ਰਾਣਾ ਬਲਾਚੋਰੀਆ ਹੱਤਿਆ ਕਾਂਡ ਦਾ ਮੁੱਖ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ
May 4, 2026 / punjab
ਰਾਣਾ ਬਲਾਚੋਰੀਆ ਹੱਤਿਆ ਕਾਂਡ ਦਾ ਮੁੱਖ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ
ਮੁਹਾਲੀ ਦੇ ਸੋਹਾਣਾ ਇਲਾਕੇ ਵਿਚ ਬੀਤੇ ਸਾਲ ਹੋਏ ਕਬੱਡੀ ਖੇਡ ਪ੍ਰਮੋਟਰ ਕੰਵਰ
ਦਿਗਵਿਜੇ ਸਿੰਘ ਉਰਫ਼ ਰਾਣਾ ਬਲਾਚੋਰੀਆ ਹੱਤਿਆ ਕਾਂਡ ਵਿਚ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ
ਮਿਲੀ ਹੈ। ਪੰਜਾਬ ਏ. ਜੀ. ਟੀ. ਐੱਫ. ਦੀ ਟੀਮ ਵਲੋਂ ਇਸ ਮਾਮਲੇ ਦੇ ਮੁੱਖ ਸ਼ੂਟਰ ਆਦਿਤਿਆ ਕਪੂਰ
ਉਰਫ਼ ਮੱਖਣ ਨੂੰ ਤ੍ਰਿਪੁਰਾ ਸੂਬੇ ਦੀ ਰਾਜਧਾਨੀ ਅਗਰਤਾਲਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਆਦਿਤਿਆ ਕਪੂਰ ਉਰਫ਼ ਮੱਖਣ ਨੂੰ ਪੰਜਾਬ ਏ. ਜੀ. ਟੀ. ਐੱਫ.
ਵਲੋਂ ਤ੍ਰਿਪੁਰਾ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੀ ਸਹਾਇਤਾ ਨਾਲ ਟ੍ਰੇਸ ਕੀਤਾ ਗਿਆ। ਦੱਸਿਆ ਜਾ
ਰਿਹਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਰਾਣਾ ਬਲਾਚੋਰੀਆ ਦੀ ਹੱਤਿਆ ਦੇ ਮਾਮਲੇ ਵਿਚ ਮੁੱਖ
ਸ਼ੂਟਰ ਵਜੋਂ ਲੋੜੀਂਦਾ ਸੀ।
ਜ਼ਿਕਰਯੋਗ ਹੈ ਕਿ ਕਬੱਡੀ ਖੇਡ ਪ੍ਰਮੋਟਰ ਕੰਵਰ ਦਿਗਵਿਜੇ ਸਿੰਘ ਉਰਫ਼ ਰਾਣਾ
ਬਲਾਚੋਰੀਆ ਦੀ ਬੀਤੇ ਸਾਲ 15 ਦਸੰਬਰ ਨੂੰ ਮੁਹਾਲੀ ਦੇ ਸੋਹਾਣਾ ਇਲਾਕੇ ਵਿਚ ਕਬੱਡੀ ਟੂਰਨਾਮੈਂਟ ਦੌਰਾਨ ਹੱਤਿਆ ਕਰ
ਦਿੱਤੀ ਗਈ ਸੀ। ਇਸ ਮਾਮਲੇ ਦੀ ਜਾਂਚ ਦੌਰਾਨ ਸ਼ੂਟਰ ਕਰਨ ਪਾਠਕ ਨੂੰ ਹੋਰਨਾਂ ਮੁਲਜ਼ਮਾਂ ਸਮੇਤ
ਕਲਕੱਤਾ ਤੋਂ ਕਾਬੂ ਕੀਤਾ ਗਿਆ ਸੀ। ਹੁਣ ਮੁੱਖ ਸ਼ੂਟਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਨੂੰ ਇਸ
ਹੱਤਿਆ ਕਾਂਡ ਦੇ ਪਿੱਛੇ ਦੀ ਸਾਜ਼ਿਸ਼ ਅਤੇ ਹੋਰ ਸਬੰਧਤ ਮੁਲਜ਼ਮਾਂ ਬਾਰੇ ਅਹਿਮ ਖੁਲਾਸੇ ਹੋਣ ਦੀ
ਉਮੀਦ ਹੈ। ਪੁਲਿਸ ਵਲੋਂ ਗ੍ਰਿਫ਼ਤਾਰ ਮੁਲਜ਼ਮ ਨੂੰ ਪੰਜਾਬ ਲਿਆਂਦਾ ਜਾਵੇਗਾ, ਜਿੱਥੇ
ਉਸਦਾ ਅਦਾਲਤ ਤੋਂ ਪੁਲਿਸ ਰਿਮਾਂਡ ਹਾਸਲ ਕਰਕੇ ਅਗਲੀ ਪੁੱਛਗਿੱਛ ਕੀਤੀ ਜਾਵੇਗੀ। ਮਾਮਲੇ ਸਬੰਧੀ
ਹੋਰ ਜਾਂਚ ਜਾਰੀ ਹੈ।
Rana Blachoria