ਵਿਜਯਾ ਦਸ਼ਮੀ ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਈ ਜਾ ਰਹੀ ਹੈ ਅਮਿਤ ਸ਼ਾਹ ਦੀ ਯਾਤਰਾ ਤੋਂ ਕੁਝ ਘੰਟੇ ਪਹਿਲਾਂ ਮਾਨਸਾ ਵਿੱਚ ਗੋਲੀਬਾਰੀ ਦਿਲਜੀਤ ਦੋਸਾਂਝ ਸਮੇਤ ਪੰਜਾਬੀ ਕਲਾਕਾਰਾਂ ਨੇ ਝੋਟਾ ਲਈ ਇਨਸਾਫ਼ ਦੀ ਮੰਗ ਕੀਤੀ ਵਿਭਿੰਨਤਾ ਦੇ ਬਾਵਜੂਦ ਕਪਾਹ ਉਤਪਾਦਕਾਂ ਲਈ ਕੋਈ ਪੈਕੇਜ ਨਹੀਂ: ਕੇਬੀਐਸ ਸਿੱਧੂ ਗ਼ੈਰਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਝੋਟਾ ਹਤਿਆਕਾਂਡ ਵਿੱਚ ਵੱਡੀ ਕਾਰਵਾਈ, ਆਪ ਵਿਧਾਇਕਾਂ ਦੇ ਘਰਾਂ 'ਤੇ ਲਾਨਤ ਪੱਤਰ ਦੇਣ ਪਹੁੰਚੇ ਕਿਸਾਨ ਬ੍ਰੇਕਿੰਗ ਨਿਊਜ਼ - ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਕੈਦ ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ

ਸੂਰਜਕੁੰਡ ਮੇਲੇ 'ਚ ਹਵਾ 'ਚੋਂ ਜ਼ਮੀਨ 'ਤੇ ਡਿੱਗਿਆ ਝੂਲਾ, ਮੱਚੀ ਹੜਕੰਪ, ਇੱਕ ਇੰਸਪੈਕਟਰ ਦੀ ਮੌਤ

ਸੂਰਜਕੁੰਡ ਮੇਲੇ 'ਚ ਹਵਾ 'ਚੋਂ ਜ਼ਮੀਨ 'ਤੇ ਡਿੱਗਿਆ ਝੂਲਾ, ਮੱਚੀ ਹੜਕੰਪ,


Punjabi Pehchan / Hariyana

ਸੂਰਜਕੁੰਡ ਮੇਲੇ 'ਚ ਹਵਾ 'ਚੋਂ ਜ਼ਮੀਨ 'ਤੇ ਡਿੱਗਿਆ ਝੂਲਾ, ਮੱਚੀ ਹੜਕੰਪ, ਇੱਕ ਇੰਸਪੈਕਟਰ ਦੀ ਮੌਤ


ਹਰਿਆਣਾ ਦੇ ਫਰੀਦਾਬਾਦ ਵਿੱਚ ਲੱਗੇ ਅੰਤਰਰਾਸ਼ਟਰੀ ਸੂਰਜਕੁੰਡ ਮੇਲੇ ਦੌਰਾਨ ਇੱਕ ਵੱਡਾ ਹਾਦਸਾ ਵਾਪਰਿਆ। ਇੱਕ ਝੂਲਾ ਅਚਾਨਕ ਟੁੱਟ ਗਿਆ, ਜਿਸ ਕਾਰਨ ਹਾਹਾਕਾਰ ਮੱਚ ਗਈ। ਹਾਦਸੇ ਸਮੇਂ ਝੂਲੇ ਦੇ ਕੋਲ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਸਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਮੇਲਾ ਗਰਾਊਂਡ ਵਿੱਚ ਇੱਕ ਲੱਕੜ ਦਾ ਬਣਿਆ ਗੇਟ ਵੀ ਡਿੱਗ ਗਿਆ ਸੀ। ਇਹ ਗੇਟ ਨੰਬਰ 2 ਸੀ, ਜਿਸ ਦੇ ਡਿੱਗਣ ਕਾਰਨ ਇੱਕ ਬੱਚਾ ਤੇ ਇੱਕ ਵਿਅਕਤੀ ਜ਼ਖ਼ਮੀ ਹੋ ਗਏ ਸਨ।
ਬਚਾਅ ਕਾਰਜਾਂ ਦੌਰਾਨ ਪੁਲਿਸ ਇੰਸਪੈਕਟਰ ਜਗਦੀਸ਼ ਪ੍ਰਸਾਦ ਦੀ ਮੌਤ ਹੋ ਗਈ। ਡਿਪਟੀ ਕਮਿਸ਼ਨਰ ਆਫ਼ ਪੁਲਿਸ ਆਯੂਸ਼ ਸਿੰਘ ਨੇ ਦੱਸਿਆ ਕਿ ਹਾਦਸੇ ਵਿੱਚ 13 ਲੋਕ ਜ਼ਖਮੀ ਹੋਏ ਸਨ, ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ। ਇਹ ਹਾਦਸਾ ਸ਼ਾਮ 6:15 ਵਜੇ ਦੇ ਕਰੀਬ ਵਾਪਰਿਆ।
ਚਸ਼ਮਦੀਦਾਂ ਅਨੁਸਾਰ, ਜਿਵੇਂ ਹੀ ਝੂਲਾ ਟੁੱਟਿਆ, ਚੀਕ-ਚਿਹਾੜਾ ਅਤੇ ਹਫੜਾ-ਦਫੜੀ ਮਚ ਗਈ। ਲੋਕ ਘਬਰਾਹਟ ਵਿੱਚ ਇੱਧਰ-ਉਧਰ ਭੱਜਣ ਲੱਗੇ। ਹਾਦਸੇ ਦੀ ਜਾਣਕਾਰੀ ਮਿਲਦੇ ਹੀ ਜ਼ਿਲ੍ਹਾ ਡਿਪਟੀ ਕਮਿਸ਼ਨਰ, ਸੈਰ-ਸਪਾਟਾ ਵਿਭਾਗ ਦੇ ਪ੍ਰਬੰਧ ਨਿਰਦੇਸ਼ਕ ਅਤੇ ਸੀਨੀਅਰ ਪੁਲਿਸ ਅਧਿਕਾਰੀ ਤੁਰੰਤ ਘਟਨਾ ਸਥਾਨ 'ਤੇ ਪਹੁੰਚੇ। ਪ੍ਰਸ਼ਾਸਨ ਨੇ ਹੋਰ ਹਾਦਸਿਆਂ ਨੂੰ ਰੋਕਣ ਅਤੇ ਬਚਾਅ ਕਾਰਜਾਂ ਵਿੱਚ ਕਿਸੇ ਵੀ ਰੁਕਾਵਟ ਨੂੰ ਰੋਕਣ ਲਈ ਪੂਰੇ ਖੇਤਰ 'ਚ ਬੈਰੀਕੇਡਿੰਗ ਕਰ ਦਿੱਤੀ ਹੈ। ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਲਈ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ।
ਜ਼ਿਲ੍ਹਾ ਮੈਜਿਸਟ੍ਰੇਟ ਆਯੂਸ਼ ਸਿਨਹਾ ਨੇ ਦੱਸਿਆ ਕਿ ਇਹ ਇੱਕ ਬਹੁਤ ਹੀ ਦੁਖਦਾਈ ਹਾਦਸਾ ਸੀ। ਪੁਲਿਸ ਇੰਸਪੈਕਟਰ ਜਗਦੀਸ਼ ਪ੍ਰਸਾਦ ਦੀ ਹਸਪਤਾਲ ਲਿਆਉਣ ਤੱਕ ਮੌਤ ਹੋ ਚੁੱਕੀ ਸੀ। ਦੱਸਿਆ ਗਿਆ ਕਿ ਜਦੋਂ ਝੂਲਾ ਥੋੜ੍ਹਾ ਟੁੱਟਿਆ, ਤਾਂ ਉਹ ਮਦਦ ਲਈ ਅੱਗੇ ਵਧੇ, ਪਰੰਤੂ ਝੂਲੇ ਦਾ ਇੱਕ ਹਿੱਸਾ ਉਨ੍ਹਾਂ ਦੇ ਸਿਰ ਵਿੱਚ ਆ ਵੱਜਿਆ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦੁੱਖ ਪ੍ਰਗਟ ਕੀਤਾ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਸੂਰਜਕੁੰਡ ਮੇਲੇ ਵਿੱਚ ਹੋਏ ਹਾਦਸੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਟਵਿੱਟਰ 'ਤੇ ਲਿਖਿਆ ਕਿ ਉਹ ਹਾਦਸੇ ਵਿੱਚ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਪ੍ਰਤੀ ਦਿਲੋਂ ਸੰਵੇਦਨਾ ਪ੍ਰਗਟ ਕਰਦੇ ਹਨ। ਉਨ੍ਹਾਂ ਨੇ ਜ਼ਖਮੀਆਂ ਦੇ ਸਹੀ ਅਤੇ ਤੁਰੰਤ ਇਲਾਜ ਲਈ ਸਬੰਧਤ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਵੀ ਜਾਰੀ ਕੀਤੇ।

Powered by

Surajkund mela


Sports/Health/Entertainmant

Advertise Here

Reach thousands of visitors daily. High-visibility premium placement.

Get Started
Latest