ਪੰਜਾਬ ਵਿੱਚ ਪਰਮਾਨੈਂਟ DGP ਦੇ ਨਾਮ ਦਾ ਹੋ ਗਿਆ ਐਲਾਨ, UPSC ਪੈਨਲ ਤੋਂ ਬਾਅਦ ਸਰਕਾਰ ਦਾ ਫੈਸਲਾ ਸੁਪਰੀਮ ਕੋਰਟ ਨੇ ਪੰਜਾਬ ਦੇ 50 ਨਗਰ ਨਿਗਮ ਵਾਰਡਾਂ ਵਿੱਚ ਨਵੀਆਂ ਚੋਣਾਂ ਦੇ ਆਦੇਸ਼ ਦਿੱਤੇ ਟਰੰਪ ਪ੍ਰਸ਼ਾਸਨ ਨੇ ਅੱਠ ਵੱਡੀਆਂ ਟੈਕ ਕੰਪਨੀਆਂ ਲਈ ਰੁਜ਼ਗਾਰ-ਅਧਾਰਿਤ ਗ੍ਰੀਨ ਕਾਰਡ ਪ੍ਰਕਿਰਿਆ ਮੁਅੱਤਲ ਕੀਤੀ ਟੰਬਲਰ ਰਿਜ ਗੋਲੀਬਾਰੀ ਮਾਮਲੇ ਮਗਰੋਂ ਕੈਨੇਡਾ ਵਿੱਚ ਐੱਸ.ਕੇ.ਐੱਸ. ਰਾਈਫਲ 'ਤੇ ਪਾਬੰਦੀ ਦੀ ਮੰਗ ਤੇਜ਼ ਜਲੰਧਰ ਦੇ ਠੇਕੇਦਾਰ ਨੂੰ ਕਰੋੜਾਂ ਦੇ ਟੈਂਡਰ ਦੇਣ ਵਾਲੇ ਨਿਗਮ ਅਫ਼ਸਰ ਸੀ.ਬੀ.ਆਈ. ਦੇ ਰਡਾਰ ਤੇ ਅਡਾਨੀ ਸਟਾਕਸ 10% ਤੱਕ ਟੁੱਟੇ, ਸਟਾਕਸ ਵਿੱਚ ਕਿਉਂ ਆਈ ਗਿਰਾਵਟ। ਯੂਟਿਊਬਰ ਧਰੁਵ ਰਾਠੀ ਨੇ ਬੰਗਲੁਰੂ ਦੇ ਫਰੀਡਮ ਪਾਰਕ ਵਿਖੇ ਪ੍ਰਦਰਸ਼ਨ CJP ਕਾਰਜਕਰਤਾਵਾਂ ਨੂੰ ਪੁਲਿਸ ਨੋਟਿਸ ਮਿਲ ਰਹੇ, ਆਂਦੋਲਨ ਵਿੱਚ ਸ਼ਾਮਲ ਨਾ ਹੋਣ ਦਾ ਦਬਾਅ ਬਣਾ ਰਹੇ: ਅਭਿਜੀਤ ਦੀਪਕੇ ਹਵਾਈ ਟਿਕਟਾਂ ਹੋਣਗੀਆਂ ਮਹਿੰਗੀਆਂ, ਏਅਰ ਇੰਡੀਆ, ਆਕਾਸਾ ਏਅਰ ਨੇ ਲਗਾਇਆ ਫਿਊਲ ਸਰਚਾਰਜ ਮੈਡ ਸੰਧੂ ਕਤਲ ਕੇਸ: ਪੁਲਿਸ ਨੇ ਇੱਕ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ

Punjab ‘ਚ SIR ਕੱਲ੍ਹ ਤੋਂ, ਘਰ-ਘਰ ਜਾਣਗੇ BLO

Punjab ‘ਚ SIR ਕੱਲ੍ਹ ਤੋਂ, ਘਰ-ਘਰ ਜਾਣਗੇ BLO


Punjab ‘ਚ SIR ਕੱਲ੍ਹ ਤੋਂ, ਘਰ-ਘਰ ਜਾਣਗੇ BLO

ਵੋਟਰ ਸੂਚੀ ਨੂੰ ਅਪਡੇਟ ਕਰਨ ਲਈ 25 ਜੂਨ ਤੋਂ ਪੰਜਾਬ ਵਿੱਚ ਇੱਕ ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ (SIR) ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸੰਬੰਧੀ ਮੁੱਖ ਚੋਣ ਅਫ਼ਸਰ ਪੰਜਾਬ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਪੰਜਾਬ ਰਾਜ 25 ਜੂਨ, 2026 ਤੋਂ ਘਰੋਂ-ਘਰੀਂ ਗਣਨਾ ਦਾ ਕੰਮ ਆਰੰਭ ਹੋਵੇਗਾ ਜੋ ਕਿ 24 ਜੁਲਾਈ, 2026 ਤੱਕ ਚੱਲੇਗਾ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਗਹਿਨ ਸੁਧਾਈ ਦੇ ਕਾਰਜ਼ ਵੱਜੋਂ 25 ਜੂਨ, 2026 ਤੋਂ 24 ਜੁਲਾਈ, 2026 ਤੱਕ ਸੂਬੇ ਦੇ 2 ਕਰੋੜ 14 ਲੱਖ 61 ਹਜ਼ਾਰ 43 ਵੋਟਰਾਂ ਤੱਕ ਪਹੁੰਚ ਕੀਤੀ ਜਾਵੇਗੀ। ਇਸ ਮੁਹਿੰਮ ਤਹਿਤ, 24,453 ਬੂਥ ਲੈਵਲ ਅਫਸਰ (ਬੀਐਲਓ) ਸੂਬੇ ਭਰ ਵਿੱਚ ਵੋਟਰਾਂ ਦੀ ਤਸਦੀਕ ਕਰਨ ਲਈ ਘਰ-ਘਰ ਜਾਣਗੇ।
ਉਨ੍ਹਾਂ ਅੱਗੇ ਦੱਸਿਆ ਕਿ ਪੋਲਿੰਗ ਸਟੇਸ਼ਨ ਦੀ ਰੈਸ਼ਨਲਾਈਜੇਸਨ ਦਾ ਕੰਮ 24 ਜੁਲਾਈ 2026 ਤੱਕ ਕੀਤਾ ਜਾਵੇਗਾ ਜਦਕਿ ਵੋਟਰ ਸੂਚੀਆਂ ਦਾ ਖਰੜਾ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 03-08-2026 ਤੋਂ 02-09-2026 ਤੱਕ ਪੇਸ਼ ਕੀਤੇ ਜਾ ਸਕਦੇ ਹਨ। ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 03-08-2026 ਤੋਂ 28-09-2026 ਤੱਕ ਕੀਤਾ ਜਾਵੇਗਾ। ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 01-10-2026 ਨੂੰ ਕੀਤੀ ਜਾਵੇਗੀ।
ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਬੁੱਧਵਾਰ ਨੂੰ ਪੰਜਾਬ ਭਵਨ ਵਿਖੇ ਇੱਕ ਮੀਡੀਆ ਮੀਟਿੰਗ ਵਿੱਚ ਮੁਹਿੰਮ ਦੀ ਰੂਪ-ਰੇਖਾ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਇਹ ਪ੍ਰਕਿਰਿਆ ਭਾਰਤ ਦੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਯੋਜਨਾਬੱਧ ਢੰਗ ਨਾਲ ਕੀਤੀ ਜਾਵੇਗੀ।
ਮੀਟਿੰਗ ਦੌਰਾਨ, ਇਹ ਦੱਸਿਆ ਗਿਆ ਕਿ ਪੰਜਾਬ ਵਿੱਚ ਹੁਣ ਤੱਕ 86.02% ਵੋਟਰਾਂ ਦੀ ਮੈਪਿੰਗ ਕੀਤੀ ਜਾ ਚੁੱਕੀ ਹੈ। ਜਿਨ੍ਹਾਂ ਵੋਟਰਾਂ ਦੀ ਮੈਪਿੰਗ ਨਹੀਂ ਕੀਤੀ ਗਈ ਹੈ, ਉਨ੍ਹਾਂ ਦੀ ਸੂਚੀ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਉਪਲਬਧ ਕਰਵਾ ਦਿੱਤੀ ਗਈ ਹੈ। ਚੋਣ ਕਮਿਸ਼ਨ ਨੇ ਰਾਜਨੀਤਿਕ ਪਾਰਟੀਆਂ ਨੂੰ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਸਹਿਯੋਗ ਦੀ ਅਪੀਲ ਕੀਤੀ ਹੈ।

Sir from tomorrow blo will go door to door


Sports/Health/Entertainmant

Advertise Here

Reach thousands of visitors daily. High-visibility premium placement.

Get Started
Latest