ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ 12 ਸਤੰਬਰ ਨੂੰ ਲੱਗੇਗੀ ਲੋਕ ਅਦਾਲਤ, ਇਨ੍ਹਾਂ ਚਾਲਾਨਾਂ ਤੇ ਮਿਲ ਸਕਦੀ ਹੈ ਰਾਹਤ ਪਹਿਲਗਾਮ ਅੱਤਵਾਦੀ ਹਮਲੇ Punjabi ਦਾ ਵੱਡਾ ਫੈਸਲਾ, ਰੂਸ-ਚੀਨ ਸਮੇਤ ਦੇਸ਼ਾਂ ਨੇ ਕੀਤੀ ਨਿੰਦਾ ਸ਼ੀ ਜਿਨਪਿੰਗ ਭਾਰਤ ਪਹੁੰਚੇ: ਚਾਈਨਾ ਸਦਰਨ ਏਅਰਲਾਈਨਜ਼ ਨੇ 6 ਸਾਲਾਂ ਬਾਅਦ ਦਿੱਲੀ-ਗੁਆਂਗਜ਼ੂ ਸਿੱਧੀ ਉਡਾਣਾਂ ਬਹਾਲ ਕੀਤੀਆਂ ਮੋਦੀ-ਪੂਤਿਨ ਕਾਰ ਡਿਪਲੋਮੈਸੀ : BRICS 2026 ਵਿੱਚ ਔਰਸ ਸਵਾਰੀ ਸਾਲਾਂ ਪੁਰਾਣੀ ਪਰੰਪਰਾ ਨੂੰ ਜਾਰੀ ਰੱਖਦੀ ਹੈ ਜਾਲੰਧਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ ਚੀਨੀ ਦੀਆਂ ਕੀਮਤਾਂ ’ਤੇ ਸਰਕਾਰੀ ਕਦਮ ਬੇਅਸਰ, ₹5,000 ਪ੍ਰਤੀ ਕੁਇੰਟਲ ਤੋਂ ਪਾਰ ਹੋਏ ਭਾਅ ਆਜ਼ਮ ਖ਼ਾਨ ਖ਼ਿਲਾਫ਼ ਹੱਜ ਕਮੇਟੀ ਦੀ ਜ਼ਮੀਨ ਵੇਚਣ ’ਚ ਕਥਿਤ ਬੇਨਿਯਮੀਆਂ ਦਾ ਕੇਸ ਦਰਜ, ₹2.08 ਕਰੋੜ ਦੇ ਨੁਕਸਾਨ ਦਾ ਦੋਸ਼ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 12-09-2026 ਬੁਰੇ ਫਸੇ ਆਪ ਦੇ ਸਿੱਖਿਆ ਮੰਤਰੀ ਸਰਕਾਰੀ ਖਰਚ ਤੇ ਇੱਕੋ ਸਮੇਂ ਵਿਦੇਸ਼ੀ ਅਤੇ ਸਵਦੇਸ਼ੀ ਦੌਰੇ ਕਿਵੇਂ ਕੀਤੇ,

55 ਪੰਚਾਇਤਾਂ ਨੂੰ 2 ਕਰੋੜ 68 ਲੱਖ 39 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਲਈ ਚੈੱਕ ਵੰਡੇ

55 ਪੰਚਾਇਤਾਂ ਨੂੰ 2 ਕਰੋੜ 68 ਲੱਖ 39 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ


Punjabi Pechan News / Gurdaspur

ਗੰਦੇ ਪਾਣੀ ਦੀ ਨਿਕਾਸੀ, ਪੱਕੀਆਂ ਗਲੀਆਂ ਤੇ ਨਾਲੀਆਂ, ਗਲੀਆਂ ਵਿੱਚ ਲਾਈਟਾਂ ਅਤੇ ਐੱਸਸੀ ਤੇ ਇਸਾਈ ਧਰਮਸ਼ਾਲਾਵਾਂ ਦੇ ਵਿਕਾਸ ਕਰਵਾਏ ਜਾਣਗੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਦਾ ਧੰਨਵਾਦ ਕੀਤਾ

ਗੁਰਦਾਸਪੁਰ ਪੰਜਾਬ ਨਿਰਮਾਣ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੀਆਂ 55 ਪੰਚਾਇਤਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ 2 ਕਰੋੜ 68 ਲੱਖ 39 ਹਜ਼ਾਰ ਰੁਪਏ ਦੀ ਰਾਸ਼ੀ ਦੇ ਚੈੱਕ ਵੰਡੇ ਗਏ। ਇਹ ਚੈੱਕ ਹਲਕਾ ਇੰਚਾਰਜ ਰਮਨ ਬਹਿਲ ਵੱਲੋਂ ਪੰਚਾਇਤਾਂ ਨੂੰ ਸੌਂਪੇ ਗਏ। ਇਸ ਮੌਕੇ ਰਮਨ ਬਹਿਲ ਨੇ ਕਿਹਾ ਕਿ ਜਾਰੀ ਕੀਤੀ ਰਾਸ਼ੀ ਨਾਲ ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ, ਪੱਕੀਆਂ ਗਲੀਆਂ ਤੇ ਨਾਲੀਆਂ, ਗਲੀਆਂ ਵਿੱਚ ਲਾਈਟਾਂ ਅਤੇ ਐੱਸਸੀ ਤੇ ਇਸਾਈ ਭਾਈਚਾਰੇ ਦੀਆਂ ਧਰਮਸ਼ਾਲਾਵਾਂ ਸਮੇਤ ਹੋਰ ਲੋੜੀਂਦੇ ਵਿਕਾਸ ਕਾਰਜ ਕਰਵਾਏ ਜਾਣਗੇ। 

ਉਨ੍ਹਾਂ ਕਿਹਾ ਕਿ ਗੁਰਦਾਸਪੁਰ ਹਲਕੇ ਵਿੱਚ ਵਿਕਾਸ ਕਾਰਜਾਂ ਦੀ ਗਤੀ ਨਾ ਰੁਕੀ ਹੈ ਅਤੇ ਨਾ ਹੀ ਭਵਿੱਖ ਵਿੱਚ ਰੁਕੇਗੀ। ਉਨ੍ਹਾਂ ਦਾ ਉਦੇਸ਼ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ, ਤਾਂ ਜੋ ਲੋਕਾਂ ਦਾ ਜੀਵਨ ਹੋਰ ਸੁਖਾਲਾ ਬਣ ਸਕੇ। ਰਮਨ ਬਹਿਲ ਨੇ ਕਿਹਾ ਕਿ ‘ਰੰਗਲਾ ਪੰਜਾਬ ਯੋਜਨਾ ਤਹਿਤ ਇਹ ਦੂਜੀ ਕਿਸ਼ਤ ਦੀ ਰਾਸ਼ੀ ਹੈ। ਇਸ ਤੋਂ ਪਹਿਲਾਂ ਵੀ ਵਿੱਤ ਕਮਿਸ਼ਨ ਦੀਆਂ ਤਿੰਨ ਕਿਸ਼ਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਮੁਤਾਬਕ ਪੀਣ ਵਾਲੇ ਪਾਣੀ, ਖੇਡ ਮੈਦਾਨਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਖੇਤਰ ਵਿੱਚ ਵੀ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਉਨ੍ਹਾਂ ਗੁਰਦਾਸਪੁਰ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਰਾਜਨੀਤੀ ਦਾ ਕੇਂਦਰ ਲੋਕਾਂ ਦਾ ਵਿਕਾਸ ਅਤੇ ਇਲਾਕੇ ਦੀ ਤਰੱਕੀ ਰਹੇਗਾ। 

ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਇਸ ਮੌਕੇ ਬੀਡੀਪੀਓ ਦਿਲਬਾਗ ਸਿੰਘ, ਬਲਾਕ ਸੰਮਤੀ ਚੇਅਰਮੈਨ ਰਣਜੀਤ ਸਿੰਘ ਰਾਣਾ, ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਲਖਵਿੰਦਰ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ, ਬਲਾਕ ਸੰਮਤੀ ਮੈਂਬਰਾਂ ਅਤੇ ਵੱਖ-ਵੱਖ ਪਿੰਡਾਂ ਦੇ ਸਰਪੰਚ-ਪੰਚ ਹਾਜ਼ਰ ਸਨ।

Cheques worth 2 crore 68 lakh 39 thousand distributed to 55 panchayats for development works


Sports/Health/Entertainmant

Advertise Here

Reach thousands of visitors daily. High-visibility premium placement.

Get Started
Latest