ਹਲਵਾਰਾ ਏਅਰਪੋਰਟ ’ਤੇ ਉਡਾਣ ਭਰਨ ਤੋਂ ਪਹਿਲਾਂ ਜਹਾਜ਼ ’ਚ ਆਈ ਜ਼ੋਰਦਾਰ ਆਵਾਜ਼, 4 ਘੰਟੇ ਬਾਅਦ ਦਿੱਲੀ ਲਈ ਰਵਾਨਾ ਹੋਈ ਫਲਾਈਟ    ਮਲੇਰਕੋਟਲਾ ’ਚ ਕਾਂਗਰਸ ਦਾ ਅੰਦਰੂਨੀ ਕਲੇਸ਼ ਸਟੇਜ ’ਤੇ ਆਇਆ, ਜੱਸੀ ਨੂੰ ਰੋਕਣ ’ਤੇ ਹੰਗਾਮਾ; ਵੜਿੰਗ ਨੇ ਸੰਭਾਲਿਆ ਮੋਰਚਾ    ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ    ਸੁਖਬੀਰ ਬਾਦਲ ਦੀ PM ਮੋਦੀ ਨਾਲ ਮੁਲਾਕਾਤ ਨੇ ਛੇੜੀ ਨਵੀਂ ਸਿਆਸੀ ਚਰਚਾ    ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਸੰਸਦੀ ਬੋਰਡ ਦਾ ਗਠਨ    ਸ੍ਰੀ ਹਰਿਮੰਦਰ ਸਾਹਿਬ ਲਾਈਵ: ਹੁਣ 1000 ਤੋਂ ਵੱਧ ਪਲੇਟਫਾਰਮਾਂ ਰਾਹੀਂ ਦੁਨੀਆ ਭਰ ਵਿੱਚ ਹੋਵੇਗਾ ਗੁਰਬਾਣੀ ਦਾ ਪ੍ਰਸਾਰਣ    ਮੈਟਾ 'ਤੇ ਕੇਜਰੀਵਾਲ ਦੇ ਗੰਭੀਰ ਦੋਸ਼, ਕਿਹਾ- ਭਾਰਤ 'ਚ ਮੇਰਾ ਇੰਸਟਾਗ੍ਰਾਮ ਅਕਾਊਂਟ ਬਿਨਾਂ ਕਾਰਨ ਕੀਤਾ ਬੰਦ    ਮੈਟਾ 'ਤੇ ਕੇਜਰੀਵਾਲ ਦੇ ਗੰਭੀਰ ਦੋਸ਼, ਕਿਹਾ- ਭਾਰਤ 'ਚ ਮੇਰਾ ਇੰਸਟਾਗ੍ਰਾਮ ਅਕਾਊਂਟ ਬਿਨਾਂ ਕਾਰਨ ਕੀਤਾ ਬੰਦ    ਮੁੱਖ ਮੰਤਰੀ ਸਿਹਤ ਯੋਜਨਾ ਨੇ ਬਦਲੀਆਂ ਲੱਖਾਂ ਪਰਿਵਾਰਾਂ ਦੀਆਂ ਜ਼ਿੰਦਗੀਆਂ, 2.91 ਲੱਖ ਮਰੀਜ਼ਾਂ ਨੂੰ ਮਿਲਿਆ ₹1,044 ਕਰੋੜ ਦਾ ਮੁਫ਼ਤ ਇਲਾਜ    ਮੁੱਖ ਮੰਤਰੀ ਸਿਹਤ ਯੋਜਨਾ ਨੇ ਬਦਲੀਆਂ ਲੱਖਾਂ ਪਰਿਵਾਰਾਂ ਦੀਆਂ ਜ਼ਿੰਦਗੀਆਂ, 2.91 ਲੱਖ ਮਰੀਜ਼ਾਂ ਨੂੰ ਮਿਲਿਆ ₹1,044 ਕਰੋੜ ਦਾ ਮੁਫ਼ਤ ਇਲਾਜ   
PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ
May 13, 2026
Punjab-Toper-Girls-

PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ



ਪੰਜਾਬ ਸਕੂਲ ਸਿੱਖਿਆ ਬੋਰਡ ਨੇ ਬੁੱਧਵਾਰ 13 ਮਈ ਨੂੰ 12ਵੀਂ ਜਮਾਤ ਦੇ ਨਤੀਜੇ ਜਾਰੀ ਕੀਤੇ। ਬੋਰਡ ਚੇਅਰਮੈਨ ਨੇ ਨਤੀਜਿਆਂ ਦਾ ਐਲਾਨ ਕੀਤਾ। ਪ੍ਰੀਖਿਆ ਵਿੱਚ 2,65,417 ਵਿਦਿਆਰਥੀ ਅਪੀਅਰ ਹੋਏ ਸਨ, ਜਿਨ੍ਹਾਂ ਵਿੱਚੋਂ 2,42,755 ਪਾਸ ਹੋਏ। ਨਤੀਜਾ 91.46 ਪ੍ਰਤੀਸ਼ਤ ਰਿਹਾ।
ਟੌਪਰਾਂ ਵਿਚ ਕੁੜੀਆਂ ਨੇ ਬਾਜੀ ਮਾਰੀ ਹੈ। ਗੁਰੂਕੁਲ ਅਕੈਡਮੀ ਪਬਲਿਕ ਸਕੂਲ, ਉੱਬਾ, ਮਾਨਸਾ ਦੀ ਸੁਪਨੀਤ ਕੌਰ ਨੇ ਟੌਪ ਕੀਤਾ ਹੈ। ਬੀਸੀਐਮ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਲੁਧਿਆਣਾ ਦੀ ਸੋਹਣੀ ਚੌਹਾਨ ਨੇ ਦੂਜਾ ਸਥਾਨ ਹਾਸਲ ਕੀਤਾ ਹੈ। ਤੀਜੇ ਨੰਬਰ ‘ਤੇ ਤੇਜਾ ਸਿੰਘ ਸਵਤੰਤਰ ਮੈਮੋਰੀਅਲ ਸਕੂਲ, ਸ਼ਿਮਲਾ ਪੁਰੀ ਦੀ ਦੀਵਾਂਸ਼ੀ ਹੈ। ਤਿੰਨਾਂ ਨੇ 500 ਵਿੱਚੋਂ 500 ਅੰਕ ਪ੍ਰਾਪਤ ਕੀਤੇ ਹਨ। ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਕੁੜੀ ਸਾਇੰਸ ਗਰੁੱਪ ਦੀ ਹੈ। ਜਦੋਂ ਕਿ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੀਆਂ ਕੁੜੀਆਂ ਹਿਊਮੈਨਿਟੀਜ਼ ਗਰੁੱਪ ਦੀਆਂ ਹਨ। ਇਹ ਸਾਰੀਆਂ ਖਿਡਾਰੀ ਵੀ ਹਨ।
ਵਿਦਿਆਰਥੀ ਬੋਰਡ ਦੀ ਵੈੱਬਸਾਈਟ ‘ਤੇ ਇਨ੍ਹਾਂ ਨੂੰ ਦੇਖ ਸਕਦੇ ਹਨ। ਜੇਕਰ ਕਿਸੇ ਵੀ ਵਿਦਿਆਰਥੀ ਨੂੰ ਨਤੀਜੇ ਦੇਖਣ ਵਿੱਚ ਕੋਈ ਮੁਸ਼ਕਲ ਆਉਂਦੀ ਹੈ, ਤਾਂ ਉਹ ਸਿੱਖਿਆ ਵਿਭਾਗ ਦੁਆਰਾ ਜਾਰੀ ਹੈਲਪਲਾਈਨ ਨੰਬਰ 95491-61161 ‘ਤੇ ਸੰਪਰਕ ਕਰ ਸਕਦੇ ਹਨ।
ਨਤੀਜਾ ਕਿਵੇਂ ਚੈੱਕ ਕਰਨਾ ਹੈ
ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾਓ।
ਹੋਮਪੇਜ ‘ਤੇ, PSEB ਕਲਾਸ 12ਵੀਂ ਨਤੀਜਾ 2026 ਲਿੰਕ ‘ਤੇ ਕਲਿੱਕ ਕਰੋ।
ਆਪਣਾ ਰੋਲ ਨੰਬਰ ਅਤੇ ਜਨਮ ਮਿਤੀ ਦਰਜ ਕਰੋ, ਅਤੇ ਸਬਮਿਟ ਬਟਨ ਦਬਾਓ।
ਨਤੀਜਾ ਸੇਵ ਕਰੋ ਅਤੇ ਡਾਊਨਲੋਡ ਕਰੋ।
 

Punjab Toper Girls


Recommended Posts