ਵਿਜਯਾ ਦਸ਼ਮੀ ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਈ ਜਾ ਰਹੀ ਹੈ ਅਮਿਤ ਸ਼ਾਹ ਦੀ ਯਾਤਰਾ ਤੋਂ ਕੁਝ ਘੰਟੇ ਪਹਿਲਾਂ ਮਾਨਸਾ ਵਿੱਚ ਗੋਲੀਬਾਰੀ ਦਿਲਜੀਤ ਦੋਸਾਂਝ ਸਮੇਤ ਪੰਜਾਬੀ ਕਲਾਕਾਰਾਂ ਨੇ ਝੋਟਾ ਲਈ ਇਨਸਾਫ਼ ਦੀ ਮੰਗ ਕੀਤੀ ਵਿਭਿੰਨਤਾ ਦੇ ਬਾਵਜੂਦ ਕਪਾਹ ਉਤਪਾਦਕਾਂ ਲਈ ਕੋਈ ਪੈਕੇਜ ਨਹੀਂ: ਕੇਬੀਐਸ ਸਿੱਧੂ ਗ਼ੈਰਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਝੋਟਾ ਹਤਿਆਕਾਂਡ ਵਿੱਚ ਵੱਡੀ ਕਾਰਵਾਈ, ਆਪ ਵਿਧਾਇਕਾਂ ਦੇ ਘਰਾਂ 'ਤੇ ਲਾਨਤ ਪੱਤਰ ਦੇਣ ਪਹੁੰਚੇ ਕਿਸਾਨ ਬ੍ਰੇਕਿੰਗ ਨਿਊਜ਼ - ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਕੈਦ ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ

ਪੰਜਾਬ ਦਾ ਇਹ ਇਲਾਕਾ ਵੱਡੀ ਵਾਰਦਾਤ ਨਾਲ ਕੰਬਿਆ, ਦਿਨ ਦਿਹਾੜੇ ਮਜ਼ਦੂਰਾਂ ਤੇ ਚੱਲਾ ਦਿੱਤੀਆਂ ਗੋਲੀਆਂ

ਪੰਜਾਬ ਦਾ ਇਹ ਇਲਾਕਾ ਵੱਡੀ ਵਾਰਦਾਤ ਨਾਲ ਕੰਬਿਆ, ਦਿਨ ਦਿਹਾੜੇ ਮਜ਼ਦੂਰਾਂ


Punjabi Pehchan / Punjab

ਪੰਜਾਬ ਦਾ ਇਹ ਇਲਾਕਾ ਵੱਡੀ ਵਾਰਦਾਤ ਨਾਲ ਕੰਬਿਆ, ਦਿਨ ਦਿਹਾੜੇ ਮਜ਼ਦੂਰਾਂ ਤੇ ਚੱਲਾ ਦਿੱਤੀਆਂ ਗੋਲੀਆਂ 
ਮੋਗਾ ਵਿਚ ਵੱਡੀ ਵਾਰਦਾਤ ਵਾਪਰੀ ਹੈ। ਮਿਲੀ ਜਾਣਕਾਰੀ ਮੁਤਾਬਕ ਮੋਗਾ ਦੇ ਜ਼ੀਰਾ ਰੋਡ 'ਤੇ ਤਾਬੜਤੋੜ ਗੋਲ਼ੀਆਂ ਚੱਲੀਆਂ ਹਨ। ਜਾਣਕਾਰੀ ਮੁਤਾਬਕ 3 ਬਾਈਕ ਸਵਾਰ ਬਦਮਾਸ਼ਾਂ ਨੇ ਇਕ ਸ਼ਖ਼ਸ ਨੂੰ ਨਿਸ਼ਾਨਾ ਬਣਾਉਂਦੇ ਹੋਏ ਅੰਨ੍ਹੇਵਾਹ ਗੋਲ਼ੀਆਂ ਚਲਾਈਆਂ। 
ਇਸ ਘਟਨਾ ਵਿਚ ਦੋ ਮਜ਼ਦੂਰਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ। 2 ਮਜ਼ਦੂਰਾਂ ਦੇ ਪੈਰਾਂ ਵਿਚ ਗੋਲ਼ੀਆਂ ਲੱਗੀਆਂ ਹਨ।  ਦੱਸਿਆ ਜਾ ਰਿਹਾ ਹੈ ਜ਼ਖ਼ਮੀ ਮਜ਼ਦੂਰ ਬਿਹਾਰ ਦੇ ਰਹਿਣ ਵਾਲੇ ਹਨ, ਜੋਕਿ ਮੋਗਾ ਦੀ ਫੈਕਟਰੀ ਵਿਚ ਕੰਮਕਰਦੇ ਹਨ। ਜ਼ਖ਼ਮੀਆਂ ਨੂੰ ਨੇੜਲੇ  ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪੱਲੇਦਾਰੀ ਦਾ ਕੰਮ ਕਰਨ ਵਾਲੇ ਕੁਝ ਮਜ਼ਦੂਰ ਰੋਟੀ ਖਾਣ ਤੋਂ ਬਾਅਦ ਆਪਣੇ ਘਰਾਂ ਵੱਲ ਜਾ ਰਹੇ ਸਨ ਕਿ ਅਚਾਨਕ ਤਿੰਨ ਬਾਈਕ ਸਵਾਰ ਨੌਜਵਾਨ ਉੱਥੇ ਆ ਪਹੁੰਚੇ ਅਤੇ ਬਿਨ੍ਹਾਂ ਕਿਸੇ ਚਿਤਾਵਨੀ ਦੇ ਉਨ੍ਹਾਂ ਵੱਲੋਂ ਮਜ਼ਦੂਰਾਂ ‘ਤੇ ਗੋਲ਼ੀਆਂ ਚਲਾਈਆਂ ਗਈਆਂ।
ਇਸ ਫਾਇਰਿੰਗ ਦੌਰਾਨ ਦੋ ਵਿਅਕਤੀਆਂ ਦੇ ਪੈਰਾਂ ਵਿੱਚ ਗੋਲ਼ੀਆਂ ਲੱਗੀਆਂ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਦੀ ਪਛਾਣ ਅਸ਼ੋਕ ਕੁਮਾਰ ਅਤੇ ਸਬੋਧ ਵਜੋਂ ਹੋਈ ਹੈ। ਮੌਕੇ ‘ਤੇ ਮੌਜੂਦ ਦੁਕਾਨਦਾਰਾਂ ਨੇ ਦੱਸਿਆ ਕਿ ਹਮਲਾਵਰਾਂ ਵੱਲੋਂ ਚਾਰ ਹਵਾਈ ਫਾਇਰ ਵੀ ਕੀਤੇ ਗਏ, ਜਿਸ ਨਾਲ ਇਲਾਕੇ ਵਿੱਚ ਹਫ਼ੜਾ-ਦਫ਼ੜੀ ਮਚ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਨਜ਼ਦੀਕੀ ਹਸਪਤਾਲ ਭੇਜਿਆ ਗਿਆ। ਪੁਲਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਆਸ-ਪਾਸ ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਹਮਲਾਵਰਾਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।
Powered by

This area of punjab was shaken by a major incident bullets were fired at laborers in broad daylight


Sports/Health/Entertainmant

Advertise Here

Reach thousands of visitors daily. High-visibility premium placement.

Get Started
Latest