ ਚੱਕਰ 'ਚ ਖਰੀਦੀ ਸੀ ਲਾਟਰੀ    ਮੁਹਾਲੀ ‘ਚ ਐਕਸ ਗਰਲਫਰੈਂਡ ਦੇ ਕਾਤਲ ਨੂੰ ਆਇਆ ਹੋਸ਼, ਖੁਦ ਚੱਲ ਕੇ ਪਹੁੰਚਿਆ ਕੋਰਟ, ਕਤਲ ਤੋਂ ਬਾਅਦ ਵੱਢਿਆ ਸੀ ਆਪਣਾ ਗਲਾ    ਗੁਰਦੁਆਰੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਦਿੱਲੀ ਤੋਂ ਕਾਬੂ, ਗੁਰਦੁਆਰਾ ਸਾਹਿਬ 'ਚ ਮੰਗੀ ਮਾਫ਼ੀ    ਗੁਰਦੁਆਰੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਦਿੱਲੀ ਤੋਂ ਕਾਬੂ, ਗੁਰਦੁਆਰਾ ਸਾਹਿਬ 'ਚ ਮੰਗੀ ਮਾਫ਼ੀ    ‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ    ਮਾਂ ਦੇ ਪ੍ਰੇਮੀ ਵਲੋਂ ਕਤਲ ਕੀਤੀ ਕੁੜੀ ਦੇ ਮਾਮਲੇ ‘ਚ ਨਵਾਂ ਮੋੜ, ਕੁੜੀ ਦੇ ਦੋਸਤ ਨੇ ਮੁਕਾਏ ਆਪਣੇ ਹੀ ਸਾਹ   
10ਵੀਂ ਅਤੇ 12ਵੀਂ ਦੇ ਬੋਰਡ ਨਤੀਜੇ ਜਲਦ ਹੋਣਗੇ ਜਾਰੀ
May 8, 2025
Https-livepunjabitv-com-control-

Punjabi Pehchan / MOHALI

ਇਮਤਿਹਾਨ ਜ਼ਿੰਦਗੀ ਵਿੱਚ ਮਹੱਤਵਪੂਰਨ ਰੋਲ ਅਦਾ ਕਰਦੇ ਹਨ। ਜਦੋ ਵੀ ਕਿਸੇ ਕੰਮ ਵਿੱਚ ਸਖ਼ਤ ਮਿਹਨਤ ਕੀਤੀ ਹੋਵੇ ਤਾਂ  ਉਸ ਦੇ ਨਤੀਜੇ  ਦਾ ਇੰਤਜ਼ਾਰ ਤਾਂ ਹੁੰਦਾ ਹੀ ਹੈ । ਦੱਸ ਦਿੰਦੇ ਹਾਂ ਕੇ ਇਸੇ ਤਰ੍ਹਾਂ  ਹੀ ਪੰਜਾਬ ਬੋਰਡ ਦੇ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਦਾ ਇੰਤਜ਼ਾਰ ਜਲਦੀ ਹੀ ਖ਼ਤਮ ਹੋਣ ਵਾਲਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਜਲਦੀ ਹੀ ਦੋਵਾਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਕਰਨ ਜਾ ਰਿਹਾ ਹੈ।

ਦਸਵੀਂ ਜਮਾਤ ਦੇ ਨਤੀਜੇ ਮਈ ਦੇ ਦੂਜੇ ਹਫ਼ਤੇ ਤੱਕ ਜਾਰੀ ਹੋਣ ਦੀ ਸੰਭਾਵਨਾ ਹੈ ਦੱਸੀ ਜਾ ਰਹੀ ਹੈ।   ਜਦੋਂ ਕਿ ਬਾਰ੍ਹਵੀਂ ਜਮਾਤ ਦੇ ਨਤੀਜੇ ਵੀ ਮਈ ਦੇ ਦੂਜੇ ਹਫ਼ਤੇ ਤੱਕ ਜਾਰੀ ਕੀਤੇ ਜਾ ਸਕਦੇ ਹਨ। ਹਾਲਾਂਕਿ, ਨਤੀਜੇ ਕਦੋਂ ਜਾਰੀ ਕੀਤੇ ਜਾਣਗੇ, ਇਸਦੀ ਤਰੀਕ ਦਾ ਐਲਾਨ ਅਜੇ ਬਾਕੀ ਹੈ । ਇਸ ਸਾਲ ਬੋਰਡ ਨੇ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 10 ਮਾਰਚ ਤੋਂ 4 ਅਪ੍ਰੈਲ ਤੱਕ ਅਤੇ 19 ਫ਼ਰਵਰੀ ਤੋਂ 4 ਅਪ੍ਰੈਲ ਤੱਕ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ  ਕਰਵਾਈਆਂ ਸਨ।

 ਅਧਿਕਾਰਤ ਵੈੱਬਸਾਈਟ 'ਤੇ ਜਾਰੀ ਕੀਤੇ ਜਾਣਗੇ ਨਤੀਜੇ :

ਪੰਜਾਬ ਬੋਰਡ ਦੇ 10ਵੀਂ ਅਤੇ 12ਵੀਂ ਦੇ ਨਤੀਜੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in 'ਤੇ ਜਾਰੀ ਕੀਤੇ ਜਾਣਗੇ ਅਤੇ ਵਿਦਿਆਰਥੀ ਇੱਥੋਂ ਆਪਣੀਆਂ ਮਾਰਕਸ਼ੀਟਾਂ ਵੀ ਡਾਊਨਲੋਡ ਕਰ ਸਕਦੇ ਹਨ। ਹਾਲਾਂਕਿ, ਵਿਦਿਆਰਥੀਆਂ ਨੂੰ ਅਸਲ ਮਾਰਕ ਸ਼ੀਟ ਲਈ ਆਪਣੇ ਸਕੂਲ ਜਾਣਾ ਪਵੇਗਾ।

ਇਸ ਤਰ੍ਹਾਂ ਵੇਖ ਸਕਦੇ ਹੋ ਨਤੀਜੇ : 

ਸਭ ਤੋਂ ਪਹਿਲਾਂ ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in 'ਤੇ ਜਾਓ।

ਇਸ ਤੋਂ ਬਾਅਦ ਹੋਮਪੇਜ 'ਤੇ 'ਨਤੀਜਾ' ਭਾਗ 'ਤੇ ਕਲਿੱਕ ਕਰੋ।

ਇਸ ਤੋਂ ਬਾਅਦ 10ਵੀਂ ਜਮਾਤ ਜਾਂ 12ਵੀਂ ਜਮਾਤ ਦੇ ਨਤੀਜੇ ਦਾ ਲਿੰਕ ਚੁਣੋ

ਹੁਣ ਆਪਣਾ ਰੋਲ ਨੰਬਰ, ਜਨਮ ਮਿਤੀ ਅਤੇ ਹੋਰ ਲੋੜੀਂਦੀ ਜਾਣਕਾਰੀ ਦਰਜ ਕਰੋ।

ਸਬਮਿਟ ਬਟਨ 'ਤੇ ਕਲਿੱਕ ਕਰੋ ਅਤੇ ਤੁਹਾਡਾ ਨਤੀਜਾ ਸਕ੍ਰੀਨ 'ਤੇ ਦਿਖਾਈ ਦੇਵੇਗਾ।ਪੰਜਾਬ ਬੋਰਡ ਦੇ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਦਾ ਇੰਤਜ਼ਾਰ ਜਲਦੀ ਹੀ ਖ਼ਤਮ ਹੋਣ ਵਾਲਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ (PSEB) ਜਲਦੀ ਹੀ ਦੋਵਾਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਕਰਨ ਜਾ ਰਿਹਾ ਹੈ।


Powered by Froala Editor

Https livepunjabitv com control add posts php


Recommended Posts